08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਇਆ ਅੰਤਰ ਹਾਊਸ ਅੰਗਰੇਜੀ ਕਵਿਤਾ ਤੇ ਡਾਂਸ ਮੁਕਾਬਲਾ

ਅਜੀਤ ਡੈਸਕ 23-07-2026
V ਕਪੂਰਥਲਾ, 22 ਜੁਲਾਈ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਅੰਤਰ ਹਾਊਸ ਅੰਗਰੇਜੀ ਕਵਿਤਾ ਤੇ ਡਾਂਸ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਅੰਗਰੇਜੀ ਕਵਿਤਾਵਾਂ ਤੇ ਮਨਮੋਹਕ ਨਾਚ ਪੇਸ਼ ਕੀਤਾ | ਵਿਦਿਆਰਥੀਆਂ ਦੀਆਂ ਭਾਵਪੂਰਨ ਅਦਾਵਾਂ, ਸ਼ਾਨਦਾਰ ਤਾਲਮੇਲ, ਰੰਗ ਬਿਰੰਗੇ ਪਹਿਰਾਵੇ ਤੇ ਸੁੰਦਰ ਮੰਚ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ | ਸਕੂਲ ਦੀ ਚੇਅਰਮੈਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਨੇ ਇਹ ਮੁਕਾਬਲੇ ਕਰਵਾਉਣ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਬਪੱਖੀ ਵਿਕਾਸ ਤੇ ਉਨ੍ਹਾਂ ਅੰਦਰ ਲੁਕੀ ਪ੍ਰਤਿਭਾ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਸਕੂਲ ਦੇ ਪਿ੍ੰਸੀਪਲ ਡਾ. ਏ.ਐਸ. ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਅਜਿਹੀਆਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਗਤੀਵਿਧੀ ਕੋਆਰਡੀਨੇਟਰ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਸ਼ਰਮਾ ਦੀ ਦੇਖ ਰੇਖ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਡਾ. ਏ.ਐਸ. ਸੇਖੋਂ ਤੇ ਡਾ. ਦੀਪਕ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ |
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦੀਆਂ ਬੀ.ਸੀ.ਏ. ਦੀਆਂ ਦੋ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀਆਂ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਸੁਣਨਗੇ ਮੰਡ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।