07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਜਿੰਦਰ ਧਨੀਆਂ ਦੇ ਕਤਲ ਮਾਮਲੇ ’ਚ ਲੋੜੀਂਦੇ ਤਿੰਨ ਦੋਸ਼ੀ ਹਥਿਆਰਾਂ ਸਮੇਤ ਗਿ੍ਫ਼ਤਾਰf

ਅਜੀਤ ਡੈਸਕ 28-07-2026
ਕਪੂਰਥਲਾ, 27 ਜੁਲਾਈ (ਅਮਰਜੀਤ ਸਿੰਘ ਸਡਾਨਾ)- ਬੀਤੇ ਮਹੀਨੇ 28 ਜੂਨ ਨੂੰ ਮੁਹੱਲਾ ਲਾਹੋਰੀ ਗੇਟ ਵਿਖੇ ਜਤਿੰਦਰ ਸਹਿਗਲ ਉਰਫ਼ ਜਿੰਦਰ ਧਨੀਆਂ ਦੇ ਹੋਏ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਮੁੱਖ ਆਰੋਪੀ ਸਮੇਤ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਨਾਹਰ ਤੇ ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਦੀ ਟੀਮ ਵਲੋਂ ਟੈਕਨੀਕਲ ਸੈੱਲ ਦੀ ਸਹਾਇਤਾ ਨਾਲ ਇਹ ਮਾਮਲਾ ਹੱਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪ੍ਰਾਪਤ ਵੀਡਿਓ ਅਤੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਅਤੇ ਤਫਤੀਸ਼ ਦੌਰਾਨ ਮੁਕੱਦਮੇ ਵਿਚ ਕੁੱਲ 9 ਦੋਸ਼ੀ ਨਾਮਜ਼ਦ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਇਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਪਹਿਲਾਂ ਹੀ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਹੁਣ ਇਸ ਮਾਮਲੇ ਦੇ ਮੁੱਖ ਆਰੋਪੀ ਨਿਖਿਲ ਸ਼ਰਮਾ ਉਰਫ਼ ਬੋਵਾ, ਸੌਰਵ ਕੁਮਾਰ ਉਰਫ਼ ਮਾਸੀ ਵਾਸੀਆਨ ਲਾਹੋਰੀ ਗੇਟ ਤੇ ਸੁਖਵਿੰਦਰ ਸਿੰਘ ਉਰਫ਼ ਸਾਹਿਲ ਵਾਸੀ ਮਹਿਤਾਬਗੜ੍ਹ ਨੂੰ ਛਾਪੇਮਾਰੀ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਨਿਖਿਲ ਸ਼ਰਮਾ ਉਰਫ਼ ਬੋਵਾ ਵਿਦੇਸ਼ ਭੱਜਣ ਦੀ ਫਿਰਾਕ ਵਿਚ ਸੀ, ਜਿਸ ਨੂੰ ਕਿ ਪੁਲਿਸ ਨੇ ਦਿੱਲੀ ਤੋਂ ਕਾਬੂ ਕੀਤਾ ਤੇ ਉਸ ਵਿਰੁੱਧ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਲੜ੍ਹਾਈ ਝਗੜੇ ਤੇ ਅਸਲਾ ਐਕਟ ਦੇ ਚਾਰ ਕੇਸ ਦਰਜ ਹਨ, ਜਦਕਿ ਸੌਰਵ ਕੁਮਾਰ ਉਰਫ਼ ਮਾਸੀ ਵਿਰੁੱਧ ਥਾਣਾ ਸਿਟੀ ਵਿਖੇ ਲੜ੍ਹਾਈ ਤੇ ਚੋਰੀ ਦੇ ਮਾਮਲੇ ਵਿਚ ਇਕ ਕੇਸ ਦਰਜ ਹੈ ਤੇ ਸੁਖਵਿੰਦਰ ਉਰਫ਼ ਸਾਹਿਲ ਵਿਰੁੱਧ ਥਾਣਾ ਸਿਟੀ ਵਿਖੇ ਕਤਲ ਦਾ ਇਕ ਮਾਮਲਾ ਦਰਜ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀਆਂ ਪਾਸੋਂ ਇਕ ਖੰਡਾ ਅਤੇ ਇਕ ਦਾਤਰ ਬਰਾਮਦ ਕੀਤਾ ਗਿਆ ਹੈ ਤੇ ਅਦਾਲਤ ਨੇ ਇਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ, ਜਿਨ੍ਹਾਂ ਪਾਸੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ | ਇਸ ਮੌਕੇ ਐਸ.ਐਸ.ਪੀ. ਦੇ ਨਾਲ ਐਸ.ਪੀ.ਡੀ. ਹਰਿੰਦਰ ਸਿੰਘ ਗਿੱਲ, ਡੀ.ਐਸ.ਪੀ. ਸੁਖਪਾਲ ਸਿੰਘ ਰੰਧਾਵਾ, ਡੀ.ਐਸ.ਪੀ. ਸ਼ੀਤਲ ਸਿੰਘ, ਇੰਸਪੈਕਟਰ ਅਮਨਦੀਪ ਨਾਹਰ, ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਬਰਨਾਲਾ ਘਟਨਾ ਤੇ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਕੱਚੇ ਮੁਲਾਜ਼ਮਾਂ ਦੀ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂc ਅਗਲੀ ਖ਼ਬਰ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੀ ਅਗਵਾਈ ’ਚ ਮੁਲਾਜ਼ਮਾਂ ਨੇ ਦਿੱਤਾ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।