02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਇੰਡੋ ਨੇਪਾਲ ਕਰਾਟੇ ਚੈਂਪੀਅਨਸ਼ਿਪ 2026 ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 1 ਅਗਸਤ (ਨਰੇਸ਼ ਹੈਪੀ)-ਚੰਡੀਗੜ੍ਹ ਵਿਖੇ ਕਰਵਾਏ ਗਏ ਇੰਡੋ ਨੇਪਾਲ ਕਰਾਟੇ ਚੈਂਪੀਅਨਸ਼ਿਪ 2026 ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਮੁਕਾਬਲੇ ਦੌਰਾਨ ਸਕੂਲ ਦੇ ਵਿਦਿਆਰਥੀ ਸੀਰਤ ਕੌਰ ਨੇ ਕੁਮਿਤੇ ਅਤੇ ਬਿਨਲਦੀਪ ਸਿੰਘ ਨੇ ਕੁਮਿਤੇ ਅਤੇ ਕਾਟਾ ਦੋਵੇਂ ਮੁਕਾਬਲਿਆਂ ਵਿਚ ਸੋਨ ਤਗਮੇ ਜਿੱਤੇ | ਇਸੇ ਤਰ੍ਹਾਂ ਗੁਰਸ਼ਾਨ ਸਿੰਘ ਨੇ ਕੁਮਿਤੇ ਵਿਚ ਬਰੋਨਜ਼ ਮੈਡਲ ਹਾਸਲ ਕੀਤਾ | ਵਿਦਿਆਰਥੀਆਂ ਦੀ ਇਸ ਕਾਮਯਾਬੀ ‘ਤੇ ਸਕੂਲ ਦੀ ਪਿ੍ੰਸੀਪਲ ਮੈਡਮ ਮੋਨਾ ਘਈ ਵੱਲੋਂ ਕਰਾਟੇ ਕੋਚ ਕੈਨਜੋ ਗੁਰਪ੍ਰੀਤ ਰੋਜ਼ੀ ਸੇਠੀ (ਏਸ਼ੀਅਨ ਗੋਲਡ ਮੈਡਲਿਸਟ ਅਤੇ ਇੰਟਰਨੈਸ਼ਨਲ ਕੋਚ), ਕੋਚ ਸੇਂਸੇਈ ਨੈਨਾ ਅਤੇ ਸਾਰੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ ‘ਤੇ ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਮੋਨਾ ਘਈ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਸਮਾਗਮ ਦੌਰਾਨ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਐਮ. ਡੀ.

ਅਜੀਤ ਡੈਸਕ 02-08-2026
ਸੁਲਤਾਨਪੁਰ ਲੋਧੀ, 1 ਅਗਸਤ (ਨਰੇਸ਼ ਹੈਪੀ)-ਚੰਡੀਗੜ੍ਹ ਵਿਖੇ ਕਰਵਾਏ ਗਏ ਇੰਡੋ ਨੇਪਾਲ ਕਰਾਟੇ ਚੈਂਪੀਅਨਸ਼ਿਪ 2026 ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਮੁਕਾਬਲੇ ਦੌਰਾਨ ਸਕੂਲ ਦੇ ਵਿਦਿਆਰਥੀ ਸੀਰਤ ਕੌਰ ਨੇ ਕੁਮਿਤੇ ਅਤੇ ਬਿਨਲਦੀਪ ਸਿੰਘ ਨੇ ਕੁਮਿਤੇ ਅਤੇ ਕਾਟਾ ਦੋਵੇਂ ਮੁਕਾਬਲਿਆਂ ਵਿਚ ਸੋਨ ਤਗਮੇ ਜਿੱਤੇ | ਇਸੇ ਤਰ੍ਹਾਂ ਗੁਰਸ਼ਾਨ ਸਿੰਘ ਨੇ ਕੁਮਿਤੇ ਵਿਚ ਬਰੋਨਜ਼ ਮੈਡਲ ਹਾਸਲ ਕੀਤਾ | ਵਿਦਿਆਰਥੀਆਂ ਦੀ ਇਸ ਕਾਮਯਾਬੀ ‘ਤੇ ਸਕੂਲ ਦੀ ਪਿ੍ੰਸੀਪਲ ਮੈਡਮ ਮੋਨਾ ਘਈ ਵੱਲੋਂ ਕਰਾਟੇ ਕੋਚ ਕੈਨਜੋ ਗੁਰਪ੍ਰੀਤ ਰੋਜ਼ੀ ਸੇਠੀ (ਏਸ਼ੀਅਨ ਗੋਲਡ ਮੈਡਲਿਸਟ ਅਤੇ ਇੰਟਰਨੈਸ਼ਨਲ ਕੋਚ), ਕੋਚ ਸੇਂਸੇਈ ਨੈਨਾ ਅਤੇ ਸਾਰੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ ‘ਤੇ ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਮੋਨਾ ਘਈ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਸਮਾਗਮ ਦੌਰਾਨ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਐਮ.ਡੀ. ਸੁਖਦੇਵ ਸਿੰਘ ਜੱਜ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ‘ਤੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਾਇਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮੈਡਮ ਮਧੂ ਸ਼ਰਮਾ (ਜੂਨੀਅਰ ਵਿੰਗ), ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਸ਼ਹੀਦੀ ਦਿਹਾੜਾ ਮਨਾਉਣ ਲਈ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵਲੋਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਸੁਲਤਾਨਪੁਰ ਲੋਧੀ ਦੀ ਆਈ.ਐਮ.ਸੀ. ਕਮੇਟੀ ਦਾ ਪੁਨਰਗਠਨ ਚੇਅਰਮੈਨ ਰਾਜੀਵ ਕੁਮਾਰ ਗੁਪਤਾ ਨੇ ਸੰਭਾਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।