02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

‘ ਇਕ ਸ਼ਾਮ ਸ਼ਿਵ ਕੇ ਨਾਮ’ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਫਗਵਾੜਾ, 1 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ 12 ਅਗਸਤ ਨੂੰ ਫਗਵਾੜਾ ਦੇ ‘ਸਕੂਲ ਆਫ਼ ਐਮੀਨੈਂਸ’ ਦੇ ਖੇਡ ਮੈਦਾਨ ‘ਚ ‘ਇਕ ਸ਼ਾਮ ਸ਼ਿਵ ਕੇ ਨਾਮ’ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਿਰਕਤ ਕਰਨਗੇ | ਸਮਾਗਮ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸ.

ਅਜੀਤ ਡੈਸਕ 02-08-2026
ਫਗਵਾੜਾ, 1 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਵਲੋਂ 12 ਅਗਸਤ ਨੂੰ ਫਗਵਾੜਾ ਦੇ ‘ਸਕੂਲ ਆਫ਼ ਐਮੀਨੈਂਸ’ ਦੇ ਖੇਡ ਮੈਦਾਨ ‘ਚ ‘ਇਕ ਸ਼ਾਮ ਸ਼ਿਵ ਕੇ ਨਾਮ’ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਿਰਕਤ ਕਰਨਗੇ | ਸਮਾਗਮ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸ.ਐੱਸ.ਪੀ. ਗੌਰਵ ਤੂਰਾ ਨੇ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਪ੍ਰੋਗਰਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਸਟੇਜ, ਬੈਠਣ ਦੇ ਪ੍ਰਬੰਧ, ਸੁਰੱਖਿਆ, ਟਰੈਫ਼ਿਕ ਪ੍ਰਬੰਧਨ, ਪਾਰਕਿੰਗ, ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਮੈਡੀਕਲ ਸਹੂਲਤਾਂ, ਫਾਇਰ ਸੇਫ਼ਟੀ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਤੇ ਇਹ ਯਕੀਨੀ ਬਣਾਉਣ ਕਿ ਸਮਾਗਮ ਦੌਰਾਨ ਸ਼ਰਧਾਲੂਆਂ ਅਤੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਮੇਅਰ ਨਗਰ ਨਿਗਮ ਰਾਮਪਾਲ ਉੱਪਲ, ਐਸ.ਡੀ.ਐਮ. ਨਵਜੋਤ ਸ਼ਰਮਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਸਬਾ ਬੇਗੋਵਾਲ ਵਿਚੋਂ ਲੰਘਣ ਵਾਲੇ ਹੈਵੀ ਲੋਡਡ ਵਾਹਨਾਂ ਨੂੰ ਰੋਕਣ ਲਈ ਸਪੈਸ਼ਲ ਨਾਕਾ ਕੀਤਾ ਸ਼ੁਰੂ ਅਗਲੀ ਖ਼ਬਰ ਅਰਮਾਨੀਆਂ ’ਚ ਸੜਕ ਹਾਦਸੇ ਵਿਚ ਮਾਰੇ ਗਏ ਪਿੰਡ ਸੰਗੋਜਲਾ ਦੇ ਜਸਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।