ਸੁਲਤਾਨਪੁਰ ਲੋਧੀ, 28 ਜੁਲਾਈ (ਨਰੇਸ਼ ਹੈਪੀ)-ਸਿੱਖ ਮਿਸ਼ਨ ਅਕੈਡਮੀ ਵੱਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ–2026 ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਨੇ ਗ੍ਰੇਡ–ਏ, ਗ੍ਰੇਡ–ਬੀ ਅਤੇ ਗ੍ਰੇਡ–ਸੀ ਪ੍ਰਾਪਤ ਕਰਕੇ ਆਪਣੀ ਮਿਹਨਤ, ਲਗਨ ਤੇ ਧਾਰਮਿਕ ਗਿਆਨ ਦਾ ਸ਼ਾਨਦਾਰ ਪ੍ਰਮਾਣ ਦਿੱਤਾ | ਸਮਾਗਮ ਵਿਚ ਸਿੱਖ ਮਿਸ਼ਨ ਅਕੈਡਮੀ ਦੇ ਚੇਅਰਮੈਨ ਸੁਖਦੇਵ ਸਿੰਘ ਖ਼ਾਲਸਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਟਰਾਫ਼ੀਆਂ ਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ | ਉਨ੍ਹਾਂ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਬੱਚਿਆਂ ਨੂੰ ਧਾਰਮਿਕ ਸਿੱਖਿਆ ਨਾਲ ਜੋੜਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਾਲਾਂ ਵਿਚ ਹੋਰ ਵੀ ਵੱਧ ਗਿਣਤੀ ਵਿਚ ਇਸ ਪ੍ਰੀਖਿਆ ਵਿਚ ਭਾਗ ਲੈਣ ਅਤੇ ਆਪਣੇ ਧਰਮ ਤੇ ਵਿਰਸੇ ਬਾਰੇ ਹੋਰ ਡੂੰਘਾ ਗਿਆਨ ਪ੍ਰਾਪਤ ਕਰਨ | ਸਕੂਲ ਦੇ ਦੋ ਹੋਣਹਾਰ ਵਿਦਿਆਰਥੀ–ਗੁਰਬਾਜ਼ ਸਿੰਘ ਅਤੇ ਅਵਲੀਨ ਕੌਰ ਨੇ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਅਤੇ ਟਰਾਫ਼ੀ ਨਾਲ ਸਨਮਾਨਿਤ ਹੋਏ | ਗ੍ਰੇਡ–ਏ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਉਦੈ ਪ੍ਰਤਾਪ ਸਿੰਘ, ਬਿਕਰਮਜੀਤ ਸਿੰਘ ਤੇ ਸੁਪਰੀਤ ਕੌਰ, ਗ੍ਰੇਡ–ਬੀ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਕਿਰਤਬੀਰ ਸਿੰਘ, ਮਨਮੀਤ ਕੌਰ, ਅਸਲੀਨ ਕੌਰ, ਨਿਮਰਤ ਕੌਰ, ਦਿਲਪ੍ਰੀਤ ਕੌਰ, ਮੰਨਤ ਕੌਰ, ਹਰਜੋਤ ਕੌਰ ਤੇ ਗੁਰਸਿਰਤ ਕੌਰ, ਗ੍ਰੇਡ–ਸੀ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨਵਰਾਜ ਸਿੰਘ, ਫਤਹਿਜੋਤ ਸਿੰਘ, ਸਹਿਜਵੀਰ ਸਿੰਘ, ਅੰਮਿ੍ਤ ਕੌਰ, ਗੁਰਜਾਨ ਸਿੰਘ, ਅਗਮਜੋਤ ਕੌਰ, ਮਹਿਕਪ੍ਰੀਤ ਕੌਰ, ਜੈਸਮੀਨ ਕੌਰ, ਸਮਰੀਤ ਕੌਰ, ਅਗਮਵੀਰ ਸਿੰਘ, ਸੀਰਤਪ੍ਰੀਤ, ਅਰਪਿਤ, ਅਸ਼ਮਨਪ੍ਰੀਤ ਕੌਰ, ਹਰਨੂਰ ਕੌਰ ਅਤੇ ਗੁਰਨੂਰ ਕੌਰ ਸ਼ਾਮਲ ਸਨ | ਸਮਾਗਮ ਦੌਰਾਨ ‘ਗੈੱਸਟ ਆਫ਼ ਆਨਰ ਟਰਾਫ਼ੀ’ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਤੇ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਸਭਰਵਾਲ ਨੂੰ ਸਨਮਾਨ ਵਜੋਂ ਭੇਟ ਕੀਤੀ ਗਈ | ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ ਨੇ ਕਿਹਾ ਕਿ ਧਾਰਮਿਕ ਪ੍ਰੀਖਿਆਵਾਂ ਬੱਚਿਆਂ ਨੂੰ ਆਪਣੇ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਜੀਵਨ ਮੁੱਲਾਂ ਨਾਲ ਜੋੜਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ | ਮੈਨੇਜਿੰਗ ਡਾਇਰੈਕਟਰ ਸ੍ਰੀ ਅਰਸ਼ਦੀਪ ਸਿੰਘ ਨੇ ਸਾਰੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਸ੍ਰੀਮਤੀ ਸੁਨੀਤਾ ਸਭਰਵਾਲ ਨੇ ਕਿਹਾ ਕਿ ਧਾਰਮਿਕ ਸਿੱਖਿਆ ਬੱਚਿਆਂ ਦੇ ਚਰਿੱਤਰ ਨਿਰਮਾਣ ਦੀ ਮਜ਼ਬੂਤ ਨੀਂਹ ਹੈ |