02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨਿਰੋਗ ਯੋਗ ਸੰਸਥਾ ਸ਼ਾਹਕੋਟ ਵਿਖੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

ਅਜੀਤ ਡੈਸਕ 01-08-2026
ਸ਼ਾਹਕੋਟ, 31 ਜੁਲਾਈ (ਸੁਖਦੀਪ ਸਿੰਘ)- ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਵਾਰਨ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਨਿਰੋਗ ਯੋਗ ਸੰਸਥਾ (ਰਜਿ.) ਸ਼ਾਹਕੋਟ ਵੱਲੋਂ ਸੰਸਥਾ ਦੇ ਸਰਪ੍ਰਸਤ ਰਤਨ ਸਿੰਘ ਰੱਖੜਾ ਅਤੇ ਪ੍ਰਧਾਨ ਦੀਪਕ ਸ਼ਰਮਾ ਦੀ ਅਗਵਾਈ ਹੇਠ ਮਹਿਲਾ ਸ਼ਕਤੀ ਸੰਸਥਾ ਅਤੇ ਪਤੰਜਲੀ ਯੋਗ ਸਮਿਤੀ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕਾਂ ਅਤੇ ਮੋਹਤਬਰ ਵਿਅਕਤੀਆਂ ਵੱਲੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ ‘ਤੇ ਫੁੱਲ-ਮਾਲਾਵਾਂ ਪਹਿਨਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮਾਸਟਰ ਜਤਿੰਦਰਪਾਲ ਸਿੰਘ ਬੱਲਾ ਸਾਬਕਾ ਐਮ.ਸੀ. ਅਤੇ ਮਹਿਲਾ ਸ਼ਕਤੀ ਸੰਸਥਾ ਦੇ ਪ੍ਰਧਾਨ ਗੁਰਮੀਤ ਕੌਰ ਧਾਲੀਵਾਲ ਨੇ ਸ਼ਹੀਦ ਊਧਮ ਸਿੰਘ ਦੀ ਜੀਵਨੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਗੀਤ ਤੇ ਕਵਿਤਾਵਾਂ ਰਾਹੀਂ ਸ਼ਹੀਦ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਅਤੇ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਨਵੀਂ ਪੀੜ੍ਹੀ ਨੂੰ ਇਤਿਹਾਸ ਨਾਲ ਜੋੜਿਆ ਜਾ ਸਕਦਾ ਹੈ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਹਰ ਹਿੰਦੁਸਤਾਨੀ ਲਈ ਪ੍ਰੇਰਨਾ ਹੈ। ਜਦੋਂ ਤੱਕ ਇਸ ਦੇਸ਼ ਵਿੱਚ ਊਧਮ ਸਿੰਘ ਵਰਗੇ ਸੂਰਮਿਆਂ ਨੂੰ ਯਾਦ ਕੀਤਾ ਜਾਂਦਾ ਰਹੇਗਾ, ਦੇਸ਼ ਭਗਤੀ ਦੀ ਭਾਵਨਾ ਜਿਉਂਦੀ ਰਹੇਗੀ। ਅੱਜ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਕੁਰੀਤੀਆਂ ਨੂੰ ਛੱਡ ਕੇ ਦੇਸ਼ ਸੇਵਾ ਅਤੇ ਸਮਾਜ ਸੇਵਾ ਦੇ ਰਾਹ ‘ਤੇ ਚੱਲਣਾ ਚਾਹੀਦਾ ਹੈ। ਇਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਕਾਮਰੇਡ ਵਰਿੰਦਰਪਾਲ ਸਿੰਘ ਕਾਲਾ ਵੱਲੋਂ ਸਮੂਹ ਹਾਜ਼ਰੀਨ ਲਈ ਦੁੱਧ ਅਤੇ ਵੇਸਣ ਦੇ ਲੰਗਰ ਦੀ ਸੇਵਾ ਕੀਤੀ ਗਈ। ਇਸ ਮੌਕੇ ਸੇਵਾ-ਮੁਕਤ ਪ੍ਰਿੰਸੀਪਲ ਜਸਵੀਰ ਸਿੰਘ ਵਿਰਦੀ, ਕਾਮਰੇਡ ਵਰਿੰਦਰਪਾਲ ਸਿੰਘ ਕਾਲਾ, ਸਾਬਕਾ ਐਮ.ਸੀ. ਪਵਨ ਅਗਰਵਾਲ, ਕਮਲੇਸ਼ ਮਿੱਤਲ, ਮਹਿਲਾ ਸ਼ਕਤੀ ਸੰਸਥਾ ਦੇ ਜਨਰਲ ਸਕੱਤਰ ਸ਼ਮਿੰਦਰ ਕੌਰ, ਯੋਗ ਟੀਚਰ ਮਹੇਸ਼ ਮਾਥੁਰ, ਕਾਕਾ ਸੋਬਤੀ, ਸੁਰਿੰਦਰ ਸੋਬਤੀ, ਸੰਜੀਵ ਸੋਬਤੀ, ਜਸਵਿੰਦਰ ਸਿੰਘ ਜੰਮੂ, ਸਤਨਾਮ ਸਿੰਘ ਟੁੱਟ ਸ਼ੇਰ ਸਿੰਘ, ਹਿੰਮਤ ਰਿਹਾਨ, ਮਾਸਟਰ ਵਰਿੰਦਰ ਜੱਸਲ, ਗੌਰੀ ਅਰੋੜਾ, ਮਨੀਸ਼ ਗੁਪਤਾ, ਸ਼ਾਮ ਸੁੰਦਰ ਅਗਰਵਾਲ, ਸਤੀਸ਼ ਗੋਇਲ, ਪੂਰਨ ਸਿੰਘ ਢੇਸੀ, ਨੀਲਮ ਅਗਰਵਾਲ, ਪੂਜਾ ਸ਼ਰਮਾ, ਸੋਮਾ ਰਾਣੀ, ਅਨੀਤਾ ਸ਼ਰਮਾ, ਸ਼ਿਫਾਲੀ ਰਿਹਾਨ, ਬਲਬੀਰ ਕੌਰ, ਪ੍ਰਿਯੰਕਾ ਮਾਥੁਰ, ਵਾਨੀ ਮਾਥੁਰ, ਮੋਨਿਕਾ ਅਗਰਵਾਲ, ਚਰਨਜੀਤ ਅਰੋੜਾ, ਯਸ਼ਪਾਲ ਅਗਰਵਾਲ, ਗੋਰੀ ਸ਼ੰਕਰ, ਆਰਤੀ ਜਿੰਦਲ, ਮਲਕੀਤ ਢੰਡੋਵਾਲ, ਕਮਲਜੀਤ ਸਿੰਘ ਰੌਮੀ ਜੱਟ, ਗੋਲਡੀ ਸਡਾਨਾ, ਰੀਚਾ ਗਰਗ, ਸੰਨੀ, ਰੀਤੂ ਆਦਿ ਸਮੇਤ ਵੱਡੀ ਗਿਣਤੀ ਚ ਸਮਾਜ ਸੇਵੀ, ਅਧਿਆਪਕ ਅਤੇ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਅਗਲੀ ਖ਼ਬਰ ਪੁਨਰ ਸੁਰਜੀਤ ਅਕਾਲੀ ਦਲ ਦਾ ਕੋਈ ਭਵਿੱਖ ਨਹੀਂ-ਸੁਖਵੰਤ ਸਿੰਘ ਤੱਖਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।