06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਸਦਭਾਵਨਾ ਸੰਕਲਪ ਮੁਹਿੰਮ ਤਹਿਤ ਪਿੰਡ ਖੋਜੇਵਾਲ ਦੇ ਗੁਰਦੁਆਰਾ ਸਾਹਿਬ ਵਿਚ ਦੀਵੇ ਜਗਾਏ

ਅਜੀਤ ਡੈਸਕ 31-07-2026
ਕਪੂਰਥਲਾ, 30 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਭਾਜਪਾ ਵਲੋਂ ਸ਼ੁਰੂ ਕੀਤੀ ਗਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਸਦਭਾਵਨਾ ਸੰਕਲਪ ਮੁਹਿੰਮ ਤਹਿਤ ਭਾਜਪਾ ਦੇ ਸਰਕਲ ਸਦਰ ਦੇ ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਓਲ ਦੀ ਅਗਵਾਈ ਵਿਚ ਪਿੰਡ ਖੋਜੇਵਾਲ ਦੇ ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਵਿਚ ਦੀਵੇ ਜਗਾਏ ਗਏ | ਇਸ ਸਬੰਧ ਵਿਚ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਜਪਾ ਦੇਸ਼ ਭਰ ਵਿਚ ਸ੍ਰੀ ਗੁਰੂ ਰਵਿਦਾਸ ਦੀ ਜਯੰਤੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ | ਜਿਸ ਤਹਿਤ ਦੇਸ਼ ਭਰ ਵਿਚ ਸਦਭਾਵਨਾ ਮੀਟਿੰਗਾਂ, ਪੈਦਲ ਮਾਰਚ ਤੇ ਗੁਰੂ ਜੀ ਦੇ ਵਿਚਾਰਾਂ ਆਧਾਰਤ ਪੋ੍ਰਗਰਾਮ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸਮਾਜਿਕ ਸਦਭਾਵਨਾ, ਸਨਮਾਨਤਾ ਤੇ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣਾ ਹੈ | ਉਨ੍ਹਾਂ ਕਿਹਾ ਕਿ ਅੱਜ ਸਾਨੂੰ ਗੁਰੂ ਰਵਿਦਾਸ ਜੀ ਵਲੋਂ ਦੱਸੇ ਗਏ ਮਾਰਗ ‘ਤੇ ਚੱਲ ਕੇ ਸਮਾਜ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ | ਭਾਜਪਾ ਦੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਦਿਓਲ ਨੇ ਕਿਹਾ ਕਿ ਪਾਰਟੀ ਵਲੋਂ ਸ਼ੁਰੂ ਕੀਤੀ ਇਹ ਮੁਹਿੰਮ ਅਗਲੇ ਵਰ੍ਹੇ 20 ਫਰਵਰੀ ਤੱਕ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਗੁਰਦੁਆਰਾ ਸਾਹਿਬ ਵਿਚ ਦੀਵੇ ਜਗਾਕੇ ਗੁਰੂ ਪਰੰਪਰਾ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਲੋਕਾਂ ਤੱਕ ਫੈਲਾਉਣ ਦਾ ਪ੍ਰਣ ਲਿਆ | ਇਸ ਮੌਕੇ ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨਿਰਮਲ ਲਾਲ, ਰਾਜ ਕੁਮਾਰ, ਖ਼ਜ਼ਾਨਚੀ ਭਜਨ ਲਾਲ, ਵਿਜੇ ਕੁਮਾਰ, ਰਾਮ ਸਰੂਪ, ਮੰਗਲਜੀਤ, ਹਰਮੇਸ਼ ਲਾਲ, ਸੁਰਜੀਤ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹੀਦ ਊਧਮ ਨੂੰ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਦੀ ਸ਼ੇਖੂਪੁਰ ਕੋਆਪਰੇਟਿਵ ਮਲਟੀਪਰਪਜ਼ ਸਰਵਿਸਜ਼ ਸੁਸਾਇਟੀ ਲਿਮ. ਦੀ ਸਰਬਸੰਮਤੀ ਨਾਲ ਚੋਣ, ਗੁਰਮੀਤ ਸਿੰਘ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।