04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਬਾਰ ਐਸੋਸੀਏਸ਼ਨ ਦੀ ਭੁੱਖ ਹੜਤਾਲ ਪੰਜਵੇਂ ਦਿਨ ’ਚ ਦਾਖਲ

ਅਜੀਤ ਡੈਸਕ 25-07-2026
ਕਪੂਰਥਲਾ, 24 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿਚ ਬਾਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਮੱਲੀ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਕਪੂਰਥਲਾ ਮੂਹਰੇ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ ਪੰਜਵੇਂ ਦਿਨ ਵਿਚ ਦਾਖਲ ਹੋ ਗਈ | ਅੱਜ ਐਡਵੋਕੇਟ ਕਰਤਾਰ ਸਿੰਘ ਬੀਰ, ਐਡਵੋਕੇਟ ਰਾਜਬੀਰ ਸਿੰਘ, ਐਡਵੋਕੇਟ ਹਮੇਸ਼ ਕੁਮਾਰ, ਐਡਵੋਕੇਟ ਸੰਦੀਪ ਸਿੰਘ ਵਾਲੀਆ, ਐਡਵੋਕੇਟ ਸੋਲਮਨ ਪ੍ਰਤਾਪ ਸਿੰਘ ਭੁੱਖ ਹੜਤਾਲ ‘ਤੇ ਬੈਠੇ | ਐਡਵੋਕੇਟ ਸੁਖਵਿੰਦਰ ਸਿੰਘ ਮੱਲੀ ਨੇ ਕਿਹਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਆਪਣੀ ਭੁੱਖ ਹੜਤਾਲ ਜਾਰੀ ਰੱਖਣਗੇ | ਉਨ੍ਹਾਂ ਕਿਹਾ ਕਿ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਵਕੀਲ ਭਾਈਚਾਰੇ ਦੇ ਹੱਕ ਵਿਚ ਨਹੀਂ ਇਸ ਲਈ ਇਸ ਨੀਤੀ ਨੂੰ ਤੁਰੰਤ ਵਾਪਸ ਲਿਆ ਜਾਵੇ | ਉਨ੍ਹਾਂ ਬਾਰ ਦੇ ਮੈਂਬਰਾਂ ਵਲੋਂ ਦਿੱਤੇ ਜਾ ਰਹੇ ਸਮਰਥਨ ਲਈ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਭੁੱਖ ਹੜਤਾਲ ਮੌਕੇ ਐਡਵੋਕੇਟ ਜੇ.ਜੇ.ਐਸ. ਅਰੋੜਾ, ਐਡਵੋਕੇਟ ਰਾਜਬੀਰ ਸਿੰਘ ਬਾਵਾ, ਐਡਵੋਕੇਟ ਕਰਨਵੀਰ ਵਸ਼ਿਸ਼ਟ, ਐਡਵੋਕੇਟ ਮਾਧਵ ਪ੍ਰਾਸ਼ਰ, ਐਡਵੋਕੇਟ ਪਿ੍ੰਸ ਕੌਂਸਲ, ਐਡਵੋਕੇਟ ਅਨਮੋਲ ਦੀਪ ਸਿੰਘ, ਐਡਵੋਕੇਟ ਟੇਕ ਸ਼ਰਨ ਸ਼ਰਮਾ, ਐਡਵੋਕੇਟ ਪਿਊਸ਼ ਮਨਚੰਦਾ, ਐਡਵੋਕੇਟ ਹੈਰੀ ਸ਼ਰਮਾ, ਐਡਵੋਕੇਟ ਮਨਦੀਪ ਤੇਜੀ, ਐਡਵੋਕੇਟ ਐਮ.ਆਰ. ਕਾਲੀਆ, ਐਡਵੋਕੇਟ ਪਰਮਜੀਤ ਸਿੰਘ ਲਿੱਧੜ, ਐਡਵੋਕੇਟ ਐਸ.ਪੀ.ਐਸ ਖਿੰਡਾ, ਐਡਵੋਕੇਟ ਦਰਸ਼ਨ ਸਿੰਘ, ਐਡਵੋਕੇਟ ਸੁਖਵਿੰਦਰ ਸਿੰਘ ਤੋਂ ਇਲਾਵਾ ਬਾਰ ਦੇ ਹੋਰ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਤਹਿਸੀਲ ਭੁਲੱਥ ਵਿਖੇ ਪਟਵਾਰੀਆਂ ਵਲੋਂ ਸਮੂਹਿਕ ਛੁੱਟੀ ’ਤੇ ਜਾਣ ਕਾਰਨ ਪਟਵਾਰ ਦਫ਼ਤਰ ਨੂੰ ਲੱਗੇ ਤਾਲੇ, ਲੋਕਾਂ ਦੇ ਕੰਮ ਕ... ਅਗਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਸੰਬੰਧ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।