02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਐਸ. ਆਈ. ਆਰ. ਦੌਰਾਨ ਬੀ. ਐਲ. ਓਜ਼ ਨੇ ਗੈਰ ਹਾਜ਼ਰ, ਤਬਦੀਲ, ਮਿ੍ਤਕ ਤੇ ਦੋਹਰੀ ਵੋਟ ਵਾਲੇ 79287 ਵੋਟਰਾਂ ਦੀ ਪਹਿਚਾਣ ਕੀਤੀ- ਅਕਾਸ਼ ਬਾਂਸਲ

ਅਜੀਤ ਡੈਸਕ 01-08-2026

ਕਪੂਰਥਲਾ, 31 ਜੁਲਾਈ (ਅਮਰਜੀਤ ਕੋਮਲ)- ਐਸ.ਆਈ.ਆਰ. ਦੌਰਾਨ ਬੀ.ਐਲ.ਓਜ਼ ਨੇ 79,287 ਵੋਟਰਾਂ ਦੀ ਪਹਿਚਾਣ ਕੀਤੀ ਹੈ, ਜਿਨ੍ਹਾਂ ਵਿਚ ਗੈਰ ਹਾਜ਼ਰ, ਤਬਦੀਲ ਹੋ ਚੁੱਕੇ, ਮਿ੍ਤਕ ਤੇ ਦੋਹਰੀ ਵੋਟ (ਏ.ਐਸ.ਡੀ.ਡੀ.) ਸ਼ਾਮਲ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਨੇ ਏ.ਐਸ.ਡੀ.ਡੀ. ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਖਾਮੀ ਹੈ ਤਾਂ ਉਸਨੂੰ ਸਮੇਂ ਸਿਰ ਦਰੁਸਤ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਵੋਟਰ ਆਪਣੀ ਵੋਟ ਦਾ ਸਟੇਟਸ Kapurthala.gov.in ‘ਤੇ ਚੈੱਕ ਕਰ ਸਕਦੇ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਐਸ.ਆਈ.ਆਰ. ਦੀ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ ਤੇ ਹੁਣ ਤੱਕ 5 ਲੱਖ 35694 ਵੋਟਰਾਂ ਦੇ ਗਣਨਾ ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਗੈਰ ਹਾਜ਼ਰ, ਤਬਦੀਲ, ਮਿ੍ਤਕ ਤੇ ਦੋਹਰੀ ਵੋਟ ਵਾਲੇ ਵੋਟਰਾਂ ਦੀ ਸੂਚੀ ਤਸਦੀਕ ਲਈ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਅੱਪਲੋਡ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਪਤਾ ਲੱਗਦਾ ਹੈ ਕਿ ਉਸਨੂੰ ਗੈਰ ਹਾਜ਼ਰ, ਮਿ੍ਤਕ, ਤਬਦੀਲ ਹੋ ਚੁੱਕੇ ਜਾਂ ਦੋਹਰੀ ਵੋਟ ਵਾਲੀ ਸ਼ੇ੍ਰਣੀ ਵਿਚ ਰੱਖਿਆ ਗਿਆ ਹੈ ਤਾਂ ਉਹ ਤਸਦੀਕ ਅਤੇ ਜ਼ਰੂਰੀ ਸੋਧ ਲਈ ਬੀ.ਐਲ.ਓ. ਜਾਂ ਚੋਣ ਰਜਿਸਟਰੇਸ਼ਨ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿਚ ਯੋਗ ਵੋਟਰ ਦੇ ਨਾਂਅ ਹਟਾਏ ਜਾਣ ਤੋਂ ਰੋਕਣ ਲਈ ਇਹ ਯਕੀਨੀ ਬਣਾਉਣ ਹਰ ਯੋਗ ਨਾਗਰਿਕ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕੇ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ 13 ਅਗਸਤ ਨੂੰ ਹੋਵੇਗੀ ਅਤੇ ਜਿਹੜੇ ਵੋਟਰਾਂ ਦੇ ਨਾਂਅ ਇਸ ਡਰਾਫ਼ਟ ਸੂਚੀ ਵਿਚ ਸ਼ਾਮਲ ਹੋਣਗੇ ਉਨ੍ਹਾਂ ਨੂੰ ਕੋਈ ਵੀ ਸਹਾਇਕ ਦਸਤਾਵੇਜ਼ ਜਮਾਂ ਕਰਵਾਉਣ ਦੀ ਲੋੜ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਵੋਟਰਾਂ ਦੇ ਨਾਂਅ ਡਰਾਫ਼ਟ ਸੂਚੀ ਵਿਚ ਸ਼ਾਮਲ ਨਹੀਂ ਹੋਣਗੇ ਨੂੰ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਲਈ ਭਾਰਤ ਦੇ ਚੋਣ ਕਮਿਸ਼ਨ ਵਲੋਂ ਨਿਰਧਾਰਿਤ 11 ਦਸਤਾਵੇਜ਼ ਵਿਚੋਂ ਕੋਈ ਵੀ ਦਸਤਾਵੇਜ਼ ਜਮਾਂ ਕਰਵਾਉਣਾ ਪਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਸਤਾਵੇਜ਼ ਜਮਾਂ ਕਰਵਾਉਣ ਸਬੰਧੀ ਅਫ਼ਵਾਹਾਂ ਜਾਂ ਗਲਤ ਜਾਣਕਾਰੀ ਵੱਲ ਧਿਆਨ ਨਾ ਦੇਣ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਡਰਾਫ਼ਟ ਵੋਟਰ ਸੂਚੀ ‘ਤੇ ਦਾਅਵੇ ਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ ਤੱਕ ਹੋਣਗੇ ਤੇ ਇਸ ਸਮੇਂ ਦੌਰਾਨ ਯੋਗ ਵੋਟਰ ਵੋਟਰ ਸੂਚੀ ਵਿਚ ਆਪਣਾ ਨਾਂਅ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6, ਨਾਂਅ ਹਟਾਉਣ ਲਈ ਫਾਰਮ ਨੰਬਰ 7 ਤੇ ਮੌਜੂਦਾ ਵੋਟਰ ਵੇਰਵਿਆਂ ਵਿਚ ਸੋਧ ਜਾਂ ਅੱਪਡੇਟ ਕਰਨ ਲਈ ਫਾਰਮ ਨੰਬਰ 8 ਜਮਾਂ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਲੋੜੀਂਦੀ ਕਾਰਵਾਈ ਸਹੀ ਢੰਗ ਨਾਲ ਭਰੇ ਗਏ ਫਾਰਮ ਸਬੰਧਿਤ ਬੀ.ਐਲ.ਓ. ਕੋਲ ਜਮਾਂ ਕਰਵਾਏ ਜਾ ਸਕਦੇ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਹੋਵੇਗਾ ਤੇ ਬਾਅਦ ਵਿਚ 12 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ | ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀਆਂ ਦੀ ਸੁਧਾਈ ਲਈ ਚੱਲ ਰਹੀ ਪ੍ਰਕਿਰਿਆ ਵਿਚ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ |

ਪਿਛਲੀ ਖ਼ਬਰ ਕਪੂਰਥਲਾ ਜ਼ਿਲ੍ਹੇ ਦੀਆਂ 1.03 ਲੱਖ ਤੋਂ ਵੱਧ ਮਹਿਲਾ ਲਾਭਪਾਤਰੀਆਂ ਦੇ ਖਾਤਿਆਂ ’ਚ ਭਲਕੇ ਜਮ੍ਹਾਂ ਹੋਣਗੇ 36.34 ਕਰੋੜ ਰੁ... ਅਗਲੀ ਖ਼ਬਰ ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।