02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਬੀਬੀ ਜਗੀਰ ਕੌਰ ਵਲੋਂ ਨਡਾਲਾ ਵਿਖੇ ਲੋਕ ਮਿਲਣੀ ਅੱਜ

ਅਜੀਤ ਡੈਸਕ 01-08-2026

ਨਡਾਲਾ, 31 ਜੁਲਾਈ (ਰਘਬਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੀ ਸੀਨੀਅਰ ਆਗੂ ਤੇ ਐਸ.ਜੀ.ਪੀ.ਸੀ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਸਬਾ ਨਡਾਲਾ ਵਿਖੇ ਲੋਕ ਮਿਲਣੀ ਦਾ ਪ੍ਰੋਗਰਾਮ ਅੱਜ 1 ਅਗਸਤ, ਦਿਨ ਸ਼ਨੀਵਾਰ ਸਵੇਰੇ 10:30 ਵਜੇ ਵੈਡਿੰਗ ਵਿਲਾ, ਨਡਾਲਾ ਵਿਖੇ ਕਰਵਾਇਆ ਜਾ ਰਿਹਾ ਹੈ |ਇਸ ਮੌਕੇ ਬੀਬੀ ਜਗੀਰ ਕੌਰ ਪਾਰਟੀ ਵਰਕਰਾਂ, ਸਮਰਥਕਾਂ ਅਤੇ ਇਲਾਕੇ ਦੇ ਲੋਕਾਂ ਨਾਲ ਰੂ-ਬ-ਰੂ ਹੋਣਗੇ | ਲੋਕ ਮਿਲਣੀ ਦੌਰਾਨ ਪੰਥਕ ਮਸਲਿਆਂ, ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਵਿਚਾਰ ਸਾਂਝੇ ਕੀਤੇ ਜਾਣਗੇ | ਇਸ ਦੇ ਨਾਲ ਹੀ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਵੀ ਸੁਣੇ ਜਾਣਗੇ | ਉਨ੍ਹਾਂ ਇਲਾਕੇ ਦੇ ਸਮੂਹ ਵਰਕਰਾਂ, ਅਹੁਦੇਦਾਰਾਂ ਨੂੰ ਸਮੇਂ ਸਿਰ ਪਹੁੰਚ ਕੇ ਇਸ ਲੋਕ ਮਿਲਣੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਸਬ ਡਿਵੀਜ਼ਨ ਟਿੱਬਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਡੇਰਾ ਬਾਬਾ ਚਰਨ ਦਾਸ ਜੀ ਉਦਾਸੀਨ ਖੈੜਾ ਬੇਟ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।