02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 01-08-2026
ਸੁਲਤਾਨਪੁਰ ਲੋਧੀ, 31 ਜੁਲਾਈ (ਨਰੇਸ਼ ਹੈਪੀ, ਥਿੰਦ)-ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਜਿਹੜੀਆਂ ਕੌਮਾਂ ਇਹ ਸਰਮਾਇਆ ਸੰਭਾਲ ਕੇ ਨਹੀਂ ਰੱਖਦੀਆਂ, ਉਹ ਕੌਮਾਂ ਤਬਾਹ ਹੋ ਜਾਂਦੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਪ੍ਰਧਾਨ ਡਾ. ਬਲਜੀਤ ਕੌਰ ਦੀ ਸਰਪ੍ਰਸਤੀ ਹੇਠ ਸ਼ਹੀਦ ਊਧਮ ਸਿੰਘ ਦੀ ਸਮਾਰਕ ਸੁਲਤਾਨਪੁਰ ਲੋਧੀ ਵਿਖੇ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਸਾਹਿਤ ਸਭਾ, ਪੈੱ੍ਰਸ ਕਲੱਬ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਅੱਜ ਅਸੀਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਡਾਕਟਰ ਬਲਜੀਤ ਕੌਰ ਨੇ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਵੱਲੋਂ ਦਰਸਾਏ ਗਏ ਮਾਰਗ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ | ਉਨ੍ਹਾਂ ਸਮਾਗਮ ਦੌਰਾਨ ਸ਼ਿਰਕਤ ਕਰਨ ਵਾਲੀਆਂ ਸਮੁੱਚੀਆਂ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਅਤੇ ਦੀ ਹਾਕ ਵਰਲਡ ਸਕੂਲ ਤਲਵੰਡੀ ਚੌਧਰੀਆਂ ਦੇ ਬੱਚਿਆਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ | ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਵਾਲੀਆਂ ਸ਼ਖਸੀਅਤਾਂ ਵਿਚ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਰਜਿੰਦਰ ਸਿੰਘ ਰਾਣਾ, ਕੇਹਰ ਸਿੰਘ, ਸੁੱਚਾ ਸਿੰਘ ਮੋਮੀ, ਗੁਰਮੇਲ ਸਿੰਘ ਥਿੰਦ, ਕੁਲਬੀਰ ਸਿੰਘ, ਸੈਕਟਰੀ ਸ਼ੈਲ ਪ੍ਰਭਾਕਰ, ਵਿਕਾਸ ਦੀਪ ਸਿੰਘ ਨੰਢਾ, ਜਗਦੀਸ਼ ਸਿੰਘ ਸੋਢੀ, ਵਿਕਰਮਜੀਤ ਸਿੰਘ ਚੰਦੀ (ਸਮੂਹ ਵਕੀਲ ਸਾਹਿਬਾਨ), ਸਟੇਟ ਐਵਾਰਡੀ ਰੌਸ਼ਨ ਖੈੜਾ, ਪ੍ਰੋਫੈਸਰ ਪ੍ਰੋਮਿਲਾ ਅਰੋੜਾ, ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ, ਮਾ: ਚਰਨ ਸਿੰਘ ਹੈਬਤਪੁਰ, ਡਾ. ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਮੁਖ਼ਤਿਆਰ ਸਿੰਘ ਚੰਦੀ ਸਕੱਤਰ, ਤਜਿੰਦਰ ਸਿੰਘ ਧੰਜੂ, ਪ੍ਰੋਫੈਸਰ ਬਲਜੀਤ ਸਿੰਘ ਟਿੱਬਾ, ਇੰਦਰਜੀਤ ਸਿੰਘ ਲਿਫਟਰ, ਲੈਕਚਰਾਰ ਅਮਰੀਕ ਸਿੰਘ ਨੰਢਾ, ਤਜਿੰਦਰ ਪਾਲ ਸਿੰਘ ਮੱਟਾ, ਸਟੇਟ ਅਵਾਰਡੀ ਕਿਸਾਨ ਸਰਵਨ ਸਿੰਘ ਚੰਦੀ, ਪਿ੍ੰਸੀਪਲ ਮਧੂ ਗੋਸਵਾਮੀ, ਦਿਆਲ ਸਿੰਘ ਦੀਪੇਵਾਲ, ਜੱਗਾ ਸਿੰਘ ਸਾਬਕਾ ਸਰਪੰਚ, ਸੁਖਚੈਨ ਸਿੰਘ ਬੱਧਣ ਪ੍ਰਧਾਨ ਗੌਰਮਿੰਟ ਟੀਚਰ ਯੂਨੀਅਨ, ਜੋਗਿੰਦਰ ਸਿੰਘ ਭੁੱਟੋ, ਕਾਮਰੇਡ ਬਲਦੇਵ ਸਿੰਘ, ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ ਤੇ ਜਥੇਦਾਰ ਗੁਰਜੰਟ ਸਿੰਘ ਸੰਧੂ, ਸਾਬਕਾ ਸਰਪੰਚ ਮੋਹਨ ਸਿੰਘ ਮਿਰਜ਼ਾਪੁਰ, ਅਜੀਤ ਸਿੰਘ ਔਜਲਾ ਜਨਰਲ ਸਕੱਤਰ ਜੱਟ ਸਭਾ, ਨਿਰਮਲ ਸਿੰਘ ਰਣਧੀਰ ਪੁਰ, ਮੁਕੰਦ ਲਾਲ ਕਾਮਰੇਡ, ਕੁਲਵਿੰਦਰ ਕੰਵਲ, ਪ੍ਰਤਾਪ ਸਿੰਘ ਮੋਮੀ, ਨਿਰਮਲ ਸਿੰਘ ਮਨਿਆਲਾ, ਨਿਰਮਲ ਸਿੰਘ ਸ਼ੇਰਪੁਰ ਸੱਦਾ, ਸਰਵਣ ਸਿੰਘ ਕਰਮਜੀਤਪੁਰ, ਕੁਲਦੀਪ ਸਿੰਘ ਸਾਬਕਾ ਸਰਪੰਚ ਦੁਰਗਾਪੁਰ ਆਦਿ ਵੀ ਹਾਜ਼ਰ ਸਨ |
‘ਆਪ’ ਆਗੂਆਂ ਕੀਤੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਸ਼ਹੀਦ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਸੀਨੀਅਰ ਆਗੂ ਨਰਿੰਦਰ ਸਿੰਘ ਖਿੰਡਾ, ਪ੍ਰਦੀਪ ਸਿੰਘ ਚੇਅਰਮੈਨ ਇੰਪਰੂਵਮੈਂਟ ਟਰੱਸਟ, ਪੰਚਾਇਤ ਸੰਮਤੀ ਦੇ ਉਪ ਚੇਅਰਮੈਨ ਲਾਭ ਸਿੰਘ ਧੰਜੂ, ਬਲਾਕ ਸੰਮਤੀ ਮੈਂਬਰ ਸਰਵਨ ਸਿੰਘ ਡਡਵਿੰਡੀ ਤੇ ਸੁਖਜਿੰਦਰ ਸਿੰਘ ਗੋਲਡੀ, ਕੌਂਸਲਰ ਜਤਿੰਦਰ ਸੇਠੀ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਸਰਪੰਚ ਬਲਜਿੰਦਰ ਸਿੰਘ ਗਾਜ਼ੀਪੁਰ, ਗੁਰਵਿੰਦਰ ਕੌਰ ਮੁਕਟ ਰਾਮ ਵਾਲਾ, ਦੀਪਕ ਕੁਮਾਰ ਦੀਪੂ, ਸ਼ਿੰਦਰਪਾਲ, ਵਿਕਰਮ ਸਿੰਘ ਉੱਚਾ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਸਰਪੰਚ ਗੁਰਦੇਵ ਸਿੰਘ ਪੱਪਾ, ਜੱਸ ਝੰਡੂਵਾਲ, ਹਰਮਿੰਦਰ ਸਿੰਘ ਬੱਬੂ ਪੰਡੋਰੀ, ਮਨਦੀਪ ਸਿੰਘ ਸਰਪੰਚ ਅੱਲਾ ਦਿੱਤਾ, ਕੁਲਵਿੰਦਰ ਸਿੰਘ ਸੱਧੂਵਾਲ ਆਦਿ ਆਗੂ ਵੀ ਹਾਜ਼ਰ ਸਨ |
ਸ਼ਹੀਦ ਊਧਮ ਸਿੰਘ ਸਾਡੇ ਪ੍ਰੇਰਨਾ ਸਰੋਤ ਹਨ-ਰਾਣਾ ਇੰਦਰਪ੍ਰਤਾਪ ਸਿੰਘ
ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਸਾਥੀਆਂ ਸਮੇਤ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਸਾਡੇ ਪ੍ਰੇਰਨਾ ਸਰੋਤ ਹਨ ਅਤੇ ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਦੇ ਹੋਏ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ | ਇਸ ਮੌਕੇ ਟਰੱਸਟ ਦੇ ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਖਿੰਡਾ, ਸਵਰਨ ਸਿੰਘ ਖ਼ਾਲਸਾ ਚੇਅਰਮੈਨ ਦਸਮੇਸ਼ ਅਕੈਡਮੀ, ਪੀ.ਏ.ਡੀ.ਬੀ. ਦੇ ਚੇਅਰਮੈਨ ਹਰਚਰਨ ਸਿੰਘ ਬੱਗਾ, ਰਜਿੰਦਰ ਸਿੰਘ ਤਕੀਆ ਸਾਬਕਾ ਚੇਅਰਮੈਨ ਬਲਾਕ ਸੰਮਤੀ, ਸੀਨੀਅਰ ਆਗੂ ਜਗਜੀਤ ਸਿੰਘ ਚੰਦੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਮੋਗਲਾ ਤੇ ਦੀਪਕ ਧੀਰ ਰਾਜੂ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਗੁਰਦੀਪ ਸਿੰਘ ਸ਼ਹੀਦ, ਹਰਵਿੰਦਰਪਾਲ ਸਿੰਘ ਲਾਲੀ ਹਾਂਡਾ ਮੈਂਬਰ ਬਲਾਕ ਸੰਮਤੀ, ਚਾਚਾ ਸੁਰਿੰਦਰਜੀਤ ਸਿੰਘ, ਸਰਪੰਚ ਗੁਰਮੀਤ ਸਿੰਘ ਵਾਟਾਂਵਾਲੀ ਖ਼ੁਰਦ, ਹਰਪ੍ਰੀਤ ਸਿੰਘ ਬਬਲਾ, ਮਿਹਰ ਸਿੰਘ ਵਿਰਕ, ਮਾਧਵ ਗੁਪਤਾ, ਕੌਂਸਲਰ ਕਸ਼ਮੀਰ ਸਿੰਘ, ਜਸਵਿੰਦਰ ਸਿੰਘ ਭੈਣੀ ਹੁੱਸੇ ਖਾਂ, ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਸੋਨੂੰ ਝੰਡੂਵਾਲ, ਗੁਰਮੀਤ ਸਿੰਘ ਹੈਪੀ, ਡਿੰਪਲ ਟੰਡਨ, ਸੰਜੀਵ ਅਰੋੜਾ, ਹਰਬੀਰ ਸਿੰਘ ਸ਼ਤਾਬਗੜ, ਸੋਨੂੰ ਸੱਧੂਵਾਲ, ਸਰਵਨ ਸਿੰਘ ਮੇਵਾ ਸਿੰਘ ਵਾਲਾ, ਯਸ਼ਪਾਲ ਅਰੋੜਾ, ਡਾ. ਜਸਬੀਰ ਸਿੰਘ ਤਰਫ਼ ਹਾਜੀ, ਰਜਿੰਦਰ ਸਿੰਘ ਜੈਨਪੁਰ, ਕਸ਼ਮੀਰ ਸਿੰਘ ਧੰਜੂ, ਸਾਬਕਾ ਕੌਂਸਲਰ ਸੰਤਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |
ਅਕਾਲੀ ਦਲ ਆਗੂਆਂ ਕੀਤੀ ਸ਼ਰਧਾਂਜਲੀ ਭੇਟ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਜ: ਸਵਰਨ ਸਿੰਘ ਮੈਂਬਰ ਪੀ ਏ ਸੀ ਅਕਾਲੀ ਦਲ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਨੇ ਦੇਸ਼ ਕੌਮ ਦਾ ਸਿਰ ਉੱਚਾ ਕੀਤਾ ਅਤੇ ਆਪਣੀ ਜ਼ਿੰਦਗੀ ਦੀ ਪ੍ਰਵਾਹ ਨਹੀਂ ਕੀਤੀ | ਇਸ ਮੌਕੇ ਗੁਰਜੰਟ ਸਿੰਘ ਸੰਧੂ, ਬਲਦੇਵ ਸਿੰਘ ਪਰਮਜੀਤਪੁਰ ਤੇ ਸੁਰਜੀਤ ਸਿੰਘ ਢਿੱਲੋਂ ਤਿੰਨੋਂ ਸਾਬਕਾ ਚੇਅਰਮੈਨ, ਦਿਲਬਾਗ ਸਿੰਘ ਗਿੱਲ ਐਮ.ਡੀ., ਜਥੇਦਾਰ ਹਰਜਿੰਦਰ ਸਿੰਘ ਲਾਡੀ, ਕਮਲਜੀਤ ਸਿੰਘ ਹੈਬਤਪੁਰ, ਸਿਮਰਜੀਤ ਧੀਰ ਸਾਬਕਾ ਕੌਂਸਲਰ, ਬਲਬੀਰ ਸਿੰਘ ਮੱਲ ਗੁਜਾਰ, ਬਲਕਾਰ ਸਿੰਘ ਕੋੜਾ, ਮੋਹਨ ਸਿੰਘ ਖਿੰਡਾ, ਮਨਜੀਤ ਸਿੰਘ ਜੰਮੂ ਆਦਿ ਵੀ ਹਾਜ਼ਰ ਸਨ |
ਕਾਂਗਰਸ ਪਾਰਟੀ ਦੇ ਆਗੂਆਂ ਸ਼ਰਧਾਂਜਲੀ ਕੀਤੀ ਭੇਟ
ਕਾਂਗਰਸ ਪਾਰਟੀ ਵੱਲੋਂ ਪੀਏ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਨਰਿੰਦਰ ਸਿੰਘ ਜੈਨਪੁਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਕਿਸਾਨ ਆਗੂ ਅਮਰ ਸਿੰਘ ਮੰਡ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ ਅਤੇ ਰਮੇਸ਼ ਚੰਦਰ ਡੱਲਾ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ |
ਐਸ.ਜੀ.ਪੀ.ਸੀ. ਆਗੂਆਂ ਵੱਲੋਂ ਸ਼ਰਧਾ ਦੇ ਫ਼ੁਲ ਭੇਟ ਕੀਤੇ
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਤੇ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਲਾਸਾਨੀ ਹਨ ਅਤੇ ਇਨ੍ਹਾਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਸਰਵਨ ਸਿੰਘ ਚੱਕਾਂ, ਧਰਮਰਾਜ ਓਾਕਾਰ ਸਿੰਘ, ਗੁਰਭੇਜ ਸਿੰਘ, ਦਲਜੀਤ ਸਿੰਘ ਮੋਮੀ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਹਰਚਰਨ ਸਿੰਘ ਹੈਪੀ ਨੇ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ |
ਭਾਜਪਾ ਆਗੂਆਂ ਨੇ ਸ਼ਰਧਾ ਦੇ ਫ਼ੁਲ ਭੇਟ ਕੀਤੇ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਵੱਲੋਂ ਹਲਕਾ ਇੰਚਾਰਜ ਰਾਕੇਸ਼ ਨੀਟੂ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਹਲਕਾ ਇੰਚਾਰਜ ਰਕੇਸ਼ ਕੁਮਾਰ ਨੀਟੂ, ਚਤਰ ਸਿੰਘ ਜੋਸਨ, ਰਜਿੰਦਰ ਕੁਮਾਰ ਪ੍ਰਧਾਨ, ਅਸ਼ੋਕ ਕੁਮਾਰ ਕਨੌਜੀਆ, ਸਤਬੀਰ ਕੌਰ ਜ਼ਿਲ੍ਹਾ ਵਾਈਸ ਪ੍ਰਧਾਨ ਮਹਿਲਾ ਮੋਰਚਾ, ਸਤਨਾਮ ਸਿੰਘ, ਜਸਵਿੰਦਰ ਕੌਰ, ਸਲਿੰਦਰ ਕੌਰ, ਆਰ.ਕੇ. ਨਾਗੀ ਵੀ ਹਾਜ਼ਰ ਸਨ |
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਰਧਾ ਦੇ ਫ਼ੁਲ ਭੇਟ ਕੀਤੇ
ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਸੁਖਦੇਵ ਸਿੰਘ ਨਾਨਕਪੁਰ ਤੇ ਸਾਥੀਆਂ ਵੱਲੋਂ ਸ਼ਰਧਾਂਜਲੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾ ਭੇਟ ਕੀਤੀ ਗਈ | ਇਸ ਮੌਕੇ ਜਥੇਦਾਰ ਦਰਬਾਰਾ ਸਿੰਘ ਵਿਰਦੀ ਮੈਂਬਰ ਪੀਏ ਸੀ, ਅਰੁਣਦੀਪ ਸਿੰਘ ਸੈਦਪੁਰ, ਸਿਮਰਪ੍ਰੀਤ ਸਿੰਘ, ਪ੍ਰਦੀਪ ਸਿੰਘ ਆਦਿ ਵੀ ਹਾਜ਼ਰ ਸਨ |
ਲਾਈਨਜ਼ ਕਲੱਬ ਸੁਲਤਾਨਪੁਰ ਲੋਧੀ ਗੌਰਵ ਨੇ ਸ਼ਰਧਾ ਦੇ ਫ਼ੁਲ ਭੇਟ ਕੀਤੇ
ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਗੌਰਵ ਵੱਲੋਂ ਪ੍ਰਧਾਨ ਸਤਪਾਲ ਸਿੰਘ ਹੈਪੀ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਸਾਬਕਾ ਡਿਸਟਿ੍ਕਟ ਗਵਰਨਰ ਸਵਰਨ ਸਿੰਘ ਖ਼ਾਲਸਾ, ਸੈਕਟਰੀ ਦਲੇਰ ਸਿੰਘ, ਮੁਖਤਾਰ ਸਿੰਘ ਢੋਟ, ਕਸ਼ਮੀਰ ਸਿੰਘ, ਬਲਵੰਤ ਸਿੰਘ ਸੰਘਰ, ਹਰਜਿੰਦਰ ਸਿੰਘ ਕੰਡਾ, ਅਮਰਜੀਤ ਸਿੰਘ ਹੀਰਾ, ਬਲਦੇਵ ਸਿੰਘ ਝੰਡ, ਬਲਵਿੰਦਰ ਸਿੰਘ ਚੰਦੀ, ਬਿਕਰਮ ਸਿੰਘ, ਜਗਜੀਤ ਸਿੰਘ ਚੰਦੀ, ਕਮਲਜੀਤ ਸਿੰਘ ਕਮਲ, ਕੁਲਵਿੰਦਰ ਸਿੰਘ ਥਿੰਦ, ਰਣਜੀਤ ਸਿੰਘ, ਤਰਲੋਚਨ ਸਿੰਘ ਥਿੰਦ, ਡਾਕਟਰ ਜੇ ਐਸ ਥਿੰਦ, ਤੇਜਿੰਦਰ ਸਿੰਘ, ਮਾਸਟਰ ਅਮਨਦੀਪ ਸਿੰਘ, ਜਰਨੈਲ ਸਿੰਘ ਚੁਲੱਧਾ, ਜਸਵਿੰਦਰ ਸਿੰਘ ਯੂ.ਐਸ.ਏ., ਜਰਨੈਲ ਸਿੰਘ ਥਿੰਦ ਆਦਿ ਵੀ ਹਾਜ਼ਰ ਸਨ |
ਬਸਪਾ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ
ਬਸਪਾ ਵੱਲੋਂ ਜ਼ਿਲ੍ਹਾ ਪ੍ਰਧਾਨ ਡਾਕਟਰ ਜਸਵੰਤ ਸਿੰਘ ਹਰਨਾਮਪੁਰ ਮੇਰੇ ਸਾਥੀਆਂ ਸਮੇਤ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਹਰਨਾਮ ਪੁਰ ਤੋਂ ਇਲਾਵਾ ਬਲਾਕ ਪ੍ਰਧਾਨ ਰਾਮ ਲਾਲ ਮਹੇ, ਸੁਖਦੇਵ ਸਿੰਘ ਯੂਨਿਟ ਪ੍ਰਧਾਨ ਤਲਵੰਡੀ ਚੌਧਰੀਆਂ, ਗੁਰਦੇਵ ਸਿੰਘ ਸਰਾਏ ਜੱਟਾਂ ਵੀ ਹਾਜ਼ਰ ਸਨ |
ਲਾਇਨਜ਼ ਕਲੱਬ ਦੇ ਆਗੂਆਂ ਸ਼ਰਧਾਂਜਲੀ ਕੀਤੀ ਭੇਟ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਖਿੰਡਾ ਦੀ ਅਗਵਾਈ ਹੇਠ ਸਮੂਹ ਸਾਥੀਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ |
ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਨੇ ਸ਼ਰਧਾ ਭੇਟ ਕੀਤੀ
ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਵੱਲੋਂ ਕਾਮਰੇਡ ਬਲਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਵਿਖੇ ਸ਼ਹੀਦ ਸ. ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਪ੍ਰਣਾਮ ਅਗਲੀ ਖ਼ਬਰ ਮੌਨਸੂਨ ਦੇ ਪਹਿਲੇ ਮਹੀਨੇ ਦੌਰਾਨ ਪੰਜਾਬ ਦੇ 18 ਜ਼ਿਲ੍ਹਿਆਂ ਦੀ ਮੀਂਹ ਪੱਖੋਂ ਹਾਲਤ ਮਾੜੀ ਜੁਲਾਈ ਮਹੀਨੇ ’ਚ ਔਸਤ ਨਾਲੋਂ 2...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।