02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੇਪਰ ਲੀਕ ਹੋਣ ਦੇ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਸਿੱਖਿਆ ਮੰਤਰੀ ਅਸਤੀਫ਼ਾ ਦੇਣ- ਚੀਮਾ, ਰਾਣਾ

ਅਜੀਤ ਡੈਸਕ 25-07-2026
ਕਪੂਰਥਲਾ, 24 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਉਪ ਸਕੱਤਰ ਹਰਿੰਦਰ ਸਿੰਘ ਚੀਮਾ ਤੇ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਬੀਤੇ ਦਿਨੀਂ ਦਿੱਲੀ ਵਿਚ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਮੰਗ ਕੀਤੀ ਕਿ ਜੂਨ ਮਹੀਨੇ ਵਿਚ ਨੀਟ ਦਾ ਪੇਪਰ ਲੀਕ ਹੋਣ ਤੋਂ ਬਾਅਦ ਤਣਾਅ ਕਾਰਨ ਆਤਮਹੱਤਿਆ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਪੇਪਰ ਲੀਕ ਹੋਣ ਦੇ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ | ਉਨ੍ਹਾਂ ਪੰਜਾਬ ਵਿਚ ਫਾਰਮੇਸੀ ਦੀ ਭਰਤੀ ਪ੍ਰੀਖਿਆ ਵਿਚ ਵੀ ਸਾਹਮਣੇ ਆਈਆਂ ਬੇਨਿਯਮੀਆਂ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਕੇ ਸਬੰਧਿਤ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ ਦੇ ਮੰਗ ਦੇ ਨਾਲ-ਨਾਲ ਪੰਜਾਬ ਦੇ ਸਿੱਖਿਆ ਮੰਤਰੀ ਤੋਂ ਵੀ ਅਸਤੀਫ਼ੇ ਦੀ ਮੰਗ ਕੀਤੀ | ਹਰਿੰਦਰ ਸਿੰਘ ਚੀਮਾ ਤੇ ਰਜਿੰਦਰ ਸਿੰਘ ਰਾਣਾ ਨੇ ਖੰਨਾ ਵਿਚ ਨਰੇਗਾ ਮਜ਼ਦੂਰਾਂ ਤੇ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ‘ਤੇ ਕੀਤੇ ਤਸ਼ੱਦਦ ਦੀ ਵੀ ਨਿੰਦਾ ਕੀਤੀ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਸੰਘਰਸ਼ ਕਰ ਰਹੇ ਮੁਲਾਜ਼ਮਾਂ, ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾਵੇ | ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ, ਵਿਦਿਆਰਥੀਆਂ ਤੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਪਰ ਸਰਕਾਰ ਇਸ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ |
ਪਿਛਲੀ ਖ਼ਬਰ ਭਵਾਨੀਪੁਰ ਸਕੂਲ ਦੇ ਬੱਚਿਆਂ ਨੂੰ ਸਕੂਲ ਬੈਗ ਵੰਡੇ ਅਗਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਦੋ ਰੋਜ਼ਾ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਦਾ ਸ਼ੁੱਭ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।