02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਵਿਖੇ ਸ਼ਹੀਦ ਸ. ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਪ੍ਰਣਾਮ

ਅਜੀਤ ਡੈਸਕ 01-08-2026
ਸੁਲਤਾਨਪੁਰ ਲੋਧੀ, 31 ਜੁਲਾਈ (ਥਿੰਦ, ਨਰੇਸ਼ ਹੈਪੀ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਹੇਠ ਮਹਾਨ ਕ੍ਰਾਂਤੀਕਾਰੀ ਅਤੇ ਦੇਸ਼ ਦੇ ਅਮਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ, ਜਿਸ ਉਪਰੰਤ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ, ਦੇਸ਼-ਪ੍ਰੇਮ ਅਤੇ ਅਦੁੱਤੀ ਬਲੀਦਾਨ ‘ਤੇ ਆਧਾਰਿਤ ਭਾਸ਼ਣ, ਕਵਿਤਾਵਾਂ ਤੇ ਜੀਵਨੀ ਪੇਸ਼ ਕਰਕੇ ਹਾਜ਼ਰ ਸੰਗਤ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ | ਆਪਣੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੋਂ ਪੇ੍ਰਰਨਾ ਲੈਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੇਵਾ ਲਈ ਸਮਰਪਿਤ ਰਹਿਣ ਦਾ ਸੰਦੇਸ਼ ਦਿੱਤਾ | ਸਮੂਹ ਸਮਾਗਮ ਦੌਰਾਨ ਦੇਸ਼ ਭਗਤੀ ਦਾ ਮਾਹੌਲ ਬਣਿਆ ਰਿਹਾ ਅਤੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ |ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ.ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ , ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦੇ ਹੋਏ ਉਨ੍ਹਾਂ ਦੇ ਅਦੁੱਤੀ ਬਲੀਦਾਨ ਨੂੰ ਕੋਟਿ-ਕੋਟਿ ਨਮਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪੇ੍ਰਰਨਾ ਲੈ ਕੇ ਦੇਸ਼-ਪ੍ਰੇਮ, ਅਨੁਸ਼ਾਸਨ ਅਤੇ ਉੱਚੇ ਨੈਤਿਕ ਮੁੱਲਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਡੇਰਾ ਬਾਬਾ ਚਰਨ ਦਾਸ ਜੀ ਉਦਾਸੀਨ ਖੈੜਾ ਬੇਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।