05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 30-07-2026

ਕਪੂਰਥਲਾ, 29 ਜੁਲਾਈ (ਸਡਾਨਾ)-ਮਾਡਰਨ ਜੇਲ੍ਹ ਵਿਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਤਿੰਨ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਜਾਂਚ ਦੌਰਾਨ ਤਿੰਨ ਮੋਬਾਈਲ ਫ਼ੋਨ ਤੇ ਸਿੰਮ ਕਾਰਡ ਬਰਾਮਦ ਹੋਏ | ਜਿਸ ਤਹਿਤ ਹਵਾਲਾਤੀ ਅਮਨਦੀਪ ਸਿੰਘ ਉਰਫ਼ ਰਾਜਾ ਵਾਸੀ ਮਹਿਤਪੁਰ, ਰਣਜੀਤ ਕੁਮਾਰ ਵਾਸੀ ਜਲੰਧਰ ਤੇ ਕਮਲਜੀਤ ਸਿੰਘ ਵਾਸੀ ਧਰਮਕੋਟ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਕੋਤਵਾਲੀ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਇਨ੍ਹਾਂ ਹਵਾਲਾਤੀਆਂ ਪਾਸੋਂ ਹੋਰ ਪੁੱਛਗਿੱਛ ਕਰੇਗੀ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਔਰਤ ਕਾਬੂ ਅਗਲੀ ਖ਼ਬਰ ਦਾਤਰ ਦੀ ਨੋਕ ’ਤੇ ਮੋਬਾਈਲ ਫ਼ੋਨ ਤੇ ਨਗਦੀ ਖੋਹਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।