02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਦੀ ਯਾਦ ’ਚ ਨਗਰ ਕੀਰਤਨ ਦੀਆਂ ਤਿਆਰੀਆਂ ਸ਼ੁਰੂ-ਜਥੇਦਾਰ ਕਲਿਆਣ

ਸੁਲਤਾਨਪੁਰ ਲੋਧੀ, 1 ਅਗਸਤ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਦੀ ਯਾਦ ‘ਚ 7 ਸਤੰਬਰ ਨੂੰ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦੀਆਂ ਤਿਆਰੀਆਂ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਕਰ ਦਿੱਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਤੇ ਮੈਨੇਜਰ ਬੇਰ ਸਾਹਿਬ ਅਵਤਾਰ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਦੀ ਯਾਦ ‘ਚ ਇਤਿਹਾਸਕ ਗੁਰਦੁਆਰਾ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਤੱਕ ਮਹਾਨ ਨਗਰ ਕੀਰਤਨ 7 ਸਤੰਬਰ ਨੂੰ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਦੀ ਹੋਈ ਮੀਟਿੰਗ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਵੀ ਸ਼ਾਮਲ ਹੋਏ ਸਨ, ‘ਚ ਇਸ ਨਗਰ ਕੀਰਤਨ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ ਸੀ | ਜਥੇਦਾਰ ਕਲਿਆਣ ਤੇ ਮੈਨੇਜਰ ਅਵਤਾਰ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਇਹ ਨਗਰ ਕੀਰਤਨ ਗੁਰਦੁਆਰਾ ਸਿਹਰਾ ਸਾਹਿਬ ਤੋਂ ਆਰੰਭ ਹੋ ਕੇ ਆਰੀਆ ਸਮਾਜ ਚੌਕ, ਤਲਵੰਡੀ ਪੁਲ ਚੌਕ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ , ਗੁਰਦੁਆਰਾ ਸ੍ਰੀ ਹੱਟ ਸਾਹਿਬ ਤੋਂ ਰਵਾਨਾ ਹੁੰਦੇ ਹੋਏ ਗੁਰਦੁਆਰਾ ਬੇਬੇ ਨਾਨਕੀ ਚੌਕ ਤੋਂ ਮੁਹੱਲਾ ਸਿੱਖਾਂ ਗੁਰਦੁਆਰਾ ਪੁਰਾਤਨ ਘਰ ਬੇਬੇ ਨਾਨਕੀ ਜੀ, ਗੁਰਦੁਆਰਾ ਰਾਮਗੜ੍ਹੀਆ ਸਾਹਿਬ ਤੇ ਲੋਹੀਆਂ ਚੁੰਗੀ ਰਾਹੀ ਅਗਲੇ ਪੜਾਅ ਲਈ ਗੁਰਦੁਆਰਾ ਬਾਉਲੀ ਸਾਹਿਬ ਪੁੱਜੇਗਾ ਜਿਸਦਾ ਸੰਗਤਾਂ ਵੱਲੋਂ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਰਾਮਪੁਰ, ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ, ਰਿਕਾਰਡ ਕੀਪਰ ਜਸਵਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਸੁਖਜਿੰਦਰ ਸਿੰਘ ਭਗਤਪੁਰ ਮੀਡੀਆ ਇੰਚਾਰਜ, ਰਣਜੀਤ ਸਿੰਘ ਠੱਟਾ, ਸੁਖਵਿੰਦਰ ਸਿੰਘ ਥਿੰਦ ਤੇ ਪਵਨਦੀਪ ਸਿੰਘ ਖ਼ਜ਼ਾਨਚੀ, ਜਰਨੈਲ ਸਿੰਘ ਲੇਖਾਕਾਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਇੰਸਪੈਕਟਰ ਦਵਿੰਦਰ ਸਿੰਘ, ਸਲਵੰਤ ਸਿੰਘ ਸਟੋਰ ਕੀਪਰ ਆਦਿ ਵੀ ਹਾਜ਼ਰ ਸਨ |

ਐਸ.ਡੀ.ਐਮ. ਸੁਲਤਾਨਪੁਰ ਲੋਧੀ ਦੀ ਤਸਵੀਰ | 02-08-2026

ਪਿਛਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਅਗਲੀ ਖ਼ਬਰ ਪਿਸਤੌਲ ਦੀ ਨੋਕ ’ਤੇ ਵਿਦਿਆਰਥੀ ਤੋਂ ਮੋਟਰਸਾਈਕਲ ਲੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।