06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪਿੰਡ ਬਜਾਜ ਅਤੇ ਜੈਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਦਿਖਾਈ ਡਾਕੂਮੈਂਟਰੀ

ਅਜੀਤ ਡੈਸਕ 21-07-2026
ਭੁਲੱਥ, 20 ਜੁਲਾਈ (ਮਨਜੀਤ ਸਿੰਘ ਰਤਨ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਪ੍ਰੋਗਰਾਮਾਂ ਦੇ ਹਿੱਸੇ ਵਜੋਂ ਪਿੰਡ ਬਜਾਜ ਅਤੇ ਜੈਦ ਵਿਖੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਯਾਤਰਾ ਨੂੰ ਦਰਸਾਉਂਦੀਆਂ ਡਾਕੂਮੈਂਟਰੀਆਂ ਦੇ ਸ਼ੋਅ ਕਰਵਾਏ ਗਏ | ਇਸ 30 ਮਿੰਟ ਦੀ ਡਾਕੂਮੈਂਟਰੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿਚ ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਹਾਜ਼ਰੀਨ ਨੇ ਬੜੀ ਦਿਲਚਸਪੀ ਅਤੇ ਸ਼ਰਧਾ ਭਾਵਨਾ ਨਾਲ ਇਸ ਡਾਕੂਮੈਂਟਰੀ ਨੂੰ ਦੇਖਿਆ | ਡਾਕੂਮੈਂਟਰੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਅਧਿਆਤਮਿਕ ਯਾਤਰਾ ‘ਤੇ ਚਾਨਣਾ ਪਾਇਆ ਗਿਆ, ਜਿਸ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮਾਨਤਾ, ਸਮਾਜਿਕ ਨਿਆਂ, ਹਮਦਰਦੀ, ਨਿਮਰਤਾ ਅਤੇ ਪ੍ਰਮਾਤਮਾ ਪ੍ਰਤੀ ਭਗਤੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ | ਇਸ ਵਿਚ ਗੁਰੂ ਜੀ ਦੇ ਇੱਕ ਅਜਿਹੇ ਸਮਾਜ ਦੇ ਵਿਜ਼ਨ (ਸੰਕਲਪ) ਨੂੰ ਵੀ ਖ਼ੂਬਸੂਰਤ ਢੰਗ ਨਾਲ ਪੇਸ਼ ਕੀਤਾ ਗਿਆ ਜੋ ਵਿਤਕਰੇ, ਜਾਤ-ਪਾਤ ਦੇ ਪਾੜੇ ਅਤੇ ਸਮਾਜਿਕ ਅਸਮਾਨਤਾਵਾਂ ਤੋਂ ਮੁਕਤ ਹੋਵੇ, ਅਤੇ ਜੋ ਲੋਕਾਂ ਨੂੰ ਸਰਵ-ਵਿਆਪੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਵਾਲੇ ਸਹਿ-ਹੋਂਦ ਦੇ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ |
ਪਿਛਲੀ ਖ਼ਬਰ ਫਗਵਾੜਾ ਸਿਵਲ ਹਸਪਤਾਲ ਦੀ ਮੋਰਚਰੀ ’ਚ ਲਾਸ਼ ਸੜੀ ਹੋਈ ਮਿਲਣ ਦੇ ਦੋਸ਼; ਪਰਿਵਾਰ ਵਲੋਂ ਜਾਂਚ ਦੀ ਮੰਗ ਅਗਲੀ ਖ਼ਬਰ ਬਰਸਾਤਾਂ ਤੋਂ ਪਹਿਲਾਂ ਹੀ ਸਮਾਰਟ ਸਿਟੀ ਦਾ ਬੁਰਾ ਹਾਲ * ਮੁਹੱਲਾ ਮੋਰੀ ਦਾ ਸੀਵਰੇਜ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।