05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਚਾਹਲ ਨਗਰ ਚੌਂਕ ’ਚ ਨਸ਼ਾ ਵਿਰੋਧੀ ਪ੍ਰਚਾਰ ਕਰਨ ਵਾਲੇ ਈ-ਰਿਕਸ਼ਾ ਚਾਲਕ ਨੂੰ ਕੁੱਟ ਕੇ ਜ਼ਖਮੀ ਕੀਤਾ

ਅਜੀਤ ਡੈਸਕ 30-07-2026

ਫਗਵਾੜਾ, 29 ਜੁਲਾਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਚਾਹਲ ਨਗਰ ਚੌਂਕ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰਚਾਰ ਕਰਨ ਵਾਲੇ ਇੱਕ ਈ-ਰਿਕਸ਼ਾ ਚਾਲਕ ਨੂੰ ਕਾਰ ‘ਚ ਸਵਾਰ ਆਏ ਵਿਅਕਤੀਆਂ ਨੇ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ ਉਪਰੰਤ ਉਸ ਦੀ ਕੁੱਟਮਾਰ ਕੀਤੀ ਤੇ ਪ੍ਰਚਾਰ ਲਈ ਲੱਗਾ ਐਪਲੀਫ਼ਾਈਰ ਵੀ ਲੈ ਕੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਈਸ਼ਾਨ ਗੋਗਨਾ ਨੇ ਦੱਸਿਆ ਕਿ ਫਗਵਾੜਾ ਸਬ ਡਵੀਜ਼ਨ ‘ਚ ਈ-ਰਿਕਸ਼ੇ ਨਸ਼ਾ ਵਿਰੁੱਧ ਮੁਹਿੰਮ ‘ਚ ਚੱਲ ਰਹੇ ਹਨ ਇਹ ਰਿਕਸ਼ਾ ਜਦੋਂ ਚਾਹਲ ਨਗਰ ਚੌਂਕ ‘ਚ ਪੁੱਜਾ ਤਾਂ ਇਹ ਘਟਨਾ ਵਾਪਰੀ | ਉਨ੍ਹਾਂ ਦੱਸਿਆ ਕਿ ਜ਼ਖਮੀ ਵਿਅਕਤੀ ਦੀ ਪਛਾਣ ਯਸ਼ਪਾਲ ਵਾਸੀ ਸੁਭਾਸ਼ ਨਗਰ ਵਜੋਂ ਹੋਈ ਹੈ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਨਸ਼ਾ ਮੁਕਤੀ ਮੋਰਚੇ ਦੇ ਆਗੂਆਂ ਦੇ ਧਿਆਨ ‘ਚ ਲਿਆਂਦਾ ਗਿਆ ਹੈ |

ਪਿਛਲੀ ਖ਼ਬਰ ਦਾਤਰ ਦੀ ਨੋਕ ’ਤੇ ਮੋਬਾਈਲ ਫ਼ੋਨ ਤੇ ਨਗਦੀ ਖੋਹਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਨੌਜਵਾਨ ਕਾਬੂ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੋਟਰਸਾਈਕਲ ਸਵਾਰ ਨੌਜਵਾਨ ਦੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।