02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਚੌਕ ’ਚ ਥਾਲੀਆਂ ਵਜਾ ਕੇ ਕੀਤਾ ਰੋਸ ਵਿਖਾਵਾ

ਅਜੀਤ ਡੈਸਕ 26-07-2026

ਕਪੂਰਥਲਾ, 25 ਜੁਲਾਈ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਦੀਪਕ ਕਪਤਾਨ ਦੀ ਅਗਵਾਈ ਵਿਚ ਅੱਜ ਪਾਰਟੀ ਦੇ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਹਲਕਿਆਂ ਦੇ ਹਲਕਾ ਇੰਚਾਰਜਾਂ ਤੇ ਹੋਰ ਆਗੂਆਂ ਨੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਨੀਟ ਦੀ ਪ੍ਰੀਖਿਆ ਤੇ ਜੰਤਰ ਮੰਤਰ ਨਵੀਂ ਦਿੱਲੀ ਵਿਚ ਵਿਦਿਆਰਥੀਆਂ ‘ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਥਾਲੀਆਂ ਵਜਾ ਕੇ ਰੋਸ ਵਿਖਾਵਾ ਕੀਤਾ | ਰੋਹ ਵਿਚ ਆਏ ‘ਆਪ’ ਦੇ ਆਗੂਆਂ ਤੇ ਵਰਕਰਾਂ ਨੇ ਨਰਿੰਦਰ ਮੋਦੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ‘ਆਪ’ ਦੇ ਸੁਲਤਾਨਪੁਰ ਲੋਧੀ ਹਲਕੇ ਦੇ ਇੰਚਾਰਜ ਸੱਜਣ ਸਿੰਘ ਚੀਮਾ, ‘ਆਪ’ ਦੇ ਸੂਬਾਈ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ, ਵਿਰਾਸਤੀ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਕਪਤਾਨ ਤੇ ਹੋਰ ਆਗੂਆਂ ਨੇ ਨੀਟ ਦੀ ਪ੍ਰੀਖਿਆ ਵਿਚ ਹੋਈਆਂ ਕਥਿਤ ਬੇਨਿਯਮੀਆਂ ਵਿਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਨਵੀਂ ਦਿੱਲੀ ਵਿਚ ਧਰਨੇ ਮੌਕੇ ਪੁਲਿਸ ਵਲੋਂ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਆ ਕੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਲੈਣ ਲਈ ਮਜਬੂਰ ਹੋਣਾ ਪਿਆ, ਜੋ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੂੰ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀਆਂ ਮੰਗਾਂ ਦੇ ਹੱਲ ਲਈ ਗੱਲਬਾਤ ਦਾ ਰਾਹ ਅਖ਼ਤਿਆਰ ਕਰਨਾ ਚਾਹੀਦਾ ਹੈ | ‘ਆਪ’ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਨ ਦੇਸ਼ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਹੰਕਾਰੀ ਰਾਜੇ ਦੀ ਹਾਰ ਤੇ ਨੌਜਵਾਨ ਸ਼ਕਤੀ ਦੀ ਜਿੱਤ ਹੈ | ਰੋਸ ਵਿਖਾਵੇ ਤੋਂ ਬਾਅਦ ਥਾਲੀਆਂ ਵਜਾਉਂਦੇ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ‘ਆਪ’ ਦੇ ਆਗੂ ਤੇ ਵਰਕਰ ਕਚਹਿਰੀ ਚੌਂਕ ਪੁੱਜੇ ਤੇ ਬਾਅਦ ਵਿਚ ਉਨ੍ਹਾਂ ਰੋਸ ਵਿਖਾਵਾ ਖ਼ਤਮ ਕਰ ਦਿੱਤਾ | ਇਸ ਮੌਕੇ ‘ਆਪ’ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ, ਚੇਅਰਮੈਨ ਤਰਵਿੰਦਰ ਰਾਮ, ਚੇਅਰਮੈਨ ਪ੍ਰਦੀਪ ਥਿੰਦ, ‘ਆਪ’ ਦੇ ਕਿਸਾਨ ਵਿੰਗ ਦੇ ਸੂਬਾਈ ਆਗੂ ਸੁਖਵੰਤ ਸਿੰਘ ਪੱਡਾ, ‘ਆਪ’ ਦੇ ਜ਼ਿਲ੍ਹੇ ਦੇ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ‘ਆਪ’ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਸਾਰੰਸ ਮਰਵਾਹਾ, ਜ਼ਿਲ੍ਹਾ ਜੁਆਇੰਟ ਸਕੱਤਰ ਰਵੀ ਖਾਟੀ, ਜ਼ਿਲ੍ਹਾ ਜੁਆਇੰਟ ਸਕੱਤਰ ਬਲਦੇਵ ਸਿੰਘ, ਭੁਲੱਥ ਦੇ ਹਲਕਾ ਕੋਆਰਡੀਨੇਟਰ ਸੁਰਜੀਤ ਗੋਰਾ, ਕਪੂਰਥਲਾ ਹਲਕੇ ਦੇ ਕੋਆਰਡੀਨੇਟਰ ਜਗਰੂਪ ਸਿੰਘ, ਹਲਕਾ ਕੋਆਰਡੀਨੇਟਰ ਮਲਕੀਤ ਸਿੰਘ, ਰੱਜਤ ਭਨੋਟ, ਪੰਜਾਬ ਦੇ ਯੂਥ ਵਿੰਗ ਦੇ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ, ‘ਆਪ’ ਦੇ ਆਗੂ ਹੇਨੰਤ ਕੁਮਾਰ, ਰਸ਼ਪਾਲ ਸ਼ਰਮਾ, ਸੀਮਾ ਰਾਣਾ, ਬਲਵਿੰਦਰ ਕੌਰ, ਅਨਿਲ ਕੁਮਾਰ ਤੋਂ ਇਲਾਵਾ ‘ਆਪ’ ਨਾਲ ਸਬੰਧਿਤ ਬੀਬੀਆਂ ਤੇ ਵੱਡੀ ਗਿਣਤੀ ਵਿਚ ਜ਼ਿਲ੍ਹੇ ਦੇ ‘ਆਪ’ ਦੇ ਆਗੂ ਤੇ ਵਲੰਟੀਅਰ ਹਾਜ਼ਰ ਸਨ |

ਪਿਛਲੀ ਖ਼ਬਰ ‘ਆਪ’ ਦੀ ਸਰਕਾਰ ਨੇ ਆਪਣੇ ਰਾਜ ਦੇ ਸਾਢੇ 4 ਸਾਲ ਦੇ ਰਾਜ ’ਚ ਕਪੂਰਥਲਾ ਹਲਕੇ ਦਾ ਕੋਈ ਵਿਕਾਸ ਨਹੀਂ ਕੀਤਾ-ਐਚ.ਐਸ. ਵਾਲੀਆ ਅਗਲੀ ਖ਼ਬਰ ‘ਗਿੰਨੀ ਮੈਮੋਰੀਅਲ ਅੰਡਰ-16 ਕ੍ਰਿਕਟ ਟੂਰਨਾਮੈਂਟ 27 ਤੋਂ ਸ਼ੁਰੂ 10 ਟੀਮਾਂ ਲੈਣਗੀਆਂ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।