08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਅਵਾਰਾਗਰਦੀ ਕਰਦੇ ਤਿੰਨ ਨੌਜਵਾਨ ਕਾਬੂ, ਕੇਸ ਦਰਜ

ਅਜੀਤ ਡੈਸਕ 29-07-2026

ਭੁਲੱਥ, 28 ਜੁਲਾਈ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵੱਲੋਂ ਤਿੰਨ ਨੌਜਵਾਨਾਂ ਨੂੰ ਆਵਾਰਾਗਰਦੀ ਕਰਦੇ ਕਾਬੂ ਕੀਤਾ ਗਿਆ, ਥਾਣਾ ਮੁਖੀ ਬਿਕਰਮਜੀਤ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ, ਬੀਤੀ ਦੇਰ ਸ਼ਾਮ ਜਦੋਂ ਏ.ਐਸ.ਆਈ. ਰਕੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਾਈਪਾਸ ਰੋਡ ਭੁਲੱਥ ਵਿਖੇ ਜਾ ਰਹੇ ਸਨ ਤਾਂ ਤਿੰਨ ਨੌਜਵਾਨ ਬਿਨਾਂ ਵਜਾ ਅਵਾਰਾਗਰਦੀ ਕਰਦੇ ਨਜ਼ਰੀਂ ਆਏ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ , ਪੁਲਿਸ ਕਰਮਚਾਰੀਆਂ ਵਲੋਂ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਰਿਸ਼ਬ ਪੁੱਤਰ ਰਣਜੀਤ ਕੁਮਾਰ ਵਾਸੀ ਕਰਤਾਰਪੁਰ ਜ਼ਿਲ੍ਹਾ ਜਲੰਧਰ ਦਿਹਾਤੀ ਤੇ ਗੁਰਜੀਤ ਸਿੰਘ ਪੁੱਤਰ ਸਤਰਾਮ ਸਿੰਘ ਵਾਸੀ ਰਾਣੀ ਪਿੰਡ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ, ਸੰਦੀਪ ਪੁੱਤਰ ਤਰਸੇਮ ਲਾਲ ਵਾਸੀ ਰਾਣੀ ਪਿੰਡ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ, ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਵਿਅਕਤੀ ਜ਼ਖਮੀ ਅਗਲੀ ਖ਼ਬਰ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਥਾਣਾ ਸਿਟੀ ਮੁਖੀ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।