04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨਗਰ ਨਿਗਮਾਂ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਦੀ ਹੜਤਾਲ ਅੱਜ ਚੌਥੇ ਦਿਨ ’ਚ ਦਾਖਲ

ਅਜੀਤ ਡੈਸਕ 30-07-2026

ਕਪੂਰਥਲਾ, 29 ਜੁਲਾਈ (ਅਮਰਜੀਤ ਕੋਮਲ)-ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਮੂਲਾਜ਼ਮਾਂ ਵਲੋਂ ਬੀਤੇ ਦਿਨੀਂ ਬਰਨਾਲਾ ਪੁਲਿਸ ਵਲੋਂ ਆਪਣੀਆਂ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ‘ਤੇ ਕੀਤੇ ਗਏ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ., ਐਸ.ਐਚ.ਓ. ਤੇ ਹੋਰ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ, ਉਨ੍ਹਾਂ ਵਿਰੁੱਧ ਇਰਾਦਾ ਕਤਲ, ਐਸ.ਸੀ.ਐਸ.ਟੀ. ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਅੱਜ ਚੌਥੇ ਦਿਨ ਵਿਚ ਦਾਖਲ ਹੋ ਗਿਆ | ਇਸੇ ਸਬੰਧ ਵਿਚ ਹੀ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਦੀ ਅਗਵਾਈ ਵਿਚ ਨਗਰ ਨਿਗਮ ਕਪੂਰਥਲਾ ਦੇ ਮੁਲਾਜ਼ਮਾਂ ਨੇ ਨਿਗਮ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਧਰਨਾਕਾਰੀ ਮੰਗ ਕਰ ਰਹੇ ਸਨ ਕਿ ਜਿੰਨੀ ਦੇਰ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ | ਧਰਨੇ ਨੂੰ ਸੰਬੋਧਨ ਕਰਦਿਆਂ ਗੋਪਾਲ ਥਾਪਰ ਨੇ ਕਿਹਾ ਕਿ ਬੀਤੇ ਦਿਨ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਮੀਟਿੰਗ ਪੰਜਾਬ ਦੇ ਕੈਬਨਿਟ ਮੰਤਰੀਆਂ ਤੇ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ | ਮੀਟਿੰਗ ਵਿਚ ਲੰਮਾਂ ਸਮਾਂ ਵੱਖ-ਵੱਖ ਮੰਗਾਂ ‘ਤੇ ਵਿਚਾਰ ਵਟਾਂਦਰੇ ਤੋਂ ਦੌਰਾਨ ਕਮੇਟੀ ਵਲੋਂ ਬਰਨਾਲਾ ਵਿਚ ਵਾਪਰੀ ਘਟਨਾਂ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ‘ਤੇ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਵਲੋਂ ਕੋਰੀ ਨਾਂਹ ਕਰਨ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਹੋਰ ਮੰਗਾਂ ਦਾ ਕੋਈ ਸਥਾਈ ਹੱਲ ਨਾ ਕੱਢੇ ਜਾਣ ਕਾਰਨ ਮੀਟਿੰਗ ਬੇਸਿੱਟਾ ਰਹੀ | ਉਨ੍ਹਾਂ ਕਿਹਾ ਕਿ ਹੁਣ ਨਗਰ ਪਾਲਿਕਾ ਕਰਮਚਾਰੀ ਸੰਗਠਨ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ | ਉਨ੍ਹਾਂ ਵਪਾਰਕ ਅਦਾਰਿਆਂ, ਕਾਰੋਬਾਰੀਆਂ ਤੇ ਦੁਕਾਨਦਾਰਾਂ ਨੂੰ ਸੰਗਠਨ ਵਲੋਂ ਦਿੱਤੇ ਜਾ ਰਹੇ ਸ਼ਾਂਤਮਈ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੜ੍ਹਤਾਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਦੇ ਰੋਸ ਵਜੋਂ ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ 30 ਜੁਲਾਈ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਮੁਲਾਜ਼ਮ 31 ਜੁਲਾਈ ਨੂੰ ਵੀ ਆਪਣੀ ਹੜ੍ਹਤਾਲ ਜਾਰੀ ਰੱਖਣਗੇ ਤੇ ਉਸ ਤੋਂ ਬਾਅਦ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੀ ਮੀਟਿੰਗ ਵਿਚ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ | ਇੱਥੇ ਵਰਨਣਯੋਗ ਹੈ ਕਿ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜ੍ਹਤਾਲ ਕਾਰਨ ਪਿਛਲੇ ਚਾਰ ਦਿਨਾਂ ਤੋਂ ਜ਼ਿਲ੍ਹੇ ਵਿਚ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿਚ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਰਸਾਤ ਦਾ ਮੌਸਮ ਹੋਣ ਕਾਰਨ, ਜਨਤਕ ਥਾਵਾਂ ‘ਤੇ ਕੂੜੇ ਦੇ ਵੱਧ ਰਹੇ ਢੇਰਾਂ ਕਾਰਨ ਬਿਮਾਰੀ ਫੈਲਣ ਦਾ ਖਦਸ਼ਾ ਬਣ ਗਿਆ ਹੈ |

ਪਿਛਲੀ ਖ਼ਬਰ ਆਜ਼ਾਦੀ ਦਿਹਾੜਾ ਮਨਾਉਣ ਲਈ ਐਸ.ਡੀ.ਐਮ. ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਕਿਰਨਦੀਪ ਕੌਰ ਦੀ ਮ੍ਰਿਤਕ ਦੇਹ ਸ਼ਨਿਚਰਵਾਰ ਨੂੰ ਪੰਜਾਬ ਪਹੁੰਚੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।