06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪ੍ਰਧਾਨ ਮੰਤਰੀ ਵਲੋਂ ਪੰਜਾਬ ਨੂੰ ਕੋਈ ਪੈਕੇਜ ਨਾ ਦਿੱਤੇ ਜਾਣ ਕਾਰਨ ਲੋਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ-ਪਰਵਿੰਦਰ ਸਿੰਘ ਢੋਟ

ਅਜੀਤ ਡੈਸਕ 21-07-2026
ਕਪੂਰਥਲਾ, 20 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ਤੋਂ ਲੋਕਾਂ ਨੂੰ ਉਮੀਦਾਂ ਸਨ, ਪਰ ਪ੍ਰਧਾਨ ਮੰਤਰੀ ਵਲੋਂ ਰਾਜ ਵਿਚ ਕੋਈ ਨਵਾਂ ਵਿਕਾਸ ਪ੍ਰੋਜੈਕਟ, ਵੱਡਾ ਉਦਯੋਗ ਜਾਂ ਰਾਜ ਦੇ ਸਰਬਪੱਖੀ ਵਿਕਾਸ ਲਈ ਕੋਈ ਪੈਕੇਜ ਨਾ ਦਿੱਤੇ ਜਾਣ ਕਾਰਨ ਪੰਜਾਬੀਆਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਰਵਿੰਦਰ ਸਿੰਘ ਢੋਟ ਜ਼ਿਲ੍ਹਾ ਪ੍ਰਧਾਨ ਵਿਰਾਸਤ ਸੇਵਾ ਸੰਗਠਨ ਆਮ ਆਦਮੀ ਪਾਰਟੀ ਕਪੂਰਥਲਾ ਨੇ ਇਕ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੰਮੇ ਸਮੇਂ ਤੋਂ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ, ਜੀ.ਐਸ.ਟੀ. ਦੇ ਬਕਾਏ ਤੇ ਨੈਸ਼ਨਲ ਹੈਲਥ ਮਿਸ਼ਨ ਸਮੇਤ ਹੋਰ ਕਈ ਕੇਂਦਰੀ ਸਕੀਮਾਂ ਦੀ ਰਕਮ ਸਮੇਂ ਸਿਰ ਨਾ ਦਿੱਤੇ ਜਾਣ ਕਾਰਨ ਪੰਜਾਬ ਵਿਚ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਵੀ ਰਵੱਈਆ ਨਿਰਾਸ਼ਾ ਜਨਕ ਰਿਹਾ ਹੈ | ਉਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਦੇਣ, ਖੇਤੀਬਾੜੀ ਨੂੰ ਮਜ਼ਬੂਤ ਕਰਨ ਤੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਰਕਾਰ ਵਲੋਂ ਕੋਈ ਵੀ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਕਾਰਨ ਰਾਜ ਦੇ ਨੌਜਵਾਨ ਵਿਦੇਸ਼ਾਂ ਤੇ ਹੋਰ ਸੂਬਿਆਂ ਵੱਲ ਰੁੱਖ ਕਰ ਰਹੇ ਹਨ, ਪਰ ਕੇਂਦਰ ਸਰਕਾਰ ਪੰਜਾਬ ਵਿਚ ਨਵੇਂ ਉਦਯੋਗ ਸਥਾਪਿਤ ਕਰਨ ਜਾਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੋਈ ਗੰਭੀਰ ਉਪਰਾਲਾ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿੱਖਿਆ, ਸਿਹਤ ਤੇ ਹੋਰ ਖੇਤਰਾਂ ਵਿਚ ਵਰਨਣਯੋਗ ਕਾਰਜ ਕੀਤੇ ਹਨ, ਭਿ੍ਸ਼ਟਾਚਾਰ ਖ਼ਿਲਾਫ਼ ਕਾਰਵਾਈ ਦੇ ਨਾਲ ਨਾਲ ਲੋਕ ਭਲਾਈ ਸਕੀਮਾਂ ਨੂੰ ਵੀ ਪ੍ਰਭਾਵੀ ਢੰਗ ਨਾਲ ਲਾਗੂ ਕੀਤੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕਾਂ ਲਈ ਨਿਰੰਤਰ ਲੜਾਈ ਲੜਦੀ ਰਹੇਗੀ ਤਾਂ ਜੋ ਕੇਂਦਰ ਨੂੰ ਸੂਬੇ ਦਾ ਬਣਦਾ ਹੱਕ ਦੇਣ ਲਈ ਮਜਬੂਰ ਕੀਤਾ ਜਾ ਸਕੇ |
ਪਿਛਲੀ ਖ਼ਬਰ ਯੂਰੀਆ ਦੀ ਗੈਰ ਖੇਤੀਬਾੜੀ ਕੰਮਾਂ ਵਿਚ ਵਰਤੋਂ ਤੇ ਜਮ੍ਹਾਂ ਖੋਰੀ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ... ਅਗਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਭੁੱਖ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।