ਭੰਡਾਲ ਬੇਟ, 31 ਜਨਵਰੀ ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਨੂੰ ਉਸ ਵਕਤ ਵੱਡਾ ਝਟਕਾ ਲਗਾ ਜਦੋਂ ਬਲਾਕ ਸੰਮਤੀ ਫੱਤੂਢੀਂਗਾ ਦੀ ਵਾਈਸ ਚੇਅਰਮੈਨ ਦਲਜੀਤ ਕੌਰ ਨੇ ਫਿਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਇਸ ਮੌਕੇ ਦਲਜੀਤ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਤੇ ਸਰਪੰਚ ਬਿਕਰਮ ਸਿੰਘ ਉੱਚਾ, ਸਾਬਕਾ ਸਰਪੰਚ ਮੇਜਰ ਸਿੰਘ ਸੁਰਖਪੁਰ, ਸਰਪੰਚ ਹਰਬੰਸ ਸਿੰਘ ਸੁਰਖਪੁਰ, ਮਨਜੀਤ ਸਿੰਘ ਖੀਰਾਂਵਾਲੀ, ਨੰਬਰਦਾਰ ਮਹਿੰਦਰ ਸਿੰਘ, ਕਬੱਡੀ ਖਿਡਾਰੀ ਬਿੱਲਾ ਸੁਰਖਪੁਰ ਤੇ ਕਰਨੈਲ ਸਿੰਘ ਅਕਬਰਪੁਰ ਆਦਿ ਹਾਜ਼ਰ ਸਨ |