04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੋਟਰਸਾਈਕਲ ਸਵਾਰ ਨੌਜਵਾਨ ਦੀ ਕੁੱਟਮਾਰ

ਅਜੀਤ ਡੈਸਕ 30-07-2026

ਕਪੂਰਥਲਾ, 29 ਜੁਲਾਈ (ਅਮਨਜੋਤ ਸਿੰਘ ਵਾਲੀਆ)-ਮਾਡਲ ਟਾਊਨ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਕੁੱਝ ਨੌਜਵਾਨਾਂ ਨੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਤੀਰਥ ਸਿੰਘ ਪੁੱਤਰ ਤਾਰਾ ਚੰਦ ਵਾਸੀ ਲੱਖਣ ਕਲਾਂ ਨੇ ਦੱਸਿਆ ਕਿ ਉਹ ਆਪਣੇ ਸਾਥੀ ਵਿਜੇ ਨਾਲ ਕਪੂਰਥਲਾ ਵਿਖੇ ਘਰੇਲੂ ਸਮਾਨ ਲੈਣ ਆ ਰਹੇ ਸਨ, ਜਦੋਂ ਉਹ ਮਾਡਲ ਟਾਊਨ ਨੇੜੇ ਪਹੁੰਚੇ ਤਾਂ ਸਵਿਫ਼ਟ ਕਾਰ ਸਵਾਰ ਚਾਰ ਨੌਜਵਾਨਾਂ ਨੇ ਉਨ੍ਹਾਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸ਼ੈਲਜਾ ਵਲੋਂ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਚਾਹਲ ਨਗਰ ਚੌਂਕ ’ਚ ਨਸ਼ਾ ਵਿਰੋਧੀ ਪ੍ਰਚਾਰ ਕਰਨ ਵਾਲੇ ਈ-ਰਿਕਸ਼ਾ ਚਾਲਕ ਨੂੰ ਕੁੱਟ ਕੇ ਜ਼ਖਮੀ ਕੀਤਾ ਅਗਲੀ ਖ਼ਬਰ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।