02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਫ਼ਾਈ ਸੇਵਕਾਂ ’ਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਜਾਵੇ-ਜਗਜੀਤ ਸਿੰਘ ਸ਼ੰਮੀ

ਅਜੀਤ ਡੈਸਕ 25-07-2026
ਕਪੂਰਥਲਾ, 24 ਜੁਲਾਈ (ਵਿ.ਪ੍ਰ.)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਜਥੇਦਾਰ ਜਗਜੀਤ ਸਿੰਘ ਸ਼ੰਮੀ ਨੇ ਬਰਨਾਲਾ ਵਿਚ ਪੁਲਿਸ ਵਲੋਂ ਸਫ਼ਾਈ ਸੇਵਕਾਂ ‘ਤੇ ਕੀਤੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਇਸ ਘਟਨਾ ਵਿਚ ਸ਼ਾਮਲ ਡੀ.ਐਸ.ਪੀ., ਐਸ.ਐਚ.ਓ. ਤੋ ਹੋਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਅਕਾਲੀ ਆਗੂ ਨੇ ਕਿਹਾ ਕਿ ਸਫ਼ਾਈ ਸੇਵਕ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ‘ਤੇ ਪੁਲਿਸ ਜਬਰ ਢਾਹ ਰਹੀ ਹੈ | ਅਕਾਲੀ ਆਗੂ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁਲਾਜ਼ਮਾਂ, ਪੈਨਸ਼ਨਰਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਪਰੰਤੂ ਆਪਣੀ ਸਰਕਾਰ ਦੇ ਸਾਢੇ 4 ਸਾਲ ਦੇ ਰਾਜ ਦੌਰਾਨ ਸਰਕਾਰ ਨੇ ਮੁਲਾਜ਼ਮਾਂ ਦੇ ਮੰਗਾਂ ਪ੍ਰਤੀ ਨਾਂਹ ਪ੍ਰਤੀ ਵਤੀਰਾ ਅਪਣਾਇਆ ਜਿਸਨੂੰ ਲੈ ਕੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ |
ਪਿਛਲੀ ਖ਼ਬਰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਬਲਵੰਤ ਸਿੰਘ ਸੁਲਤਾਨਪੁਰੀ ਵਲੋਂ ਨਿਖੇਧੀ ਅਗਲੀ ਖ਼ਬਰ ਭਵਾਨੀਪੁਰ ਸਕੂਲ ਦੇ ਬੱਚਿਆਂ ਨੂੰ ਸਕੂਲ ਬੈਗ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।