ਕਪੂਰਥਲਾ, 26 ਜੁਲਾਈ (ਅਮਨਜੋਤ ਸਿੰਘ ਵਾਲੀਆ)-ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ’ਚ ਇਕ ਲੜਕੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਸੀ.ਆਰ. ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਹੋ ਗਈ ਹੈ, ਜਿਸ ਵਿਚ ਇਕ ਲੜਕੀ ਸਿਮਰਨਜੀਤ ਕੌਰ ਪੁੱਤਰੀ ਸੁਖਦੇਵ ਸਿੰਘ ਵਾਸੀ ਰਮੀਦੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ| ਮੋਟਰਸਾਈਕਲ ਸਵਾਰ ਲੜਕੇ ਹਿਰਾਸਤ ਵਿਚ ਲੈ ਕੇ ਉਸ ਦਾ ਮੋਟਰਸਾਈਕਲ ਕਬਜੇ ਵਿਚ ਲੈ ਲਿਆ ਹੈ |
ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ’ਚ ਇਕ ਲੜਕੀ ਗੰਭੀਰ ਜਖ਼ਮੀ
ਅਜੀਤ ਡੈਸਕ
27-07-2026