03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ

ਕਪੂਰਥਲਾ, 2 ਅਗਸਤ (ਸਡਾਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਡੀਨ ਕਾਲਜ ਵਿਕਾਸ ਕਾਉਂਸਲ ਪ੍ਰੋ. ਸਰੋਜ ਅਰੋੜਾ ਦੇ ਨਿਰਦੇਸ਼ਾਂ ਤਹਿਤ ਐਨ.

ਅਜੀਤ ਡੈਸਕ 03-08-2026
ਕਪੂਰਥਲਾ, 2 ਅਗਸਤ (ਸਡਾਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਡੀਨ ਕਾਲਜ ਵਿਕਾਸ ਕਾਉਂਸਲ ਪ੍ਰੋ. ਸਰੋਜ ਅਰੋੜਾ ਦੇ ਨਿਰਦੇਸ਼ਾਂ ਤਹਿਤ ਐਨ.ਐਸ.ਐਸ. ਵਿਭਾਗ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਹੁੰ ਚੁੱਕੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਤੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ | ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਦੇਸ਼ ਵਾਸੀਆਂ ਨੂੰ ਦਿੱਤੇ ਸੰਦੇਸ਼ ਨੂੰ ਵੀ ਆਨਲਾਈਨ ਸੁਣਿਆ | ਇਸ ਉਪਰੰਤ ਸਾਰੇ ਭਾਗੀਦਾਰਾਂ ਨੇ ਆਨਲਾਈਨ ਪੋਰਟਲ ਰਾਹੀਂ ਨਸ਼ਾ ਮੁਕਤ ਭਾਰਤ ਦੀ ਸਹੁੰ ਦਰਜ ਕਰਵਾਈ ਤੇ ਹਰੇਕ ਨੂੰ ਆਨਲਾਈਨ ਸਰਟੀਫਿਕੇਟ ਵੀ ਪ੍ਰਾਪਤ ਹੋਇਆ | ਐਨ.ਐਸ.ਐਸ. ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਹੈ ਅਤੇ ਉਨ੍ਹਾਂ ਵਿਚ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਪ੍ਰੇਰਨਾ ਪੈਦਾ ਕਰਨਾ ਹੈ | ਐਨ.ਐਸ.ਐਸ. ਦੀ ਦੂਜੀ ਇਕਾਈ ਦੇ ਪ੍ਰੋਗਰਾਮ ਅਫ਼ਸਰ ਸੰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਨਸ਼ਿਆਂ ਤੋਂ ਦੂਰ ਰਹਿਣ ਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ | ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਇਸ ਮੌਕੇ ਕਾਲਜ ਦੇ ਅਧਿਆਪਕ ਤੇ ਐਨ.ਐਸ.ਐਸ. ਵਲੰਟੀਅਰ ਹਾਜ਼ਰ ਸਨ |
ਪਿਛਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਵਲੋਂ ਵਾਤਾਵਰਨ ਸੰਭਾਲ ਲਈ ਬੂਟੇ ਲਗਾਉਣ ਦਾ ਵਿਸ਼ੇਸ਼ ਉਪਰਾਲਾ ਅਗਲੀ ਖ਼ਬਰ ਧਾਰਮਿਕ ਅਸਥਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਲੈ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।