06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਫਾਰਮੇਸੀ ਪ੍ਰੀਖਿਆ ਦੇ ਮਾਮਲੇ ’ਚ ਪੰਜਾਬ ਦੇ ਸਿੱਖਿਆ ਮੰਤਰੀ ਤੁਰੰਤ ਅਸਤੀਫ਼ਾ ਦੇਣ-ਹਰਿੰਦਰ ਸਿੰਘ ਚੀਮਾ

ਅਜੀਤ ਡੈਸਕ 30-07-2026
ਕਪੂਰਥਲਾ, 29 ਜੁਲਾਈ (ਵਿ.ਪ੍ਰ.)-ਸੀ.ਪੀ.ਆਈ. ਦੇ ਜ਼ਿਲ੍ਹਾ ਕਪੂਰਥਲਾ ਦੇ ਉਪ ਸਕੱਤਰ ਹਰਿੰਦਰ ਸਿੰਘ ਚੀਮਾ ਨੇ ਇਕ ਬਿਆਨ ਵਿਚ ਜੰਤਰ ਮੰਤਰ ਵਿਚ ਦੇਸ਼ ਭਰ ਦੇ ਵਿਦਿਆਰਥੀਆਂ ਵਲੋਂ ਕੀਤੇ ਗਏ ਸੰਘਰਸ਼ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵਲੋਂ ਦਿੱਤੇ ਅਸਤੀਫ਼ੇ ਨੂੰ ਇਸ ਸੰਘਰਸ਼ ਦੀ ਜਿੱਤ ਦੱਸਿਆ | ਉਨ੍ਹਾਂ ਕਿਹਾ ਕਿ ਇਸ ਅਸਤੀਫ਼ੇ ਨੇ ਸਾਬਿਤ ਕੀਤਾ ਹੈ ਕਿ ਜਦੋਂ ਲੋਕ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਨ ਤਾਂ ਸੱਤਾ ਧਿਰ ਨੂੰ ਵੀ ਜਵਾਬਦੇਹ ਹੋਣਾ ਪਵੇਗਾ | ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਦੌਰਾਨ ਪੇਪਰ ਲੀਕ ਦੇ ਮਾਮਲਿਆਂ ਨੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਅਨਿਸਚਿਤ ਕੀਤਾ ਹੈ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਪ੍ਰੀਖਿਆ ਪ੍ਰਣਾਲੀ ‘ਤੇ ਕੋਈ ਭਰੋਸਾ ਨਹੀਂ ਰਿਹਾ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰੀ ਸਿੱਖਿਆ ਮੰਤਰੀ ਨੇ ਨੈਤਿਕ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ ਤਾਂ ਪੰਜਾਬ ਵਿਚ ਫਾਰਮੇਸੀ ਅਫ਼ਸਰ ਦੀ ਪ੍ਰੀਖਿਆ ਵਿਚ ਪੇਪਰ ਲੀਕ ਹੋਣ ਦੇ ਮਾਮਲੇ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਬਿਨ੍ਹਾਂ ਦੇਰੀ ਅਸਤੀਫ਼ਾ ਦੇਣਾ ਚਾਹੀਦਾ ਹੈ ਤੇ ਫਾਰਮੇਸੀ ਅਫ਼ਸਰਾਂ ਦੀ ਇਸ ਪ੍ਰੀਖਿਆ ਨੂੰ ਰੱਦ ਕਰਕੇ ਪੇਪਰ ਲੀਕ ਕਰਨ ਦੇ ਮਾਮਲੇ ਵਿਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਸਜ਼ਾ ਦੇਣਾ ਚਾਹੀਦੀ ਹੈ | ਹਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਸੀ.ਪੀ.ਆਈ. ਵਿਦਿਆਰਥੀਆਂ, ਬੇਰੁਜ਼ਗਾਰ ਨੌਜਵਾਨਾਂ ਨਾਲ ਡਟ ਕੇ ਖੜ੍ਹੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਪਵਿੱਤਰ ਵੇਈਂ ਸਾਹਿਬ ਪੁਲ ਹੁਸੈਨਪੁਰ ਵਿਖੇ ਸਾਲਾਨਾ ਤਿੰਨ ਰੋਜ਼ਾ ਸਮਾਗਮ ਕਰਵਾਇਆ ਅਗਲੀ ਖ਼ਬਰ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵਲੋਂ ਐਲੀਮੈਂਟਰੀ ਸਕੂਲ ਨੂੰ ਇਨਵਰਟਰ ਅਤੇ ਵਾਟਰ ਫ਼ਿਲਟਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।