ਕਪੂਰਥਲਾ, 1 ਅਗਸਤ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਜ਼ਿਲ੍ਹਾ ਕਪੂਰਥਲਾ ਦੇ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਹੋਰ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਕੂਲ ਦੀ ਅਧਿਆਪਕਾ ਮਨਪ੍ਰੀਤ ਕੌਰ ਤੇ ਪੁਨੀਤ ਖੰਨਾ ਦੀ ਵੀ ਸ਼ਲਾਘਾ ਕੀਤੀ ਜਿੰਨਾ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀ ਇਸ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਨ ਵਿਚ ਸਫ਼ਲ ਰਹੇ |