03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਅਕਾਲ ਅਕੈਡਮੀ ਇੰਟਰਨੈਸ਼ਨਲ ਦੀ ਮੈਨੇਜਮੈਂਟ ਅਤੇ ਪਿ੍ੰਸੀਪਲ ਵਲੋਂ ‘ਮਿਸ਼ਨ ਹਰਿਆਲੀ -2026 ਤਹਿਤ ਵਿਦਿਆਰਥੀਆਂ ਨੂੰ 200 ਬੂਟੇ ਵੰਡੇ ਗਏ

ਅਜੀਤ ਡੈਸਕ 26-07-2026
ਸੁਲਤਾਨਪੁਰ ਲੋਧੀ, 25 ਜੁਲਾਈ (ਨਰੇਸ਼ ਹੈਪੀ)-ਆਪਣਾ ਪੰਜਾਬ ਫਾੳਾੂਡੇਸ਼ਨ ਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਵਾਤਾਵਰਨ ਦੀ ਸੰਭਾਲ ਨੂੰ ਲੈ ਕੇ ਕੀਤੇ ਜਾਂਦੇ ਉਪਰਾਲਿਆਂ ਦੀ ਲਗਾਤਾਰਤਾ ਵਿਚ ਇਸ ਵਾਰ ਵੀ ਮਿਸ਼ਨ ਹਰਿਆਲੀ ਦਿਵਸ ਮਨਾਇਆ ਜਾ ਰਿਹਾ ਹੈ | ਆਪਣਾ ਪੰਜਾਬ ਫਾੳਾੂਡੇਸ਼ਨ ਦੇ ਫਾੳਾੂਡਰ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਸਾਲ 2022 ਤੋਂ ਹੀ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵੱਲੋਂ ਵੱਡੀ ਗਿਣਤੀ ਵਿਚ ਪੌਦੇ ਲਗਾ ਕੇ ਇੱਕ ਰਿਕਾਰਡ ਪੈਦਾ ਕੀਤਾ ਜਾ ਰਿਹਾ ਹੈ | ਇਸ ਵਾਰ ਫਾੳਾੂਡੇਸ਼ਨ ਵੱਲੋਂ ਭਾਰੀ ਮਾਤਰਾ ਪੌਦੇ ਲਗਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਮੈਡਮ ਗਗਨਦੀਪ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਵਿਚ ਹਿੱਸਾ ਲੈਂਦੇ ਹੋਏ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਖ ਵੱਖ ਪ੍ਰਕਾਰ ਦੇ ਪੌਦੇ ਲਗਾਏ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਇਨ੍ਹਾਂ ਪੌਦਿਆਂ ਦੀ ਦੇਖਭਾਲ ਬਹੁਤ ਵਧੀਆ ਤਰੀਕੇ ਨਾਲ ਕਰਨਗੇ ਤਾਂ ਜੋ ਵਾਤਾਵਰਨ ਨੂੰ ਮੁੜ ਤੋਂ ਖ਼ੁਸ਼ਹਾਲ ਕੀਤਾ ਜਾ ਸਕੇ | ਸਕੂਲ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ 200 ਦੇ ਕਰੀਬ ਪੌਦੇ ਵੰਡ ਕੇ ਇਸ ਮਿਸ਼ਨ ਵਿਚ ਆਪਣਾ ਯੋਗਦਾਨ ਪਾਇਆ ਗਿਆ | ਮੈਡਮ ਗਗਨਦੀਪ ਕੌਰ ਨੇ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਕਾਫ਼ੀ ਦਿਨਾਂ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ ਅਤੇ ਵਿਦਿਆਰਥੀਆਂ ਵਿਚ ਇਸ ਮਿਸ਼ਨ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਪਿ੍ੰਸੀਪਲ ਨੇ ਬੱਚਿਆਂ ਦੇ ਇਸ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਜੇਕਰ ਵਿਦਿਆਰਥੀ ਜੀਵਨ ਤੋਂ ਹੀ ਅਸੀਂ ਆਪਣੇ ਵਾਤਾਵਰਨ ਦੀ ਸੰਭਾਲ ਪ੍ਰਤੀ ਸੁਚੇਤ ਹੋ ਜਾਵਾਂਗੇ ਤਾਂ ਆਉਣ ਵਾਲਾ ਸਮਾਂ ਸਾਡੀ ਸਿਹਤ ਲਈ ਖ਼ੁਸ਼ਹਾਲ ਸਾਬਿਤ ਹੋਵੇਗਾ | ਜ਼ਿਕਰਯੋਗ ਹੈ ਕਿ ਇਹ ਸਕੂਲ ਹਮੇਸ਼ਾ ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਦੇ ਸੱਦੇ ‘ ਤੇ ਸਿਹਤ, ਸਿੱਖਿਆ ਤੇ ਵਾਤਾਵਰਨ ਦੀ ਸੰਭਾਲ ਦੀਆਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਭਾਗ ਲੈਂਦਾ ਆ ਰਿਹਾ ਹੈ ਅਤੇ ਇਸ ਵਾਰ ਵੀ ਸਾਡੇ ਸਕੂਲ ਵੱਲੋਂ ਵੱਧ ਤੋਂ ਵੱਧ ਪੌਦੇ ਲਗਾ ਕੇ ਇੱਕ ਨਵਾਂ ਰਿਕਾਰਡ ਪੈਦਾ ਕੀਤਾ ਜਾਵੇਗਾ | ਇਸ ਮੌਕੇ ਅਕਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਕੋ-ਆਰਡੀਨੇਟਰ ਵਿਸ਼ਾਲ ਕੁਮਾਰ, ਅਨੂੰ ਸ਼ਰਮਾ, ਨਵਨੀਤ ਕੌਰ ਅਤੇ ਸਟਾਫ਼ ਮੈਂਬਰ ਨੇਹਾ, ਲਵਨੀਤ ਕੌਰ ਸੁਸ਼ਮਾ ਧੀਰ, ਸਤਿੰਦਰਜੀਤ ਕੌਰ, ਰਜਨੀ ਬਾਲਾ, ਸੁਨੀਤਾ ਰਾਣੀ, ਨਵਦੀਪ ਕੌਰ, ਸਰਬਜੀਤ ਕੌਰ, ਮੋਨਿਕਾ, ਮਨਦੀਪ ਕੌਰ, ਅਮਨਦੀਪ ਕੌਰ, ਜਸਵੀਰ ਕੌਰ, ਹਰਵਿੰਦਰ ਕੌਰ, ਕੁਲਦੀਪ ਕੌਰ, ਰਵਿੰਦਰਪਾਲ ਸਿੰਘ, ਜਸਬੀਰ ਸਿੰਘ, ਗੁਰਸਿਮਰਨ ਸਿੰਘ, ਕਰਨਵੀਰ ਚੌਹਾਨ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਅਰਸ਼ਦੀਪ ਕੌਰ ਅੰਤਰ ਸਕੂਲ ਇੰਗਲਿਸ਼ ਡਿਬੇਟ ਮੁਕਾਬਲੇ ’ਚ ਅੱਵਲ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।