ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ
ਅਜੀਤ ਡੈਸਕ
31-07-2026
ਕਪੂਰਥਲਾ, 30 ਜੁਲਾਈ (ਅਮਨਜੋਤ ਸਿੰਘ ਵਾਲੀਆ)-ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਰੋਕ ਕੇ ਉਨ੍ਹਾਂ ਦੀ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਕਸ਼ਮੀਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਬੂਟਾਂ ਨੇ ਦੱਸਿਆ ਕਿ ਉਹ ਆਪਣੇ ਸਾਥੀ ਜਸਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਬੂਟਾਂ ਆ ਰਹੇ ਸੀ, ਜਦੋਂ ਉਹ ਆਪਣੇ ਪਿੰਡ ਦੇ ਨੇੜੇ ਪਹੁੰਚੇ ਤਾਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਨੂੰ ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |