07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 9 ਨੂੰ -ਮੈਨੇਜਰ ਨਰਿੰਦਰ

ਅਜੀਤ ਡੈਸਕ 29-07-2026
ਫਗਵਾੜਾ, 28 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ ਫਗਵਾੜਾ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 9 ਅਗਸਤ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ ਇਸ ਦੀਆਂ ਤਿਆਰੀਆਂ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ ਹੈ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆਂ ਕਿ ਇਨ੍ਹਾਂ ਸਮਾਗਮਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਸਲੀਨ ਸਿੰਘ ਹੁਸ਼ਿਆਰਪੁਰ ਵਾਲੇ, ਭਾਈ ਕੁਲਦੀਪ ਸਿੰਘ ਖਾਪੜ ਖੇੜੀ, ਗਿਆਨੀ ਬਲਕਾਰ ਸਿੰਘ ਕਥਾਵਾਚਕ ਦਮਦਮੀ ਟਕਸਾਲ, ਗਿਆਨੀ ਗੁਰਜੀਤ ਸਿੰਘ ਭੱਠਲ, ਭਾਈ ਸਤਨਾਮ ਸਿੰਘ ਫਗਵਾੜਾ ਵਾਲੇ, ਗਿਆਨੀ ਜਸਵਿੰਦਰ ਸਿੰਘ ਛਾਪਾ, ਭਾਈ ਸ਼ਮਸ਼ੇਰ ਸਿੰਘ , ਭਾਈ ਦਲਜੀਤ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਭਾਈ ਅੰਮਿ੍ਤਪਾਲ ਸਿੰਘ, ਭਾਈ ਕੇਵਲ ਸਿੰਘ, ਭਾਈ ਗੁਰਬਾਲ ਸਿੰਘ, ਭਾਈ ਬਲਜਿੰਦਰ ਸਿੰਘ ਆਦਿ ਜਥੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਉਣਗੇ | ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਖੀਰ ਤੇ ਮਾਹਲ ਪੂੜਿਆਂ ਦਾ ਲੰਗਰ ਅਤੁੱਟ ਵਰਤੇਗਾ |
ਪਿਛਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਨੇ ਸ਼ਾਨੋ-ਸ਼ੌਕਤ ਨਾਲ ਮਨਾਇਆ ਛਤਰਪਤੀ ਸ਼ਾਹੂ ਦਾ ਜਨਮ ਦਿਵਸ ਅਗਲੀ ਖ਼ਬਰ ਪ੍ਰਵਾਸ ਜਿੱਥੇ ਸਾਡੇ ਜੀਵਨ ਨੂੰ ਆਰਥਿਕ ਆਸਰਾ ਦਿੰਦਾ ਹੈ ਉੱਥੇ ਬਹੁਤ ਸਾਰੀਆਂ ਚਣੌਤੀਆਂ ਵੀ ਪੈਦਾ ਕਰਦਾ ਹੈ-ਡਾ. ਗੁਰਬਖ਼ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।