03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬੋਲੈਰੋ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਬਜ਼ੁਰਗ ਵਿਅਕਤੀ ਜ਼ਖਮੀ

ਕਪੂਰਥਲਾ, 2 ਅਗਸਤ (ਅਮਨਜੋਤ ਸਿੰਘ ਵਾਲੀਆ)-ਨਵੀਂ ਸਬਜ਼ੀ ਮੰਡੀ ਨੇੜੇ ਆਪਣੀ ਗੱਡੀ ਦੇ ਬਾਹਰ ਖੜੇ ਇਕ ਬਜ਼ੁਰਗ ਵਿਅਕਤੀ ਨੂੰ ਇਕ ਬੋਲੈਰੋ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਸੜਕ ਸੁਰੱਖਿਆ ਫੋਰਸ ਦੇ ਏ. ਐਸ.

ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਬਜ਼ੁਰਗ ਵਿਅਕਤੀ | ਤਸਵੀਰ: ਤਿਲਕਰਾਜ 03-08-2026
ਕਪੂਰਥਲਾ, 2 ਅਗਸਤ (ਅਮਨਜੋਤ ਸਿੰਘ ਵਾਲੀਆ)-ਨਵੀਂ ਸਬਜ਼ੀ ਮੰਡੀ ਨੇੜੇ ਆਪਣੀ ਗੱਡੀ ਦੇ ਬਾਹਰ ਖੜੇ ਇਕ ਬਜ਼ੁਰਗ ਵਿਅਕਤੀ ਨੂੰ ਇਕ ਬੋਲੈਰੋ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਸੜਕ ਸੁਰੱਖਿਆ ਫੋਰਸ ਦੇ ਏ.ਐਸ.ਆਈ. ਕਰਨੈਲ ਸਿੰਘ ਤੇ ਸੀ.ਐਸ. ਕਾਂਸਟੇਬਲ ਗੁਰਪ੍ਰੀਤ ਸਿੰਘ ਮਨੀਸ਼ ਕੁਮਾਰ ਵਲੋਂ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਜਰਨੈਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਨਾਨਕਸਰ ਮੁਹੱਲਾ ਆਰ.ਸੀ.ਐਫ. ਨੇ ਦੱਸਿਆ ਕਿ ਉਹ ਨਵੀਂ ਸਬਜ਼ੀ ਮੰਡੀ ਦੇ ਬਾਹਰ ਘਰੇਲੂ ਸਮਾਨ ਲੈਣ ਲਈ ਖੜਾ ਸੀ ਤਾਂ ਇਸੇ ਦੌਰਾਨ ਦੂਜੇ ਪਾਸੇ ਤੋਂ ਆਉਂਦੀ ਇਕ ਤੇਜ਼ ਰਫ਼ਤਾਰ ਬੋਲੈਰੋ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਉਸਦੀ ਲੱਤ ਟੁੱਟ ਗਈ ਤੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਦਾ ਇਲਾਜ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖੂਪੁਰ ਵਿਖੇ ਨਵੋਦਿਆ ਦਾਖਲਾ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਕਲਾਸਾਂ ਜਾਰੀ ਹੜਤਾਲ ਦੌਰਾਨ ਨਗਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।