ਕਪੂਰਥਲਾ, 20 ਜੁਲਾਈ (ਵਿ.ਪ੍ਰ.)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਾਰਟੀ ਦੇ ਸਰਗਰਮ ਆਗੂ ਜਸਪਾਲ ਸਿੰਘ ਪਨੇਸਰ ਨੂੰ ਰਾਮਗੜ੍ਹੀਆ ਵੈੱਲਫੇਅਰ ਬੋਰਡ ਕਪੂਰਥਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ ‘ਤੇ ਜਸਪਾਲ ਸਿੰਘ ਪਨੇਸਰ ਨੇ ਪਾਰਟੀ ਦੀ ਹਾਈ ਕਮਾਂਡ, ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਤੇ ਹੋਰ ਆਗੂਆਂ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਰਾਮਗੜ੍ਹੀਆ ਭਾਈਚਾਰੇ ਦੀ ਭਲਾਈ, ਨੌਜਵਾਨਾਂ ਦੀ ਤਰੱਕੀ ਤੇ ਸਮਾਜਿਕ ਏਕਤਾ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਗੇ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਜਸਪਾਲ ਸਿੰਘ ਪਨੇਸਰ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਤਰਲੋਚਨ ਸਿੰਘ ਧਿੰਜਣ, ਸਮੀਰ ਕੁਮਾਰ, ਰਾਹੁਲ ਕੁਮਾਰ, ਰਜਿੰਦਰ ਸਿੰਘ ਪਨੇਸਰ, ਪਿ੍ਤਪਾਲ ਸਿੰਘ ਮਠਾੜੂ, ਅਮਰਜੀਤ ਸਿੰਘ ਮਠਾੜੂ, ਗੁਰਪਾਲ ਸਿੰਘ ਇੰਡੀਅਨ, ਚੇਅਰਮੈਨ ਜਗਜੀਤ ਸਿੰਘ ਬਿੱਟੂ, ਹਰਮਨ ਕੁਮਾਰ, ਅਕਾਸ਼ਦੀਪ ਸਿੰਘ, ਜੈਦੀਪ ਸਿੰਘ, ਮਿੰਦਰ ਸਿੰਘ, ਕੁਲਵਿੰਦਰ ਸਿੰਘ ਧਿੰਜਣ, ਗੁਰਤੇਜ ਸਿੰਘ, ਗੁਰਮੇਹਰ ਸਿੰਘ ਆਦਿ ਹਾਜ਼ਰ ਸਨ |