08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਆਨੰਦ ਪਬਲਿਕ ਸਕੂਲ ਵਿਚ ਕਰਵਾਇਆ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਐਡ ਮੈਡ ਮੁਕਾਬਲਾ

ਅਜੀਤ ਡੈਸਕ 29-07-2026
ਕਪੂਰਥਲਾ, 28 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਅੰਤਰ ਹਾਊਸ ਐਡ ਮੈਡ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਉਤਪਾਦਾਂ ਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਿਤ ਵਿਸ਼ਿਆਂ ‘ਤੇ ਦਿਲਚਸਪ ਤੇ ਪ੍ਰਭਾਵਸ਼ਾਲੀ ਵਿਗਿਆਪਨ ਪੇਸ਼ ਕੀਤੇ | ਮੁਕਾਬਲੇ ਵਿਚ ਹਰ ਟੀਮ ਦੀ ਪੇਸ਼ਕਾਰੀ ਵਿਚ ਨਵੀਂ ਸੋਚ, ਕਲਪਨਾ ਸ਼ਕਤੀ ਤੇ ਮਿਹਨਤ ਦੀ ਝਲਕ ਸਾਫ਼ ਦਿਖਾਈ ਦੇ ਰਹੀ ਸੀ | ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਜੇਤੂ ਰਹੇ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ, ਇਸਦੇ ਨਾਲ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ, ਲੀਡਰਸ਼ਿਪ, ਰਚਨਾਤਮਿਕ ਸੋਚ, ਸੰਚਾਰ ਕੋਸ਼ਲ ਤੇ ਵਿਵਹਾਰਿਕ ਗਿਆਨ ਦਾ ਵਿਕਾਸ ਹੁੰਦਾ ਹੈ | ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਸ਼ਰਮਾ ਦੀ ਦੇਖ ਰੇਖ ਹੇਠ ਕਰਵਾਏ ਗਏ ਇਸ ਮੁਕਾਬਲੇ ਵਿਚ ਵਿਦਿਆਰਥੀਆਂ ਵਲੋਂ ਕੀਤੀਆਂ ਸ਼ਾਨਦਾਰ ਪੇਸ਼ਕਾਰੀਆਂ ਲਈ ਸਕੂਲ ਦੇ ਪਿ੍ੰਸੀਪਲ ਡਾ. ਏ.ਐਸ. ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਹ ਗਤੀਵਿਧੀਆਂ ਵਿਦਿਆਰਥੀਆਂ ਵਿਚ ਟੀਮ ਵਰਕ, ਲੀਡਰਸ਼ਿਪ ਤੇ ਮੰਚ ‘ਤੇ ਬੋਲਣ ਦੀ ਕਲਾ ਨੂੰ ਨਿਖਾਰਦੀਆਂ ਹਨ | ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਤਕਸੀਮ ਕੀਤੇ |
ਪਿਛਲੀ ਖ਼ਬਰ ਆਪ ਦੀ ਸਰਕਾਰ ਸਫ਼ਾਈ ਸੇਵਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਕਾਮ ਰਹੀ-ਥਾਪਰ, ਦਾਤਾਪੁਰੀ... ਅਗਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ-2026 ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।