07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪੁਲਿਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਮੁਲਜ਼ਮ ਜ਼ਖਮੀ

ਅਜੀਤ ਡੈਸਕ 27-07-2026

ਫਗਵਾੜਾ, 26 ਜੁਲਾਈ (ਹਰਜੋਤ ਸਿੰਘ ਚਾਨਾ)-ਨਸ਼ਾ ਤਸਕਰੀ ਦੇ ਇੱਕ ਮਾਮਲੇ ਚ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਨੇ ਜੇਲ੍ਹ ਲਿਜਾਂਦੇ ਸਮੇਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕੀਤੀ ਤੇ ਗੱਡੀ ’ਚੋਂ ਛਾਲ ਮਾਰਨ ਕਾਰਨ ਉਹ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਚ ਦਾਖਲ ਕਰਵਾਇਆ ਗਿਆ ਹੈ | ਚੌਂਕੀ ਲਸਾੜਾ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਵਲੋਂ ਦਿੱਤੇ ਬਿਆਨਾਂ ਅਨੁਸਾਰ, 25 ਜੁਲਾਈ ਨੂੰ ਨਸ਼ੇ ਦੇ ਇੱਕ ਮਾਮਲੇ ‘ਚ ਰਵੀ ਕੁਮਾਰ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ | ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਕੇਂਦਰੀ ਜੇਲ੍ਹ ਕਪੂਰਥਲਾ ਭੇਜਣ ਦੇ ਹੁਕਮ ਜਾਰੀ ਕੀਤੇ ਸਨ | ਪੁਲਿਸ ਪਾਰਟੀ ਜਦੋਂ ਮੁਲਜ਼ਮ ਨੂੰ ਗੱਡੀ ਰਾਹੀਂ ਕੇਂਦਰੀ ਜੇਲ੍ਹ ਲੈ ਕੇ ਜਾ ਰਹੀ ਸੀ ਤਾਂ ਗੱਡੀ ਥਾਣੇਦਾਰ ਪਰਮਜੀਤ ਸਿੰਘ ਚਲਾ ਰਹੇ ਸਨ, ਜਦਕਿ ਹੱਥਕੜੀ ਲੱਗੇ ਮੁਲਜ਼ਮ ਦੇ ਨਾਲ ਪਿਛਲੀ ਸੀਟ ‘ਤੇ ਸੰਜੀਵ ਕੁਮਾਰ ਬੈਠਾ ਹੋਇਆ ਸੀ, ਜਦੋਂ ਪੁਲਿਸ ਦੀ ਗੱਡੀ ਜੀ.ਟੀ. ਰੋਡ ‘ਤੇ ਚਾਚੋਕੀ ਨੇੜੇ ਪੰਜਾਬੀ ਢਾਬੇ ਕੋਲ ਪੁੱਜੀ ਤਾਂ ਟਰੈਫ਼ਿਕ ਦੀ ਰਫ਼ਤਾਰ ਹੌਲੀ ਹੋਣ ਦਾ ਫ਼ਾਇਦਾ ਚੁੱਕਦਿਆਂ ਮੁਲਜ਼ਮ ਨੇ ਅਚਾਨਕ ਝਟਕਾ ਮਾਰ ਕੇ ਹੱਥਕੜੀ ਛੁਡਾਉਣ ਦੀ ਕੋਸ਼ਿਸ਼ ਕੀਤੀ ਅਤੇ ਚੱਲਦੀ ਵਿਚੋਂ ਛਾਲ ਮਾਰ ਦਿੱਤੀ | ਛਾਲ ਮਾਰਨ ਕਾਰਨ ਮੁਲਜ਼ਮ ਸੜਕ ’ਤੇ ਡਿਗ ਕੇ ਜ਼ਖਮੀ ਹੋ ਗਿਆ | ਪੁਲਿਸ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਮੁੜ ਕਾਬੂ ਕਰ ਲਿਆ ਤੇ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ | ਇਸ ਸਬੰਧੀ ਪੁਲਿਸ ਨੇ ਰਵੀ ਕੁਮਾਰ ਉਰਫ਼ ਰਵੀ ਪੁੱਤਰ ਬਾਵਾ ਵਾਸੀ ਪਿੰਡ ਨੰਗਲ ਖ਼ਿਲਾਫ਼ ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 262 ਅਤੇ 62 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ’ਚ ਇਕ ਲੜਕੀ ਗੰਭੀਰ ਜਖ਼ਮੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਯਾਦ ’ਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ 2 ਦਿਨਾਂ ਨਗਰ ਕੀਰਤਨ ਸਜਾਉਣ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।