07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਆਪ ਦੀ ਸਰਕਾਰ ਸਫ਼ਾਈ ਸੇਵਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਕਾਮ ਰਹੀ-ਥਾਪਰ, ਦਾਤਾਪੁਰੀ, ਸੀਤਲ

ਅਜੀਤ ਡੈਸਕ 29-07-2026
ਕਪੂਰਥਲਾ, 28 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਤਰਸੇਮ ਸਿੰਘ ਥਾਪਰ, ਸੂਬਾਈ ਸਕੱਤਰ ਰਕੇਸ਼ ਕੁਮਾਰ ਦਤਾਰਪੁਰੀ ਤੇ ਸੂਬਾਈ ਸਕੱਤਰ ਹਰਿੰਦਰ ਸੀਤਲ ਦੀ ਅਗਵਾਈ ਵਿਚ ਪੰਜਾਬ ਦੇ ਰਾਜਪਾਲ ਦੇ ਨਾਂਅ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਬਰਨਾਲਾ ਵਿਚ ਸਫ਼ਾਈ ਸੇਵਕਾਂ ‘ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਮੰਗ ਪੱਤਰ ਦੇਣ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਹੋਣ ਤੋਂ ਪਹਿਲਾਂ ਸਫ਼ਾਈ ਸੇਵਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਤੇ ਹੁਣ ਸਰਕਾਰ ਦੇ ਸਾਢੇ ਚਾਰ ਵਰਿ੍ਹਆਂ ਦੇ ਰਾਜ ਦੌਰਾਨ ਵੀ ਇਨ੍ਹਾਂ ਵਰਗਾਂ ਦੇ ਲੋਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਬਸਪਾ ਆਗੂਆਂ ਨੇ ਕਿਹਾ ਕਿ ਸਰਕਾਰ ਸ਼ਾਂਤਮਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਤੇ ਸਫ਼ਾਈ ਸੇਵਕਾਂ ਦੀਆਂ ਮੰਗਾ ਮੰਨਣ ਦੀ ਬਜਾਏ ਉਨ੍ਹਾਂ ਦੀ ਜ਼ਬਾਨ ਸਖ਼ਤੀ ਨਾਲ ਬੰਦ ਕਰਵਾਉਣਾ ਚਾਹੁੰਦੀ ਹੈ ਪਰ ਬਸਪਾ ਸਰਕਾਰ ਦੀ ਇਸ ਨੀਤੀ ਦਾ ਡੱਟ ਕੇ ਵਿਰੋਧ ਕਰੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ ‘ਤੇ ਬੁਰੀ ਤਰ੍ਹਾਂ ਫੇਲ ਹੋਈ ਹੈ | ਉਨ੍ਹਾਂ ਪੰਜਾਬ ਦੇ ਲੋਕਾਂ ਤੋਂ ਮੰਗ ਕੀਤੀ ਕਿ ਉਹ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣ | ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਡਾ. ਜਸਵੰਤ ਸਿੰਘ ਸੁਲਤਾਨਪੁਰੀ, ਜ਼ਿਲ੍ਹਾ ਇੰਚਾਰਜ ਕੁਲਦੀਪ ਸਿੰਘ ਭੁਲੱਥ, ਹਲਕਾ ਪ੍ਰਧਾਨ ਸੁਖਦੇਵ ਬੱਬੀ, ਹਲਕਾ ਇੰਚਾਰਜ ਭੁਲੱਥ ਜਗਤਾਰ ਬਿੱਟੂ, ਹਲਕਾ ਕੈਸ਼ੀਅਰ ਸੁਖਵੰਤ ਸਿੰਘ, ਸੈਕਟਰ ਪ੍ਰਧਾਨ ਮੇਜਰ ਸਿੰਘ ਸਿਧਵਾਂ, ਜਸਪਾਲ, ਸ਼ਹਿਰੀ ਵਾਈਸ ਪ੍ਰਧਾਨ ਹਰਬੰਸ ਸਿੰਘ ਸਭਰਵਾਲ, ਬੱਬੂ, ਕੈਲਾਸ਼ ਚੰਦ ਬਿੱਟੂ, ਗੁਰਜੀਤ ਸਿੰਘ ਸੈਕਟਰ ਪ੍ਰਧਾਨ, ਕੁਲਵੰਤ ਸਿੰਘ, ਰਾਜ, ਰਹਿਮਤ ਅਲੀ ਕਾਂਜਲੀ, ਕੋਕਲਪੁਰ ਦਲਬੀਰ ਭਾਗਾ, ਰਮੇਸ਼ ਸੈਕਟਰੀ, ਸੁੱਖਾ, ਜਸਪਿੰਦਰ ਸਿੰਘ, ਰਾਮ ਲੁਭਾਇਆ, ਸੋਮਨਾਥ, ਲੱਖਣ ਕਲਾਂ ਤੋਂ ਮਦਨ ਲਾਲ ਸ਼ਾਮਲ ਹੋਏ |
ਪਿਛਲੀ ਖ਼ਬਰ ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ਨੇ ਜੀ.ਐਨ.ਪੀ.ਕੇ.ਐਸ ਕਾਲਜ ਨਡਾਲਾ ਤੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਆਨੰਦ ਪਬਲਿਕ ਸਕੂਲ ਵਿਚ ਕਰਵਾਇਆ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਐਡ ਮੈਡ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।