06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਵਿਦਿਆਰਥੀ ਆਪਣੀ ਰੁਚੀ ਅਨੁਸਾਰ ਕੈਰੀਅਰ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਕੋਰਸਾਂ ’ਚ ਦਾਖਲਾ ਲੈਣ-ਡ. ਨਵਲੀਨ ਮੁਲਤਾਨੀ

ਅਜੀਤ ਡੈਸਕ 30-07-2026
ਕਪੂਰਥਲਾ, 29 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਵਿਦਿਆਰਥੀਆਂ ਲਈ ਇਕ ਕਾਉਂਸਿਲੰਗ ਸੈਸ਼ਨ ਕਰਵਾਇਆ ਗਿਆ | ਜਿਸ ਵਿਚ ਡਾ. ਨਵਲੀਨ ਮੁਲਤਾਨੀ ਡੀਨ ਰਿਸਰਚ ਅਤੇ ਡਾਇਰੈਕਟਰ ਰਿਜਨਲ ਸੈਂਟਰ (ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ) ਨੇ ਸਕਿੱਲ ਇਨਹਾਂਸਮੈਂਟ ਕੋਰਸਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਇਹ ਕੋਰਸ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਵੀ ਪ੍ਰਦਾਨ ਕਰਦੇ ਹਨ | ਉਨ੍ਹਾਂ ਵੱਖ-ਵੱਖ ਸਰਟੀਫਿਕੇਟ, ਡਿਪਲੋਮਾ ਤੇ ਸਕਿੱਲ ਆਧਾਰਿਤ ਕੋਰਸਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਨੁਸਾਰ ਕੈਰੀਅਰ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਕੋਰਸਾਂ ਵਿਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ | ਡਾ. ਮੁਲਤਾਨੀ ਨੇ ਕਿਹਾ ਕਿ ਅਜੋਕੇ ਮੁਕਾਬਲੇ ਦੇ ਯੁੱਗ ਵਿਚ ਰਿਵਾਇਤੀ ਸਿੱਖਿਆ ਦੇ ਨਾਲ ਨਾਲ ਵਿਹਾਰਕ ਤੇ ਤਕਨੀਕੀ ਹੁਨਰ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਤਹਿਤ ਹੁਨਰ ਆਧਾਰਿਤ ਸਿੱਖਿਆ ਦੀ ਮਹੱਤਤਾ ਲਗਾਤਾਰ ਵੱਧ ਰਹੀ ਹੈ ਤੇ ਇਨ੍ਹਾਂ ਕੋਰਸਾਂ ਦੇ ਸਰਟੀਫਿਕੇਟ ਵਿਦਿਆਰਥੀਆਂ ਦੀ ਪੇਸ਼ਾਵਰ ਯੋਗਤਾ ਨੂੰ ਮਜ਼ਬੂਤ ਕਰਦੇ ਹਨ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਡਾ. ਮੁਲਤਾਨੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਅਜਿਹੇ ਜਾਣਕਾਰੀ ਭਰਪੂਰ ਸੈਸ਼ਨ ਵਿਦਿਆਰਥੀਆਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿਚ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਲੋਂ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸਕਿੱਲ ਇਨਹਾਂਸਮੈਂਟ ਕੋਰਸ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨਾਲ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ ਨਾਲ ਨਵੇਂ ਹੁਨਰ ਵੀ ਹਾਸਲ ਕਰ ਸਕਦੇ ਹਨ | ਸੈਸ਼ਨ ਦੌਰਾਨ ਵਿਦਿਆਰਥੀਆਂ ਵੱਖ-ਵੱਖ ਕੋਰਸਾਂ ਦੀ ਯੋਗਤਾ, ਦਾਖਲਾ ਪ੍ਰਕਿਰਿਆ, ਪਾਠਕ੍ਰਮ, ਸਮਾਂ ਸਾਰਨੀ ਤੇ ਭਵਿੱਖ ਦੀਆਂ ਰੁਜ਼ਗਾਰ ਸਬੰਧੀ ਸੰਭਾਵਨਾਵਾਂ ਸਵਾਲ ਪੁੱਛੇ, ਜਿਨ੍ਹਾਂ ਦੇ ਡਾਕਟਰ ਮੁਲਤਾਨੀ ਨੇ ਬਹੁਤ ਹੀ ਤਸੱਲੀਬਖ਼ਸ਼ ਢੰਗ ਨਾਲ ਜਵਾਬ ਦਿੱਤੇ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵੱਲੋਂ ਮੈਡੀਕਲ ਕੈਂਪ ਅਤੇ ਆਪੇ੍ਸ਼ਨਾਂ ਤੇ ਵਿਸ਼ੇਸ਼ ਛੋਟ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।