03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਰਕਾਰੀ ਕਾਲਜ ਭੁਲੱਥ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ

ਭੁਲੱਥ, 2 ਅਗਸਤ (ਮੇਹਰ ਚੰਦ ਸਿੱਧੂ)-ਸਰਕਾਰੀ ਕਾਲਜ ਭੁਲੱਥ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਈਕੋ ਕਲੱਬ ਅਤੇ ਰੈੱਡ ਰਿਬਨ ਕਲੱਬ ਵੱਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਹੁੰ ਚੁੱਕੀ ਗਈ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਇੱਕ ਸਿਹਤਮੰਦ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ | ਵਿਦਿਆਰਥੀਆਂ ਨੇ ਆਪਣੇ ਆਪ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਆਪਣੇ ਪਰਿਵਾਰ, ਦੋਸਤਾਂ ਅਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਸੰਕਲਪ ਲਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸ਼ਸ਼ੀ ਬਾਲਾ ਅਤੇ ਵਾਈਸ ਪਿ੍ੰਸੀਪਲ ਪ੍ਰੋ.

ਅਜੀਤ ਡੈਸਕ 03-08-2026
ਭੁਲੱਥ, 2 ਅਗਸਤ (ਮੇਹਰ ਚੰਦ ਸਿੱਧੂ)-ਸਰਕਾਰੀ ਕਾਲਜ ਭੁਲੱਥ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਈਕੋ ਕਲੱਬ ਅਤੇ ਰੈੱਡ ਰਿਬਨ ਕਲੱਬ ਵੱਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਹੁੰ ਚੁੱਕੀ ਗਈ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਇੱਕ ਸਿਹਤਮੰਦ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ | ਵਿਦਿਆਰਥੀਆਂ ਨੇ ਆਪਣੇ ਆਪ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਆਪਣੇ ਪਰਿਵਾਰ, ਦੋਸਤਾਂ ਅਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਸੰਕਲਪ ਲਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸ਼ਸ਼ੀ ਬਾਲਾ ਅਤੇ ਵਾਈਸ ਪਿ੍ੰਸੀਪਲ ਪ੍ਰੋ. ਵਿਜੈ ਸ਼ੰਕਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਸਿੱਖਿਆ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਰਚਨਾਤਮਕ ਕੰਮਾਂ ਵਿਚ ਲਗਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦਾ ਆਯੋਜਨ ਈਕੋ ਕਲੱਬ ਅਤੇ ਰੈੱਡ ਰਿਬਨ ਕਲੱਬ ਦੀ ਇੰਚਾਰਜ ਪ੍ਰੋ. ਸੀਮਾ ਦੀ ਨਿਗਰਾਨੀ ਹੇਠ ਕੀਤਾ ਗਿਆ | ਇਸ ਮੌਕੇ ਡਾ. ਮੁਖਵੀਰ ਸਿੰਘ, ਡਾ. ਗਗਨਦੀਪ ਸਿੰਘ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਹਰਪ੍ਰੀਤ ਕੌਰ, ਅੰਜਲੀ ਦੇਵੀ, ਸ਼੍ਰੀ ਰਾਕੇਸ਼ ਕੁਮਾਰ ਖੰਨਾ ਅਤੇ ਸ਼੍ਰੀ ਹਰਮਨ ਸਿੰਘ ਸਮੇਤ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਥਾਣਾ ਸੁਲਤਾਨਪੁਰ ਲੋਧੀ ਦੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਤੇ ਤਰਸੇਮ ਸਿੰਘ ਡੀਜੀਪੀ ਡਿਸਕ ਨਾਲ ਸਨਮਾਨਿਤ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨਡਾਲਾ ਬਲਾਕ ਦਾ ਇਜਲਾਸ ਸੰਪੰਨ, ਨਵੀਂ ਇਲਾਕਾ ਕਮੇਟੀ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।