04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜੰਤਰ ਮੰਤਰ ’ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨਾ ਨਿੰਦਣਯੋਗ-ਅਮਰੀਕ ਸਿੰਘ, ਸਰਵਜੀਤ ਸਿੰਘ

ਅਜੀਤ ਡੈਸਕ 21-07-2026
ਕਪੂਰਥਲਾ, 20 ਜੁਲਾਈ (ਵਿ.ਪ੍ਰ.)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਤੇ ਜਨਰਲ ਸਕੱਤਰ ਸਰਵਜੀਤ ਸਿੰਘ ਨੇ ਜੰਤਰ ਮੰਤਰ ਨਵੀਂ ਦਿੱਲੀ ਵਿਚ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਨੌਜਵਾਨਾਂ ‘ਤੇ ਪੁਲਿਸ ਵਲੋਂ ਬੇਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਖੇਤਰਾਂ ਤੋਂ ਇਕੱਤਰ ਨੌਜਵਾਨ ਵਿਦਿਆਰਥੀ ਨੀਟ ਦੀ ਪ੍ਰੀਖਿਆ ਵਿਚ ਹੋਈਆਂ ਕਥਿਤ ਬੇਨਿਯਮੀਆਂ ਵਿਰੁੱਧ ਇਨਸਾਫ਼ ਦੀ ਮੰਗ ਕਰ ਰਹੇ ਸਨ ਤੇ ਪੁਲਿਸ ਵਲੋਂ ਲਾਠੀਚਾਰਜ ਕਰਨਾ ਸਰਕਾਰ ਦੀ ਬੌਖਲਾਹਟ ਤੇ ਤਾਨਾਸ਼ਾਹੀ ਸੋਚ ਨੂੰ ਬੇਨਕਾਬ ਕਰਦਾ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਦੀ ਆਵਾਜ਼ ਪੁਲਿਸ ਦੀਆਂ ਲਾਠੀਆਂ ਨਾਲ ਦਬਾਈ ਨਹੀਂ ਜਾ ਸਕਦੀ | ਉਨ੍ਹਾਂ ਲਦਾਖ ਦੇ ਵਾਤਾਵਰਣ ਪ੍ਰੇਮੀ ਤੇ ਸਮਾਜ ਸੁਧਾਰਕ ਸੋਨਮ ਵਾਂਗਚੁਕ ਵਲੋਂ ਲੋਕਾਂ ਦੇ ਮੌਲਿਕ ਤੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਲਈ ਕੀਤੇ ਜਾ ਰਹੇ ਸੱਤਿਆ ਗ੍ਰਹਿ ਦਾ ਵੀ ਸਮਰਥਨ ਕੀਤਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨਾਂ ‘ਤੇ ਬੇਰਹਿਮੀ ਨਾਲ ਲਾਠੀ ਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਤੇ ਨੀਟ ਦੀ ਪ੍ਰੀਖਿਆ ਵਿਚ ਹੋਈਆਂ ਕਥਿਤ ਬੇਨਿਯਮੀਆਂ ਦੀ ਨਿਰਪੱਖ ਜਾਂਚ ਕਰਕੇ ਵਿਦਿਆਰਥੀਆਂ ਦੀਆਂ ਮੰਗਾਂ ਮੰਨੀਆਂ ਜਾਣ ਤੇ ਗਿ੍ਫ਼ਤਾਰ ਕੀਤੇ ਗਏ ਵਿਦਿਆਰਥੀ ਤੁਰੰਤ ਰਿਹਾਅ ਕੀਤੇ ਜਾਣ |
ਪਿਛਲੀ ਖ਼ਬਰ ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਉੱਪਰ ਖੁੱਲ੍ਹੇ ਸ਼ਰਾਬ ਦੇ ਠੇਕੇ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਵਲੋਂ ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਹੜਤਾਲ ਜਾਰੀ ਕੋਰਟ ਕੰਪਲੈਕਸ ’ਚ ਕੰਮਕਾਜ ਰਿਹਾ ਠੱਪ, ਨੀਤੀ ਵਾਪਸ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।