03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਅਲਾਇੰਸ ਕਲੱਬ ਕਪੂਰਥਲਾ ਰਾਇਲ ਵਲੋਂ ਗੁਰਦੁਆਰਾ ਦੇਵੀ ਤਲਾਬ ਨੂੰ ਵੱਖ-ਵੱਖ ਤਰ੍ਹਾਂ ਦੇ ਬੂਟੇ ਭੇਟ

ਅਜੀਤ ਡੈਸਕ 26-07-2026
ਕਪੂਰਥਲਾ, 25 ਜੁਲਾਈ (ਵਿ.ਪ੍ਰ.)-ਅਲਾਇੰਸ ਕਲੱਬ ਕਪੂਰਥਲਾ ਰਾਇਲ ਵਲੋਂ ਸ੍ਰੀ ਕਲਗੀਧਰ ਸੇਵਕ ਸਭਾ ਰਜਿ. ਗੁਰਦੁਆਰਾ ਦੇਵੀ ਤਲਾਬ ਵਿਚ ਸੰਗਤਾਂ ਨੂੰ ਵਾਤਾਵਰਣ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਕਲੱਬ ਦੇ ਚਾਰਟਰਡ ਪ੍ਰਧਾਨ ਹਰਪਾਲ ਸਿੰਘ ਬਾਵਾ, ਮੁੱਖ ਸਲਾਹਕਾਰ ਨਿਰਮਲਜੀਤ ਸਿੰਘ ਤੇ ਕਲੱਬ ਦੇ ਆਗੂ ਚਰਨਜੀਤ ਸਿੰਘ ਕੋਚਰ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਪੌਦਿਆਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਣ ਤੋਂ ਬਾਅਦ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ | ਕਲੱਬ ਦੇ ਪ੍ਰਧਾਨ ਪਿਆਰਾ ਸਿੰਘ ਤੇ ਚੇਅਰਮੈਨ ਗੋਬਿੰਦਰ ਸਿੰਘ ਦੀ ਦੇਖ ਰੇਖ ਹੇਠ ਹੋਏ ਇਸ ਸਮਾਗਮ ਵਿਚ ਕਲੱਬ ਦੇ ਰੀਜ਼ਨ ਚੇਅਰਮੈਨ ਮੱਸਾ ਸਿੰਘ ਨੇ ਹਾਜ਼ਰ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਕਲੱਬ ਵਲੋਂ ਗੁਰੂ ਘਰਾਂ ਵਿਚ ਬਗੀਚੀਆਂ ਲਗਾਉਣ ਲਈ ਅਮਰੂਦ, ਮੋਰਿੰਗਾ, ਨਿੰਮ, ਕੜੀ ਪੱਤਾ, ਪਪੀਤਾ, ਗੁਲਾਬ ਦੇ ਫੁੱਲ ਤੇ ਹੋਰ ਕਈ ਕਿਸਮਾਂ ਦੇ ਬੂਟੇ ਪ੍ਰਸ਼ਾਦ ਦੇ ਰੂਪ ਵਿਚ ਦਿੱਤੇ ਗਏ | ਇਸ ਮੌਕੇ ਕਲੱਬ ਦੇ ਆਗੂ ਜਸਵੰਤ ਸਿੰਘ ਕੌੜਾ, ਡਾ. ਐਚ.ਐਸ. ਮਹਿਮੀ, ਪਲਵਿੰਦਰ ਸਿੰਘ, ਡਾ. ਜਸਵੰਤ ਸਿੰਘ ਥਿੰਦ, ਅਵਤਾਰ ਸਿੰਘ ਥਿੰਦ, ਦਿਲਾਵਰੀ, ਡਾ. ਆਸਾ ਸਿੰਘ ਘੁੰਮਣ, ਵਿਕਾਸ ਗੁਪਤਾ, ਨਿਰਮਲ ਸਿੰਘ ਪੱਤੜ, ਮਾਸਟਰ ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਕਲਹਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰਬਖਸ਼ ਵਾਲਾ ਵਿਖੇ ਕੀਤਾ ਗਿਆ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਅਗਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਅਰਸ਼ਦੀਪ ਕੌਰ ਅੰਤਰ ਸਕੂਲ ਇੰਗਲਿਸ਼ ਡਿਬੇਟ ਮੁਕਾਬਲੇ ’ਚ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।