02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅਕਾਲੀ ਆਗੂ ਹਰਜੀਤ ਸਿੰਘ ਵਾਲੀਆ ਤੇ ਸੁਖਦੇਵ ਸਿੰਘ ਸੁੱਖਾ ਕਾਦੂਪੁਰ ਸ਼ੋ੍ਰਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਿਜ-ਦਲਵਿੰਦਰ ਸਿੱਧੂ

ਕਪੂਰਥਲਾ, 1 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਅਕਾਲੀ ਆਗੂਆਂ ਨਾਲ ਵਿਚਾਰ ਵਟਾਂਦਰੇ ਉਪਰੰਤ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਹਰਜੀਤ ਸਿੰਘ ਵਾਲੀਆ ਤੇ ਸੁਖਦੇਵ ਸਿੰਘ ਸੁੱਖਾ ਨੂੰ ਪਿਛਲੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਪਾਰਟੀ ਦੀ ਗਤੀਵਿਧੀਆਂ ਚੋਂ ਗੈਰ ਹਾਜ਼ਰ ਰਹਿਣ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਕਥਿਤ ਦੋਸ਼ ਵਿਚ ਸ਼ੋ੍ਰਮਣੀ ਅਕਾਲੀ ਦਲ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਗਿਆ ਹੈ | ਇਸ ਸਬੰਧ ਵਿਚ ਜਾਰੀ ਇਕ ਬਿਆਨ ਵਿਚ ਦਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਫ਼ੈਸਲਾ ਪਾਰਟੀ ਹਾਈਕਮਾਂਡ ਨਾਲ ਸਲਾਹ ਮਸ਼ਵਰੇ ਉਪਰੰਤ ਲਿਆ ਗਿਆ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ | ਸਿੱਧੂ ਨੇ ਕਿਹਾ ਹਰਜੀਤ ਸਿੰਘ ਵਾਲੀਆ ਤੇ ਸੁਖਦੇਵ ਸਿੰਘ ਕਾਦੂਪੁਰ ਨੇ ਪਿਛਲੇ ਲੰਮੇ ਅਰਸੇ ਤੋਂ ਪਾਰਟੀ ਪ੍ਰੋਗਰਾਮਾਂ ਤੋਂ ਦੂਰੀ ਬਣਾਈ ਹੋਈ ਹੈ ਤੇ ਉਹ ਕਥਿਤ ਤੌਰ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਕਾਲੀ ਆਗੂ ਤੇ ਵਰਕਰ ਪੰਜਾਬ ਵਿਧਾਨ ਸਭਾ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ | ਜਦਕਿ ਅਜਿਹੇ ਆਗੂਆਂ ਵਲੋਂ ਪਾਰਟੀ ਲਾਈਨ ਤੋਂ ਬਾਹਰ ਹੋ ਕੇ ਅਨੁਸ਼ਾਸ ਨ ਭੰਗ ਕੀਤਾ ਜਾ ਰਿਹਾ ਹੈ | ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਪੂਰਥਲਾ ਵਿਧਾਨ ਸਭਾ ਹਲਕੇ ਦੀ ਸੀਟ ਸ਼ੋ੍ਰਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ | ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਅਜਿਹਾ ਕਰਨ ਵਾਲੇ ਆਗੂਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ |

ਅਜੀਤ ਡੈਸਕ 02-08-2026

ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਤਹਿਤ 1.03 ਲੱਖ ਤੋਂ ਵੱਧ ਔਰਤਾਂ ਨੂੰ 36.33 ਕਰੋੜ ਰੁਪਏ ਜਾਰੀ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦਾ ਸੇਵਾ ਮੁਕਤੀ ’ਤੇ ਸਨਮਾਨ ਜ਼ਿਲ੍ਹਾ ਤੇ ਸੈਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।