03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖੂਪੁਰ ਵਿਖੇ ਨਵੋਦਿਆ ਦਾਖਲਾ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਕਲਾਸਾਂ ਜਾਰੀ

ਕਪੂਰਥਲਾ, 2 ਅਗਸਤ (ਸਡਾਨਾ)-ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖੂੁਪੁਰ ਦੀ ਅਧਿਆਪਕਾ ਰਚਨਾ ਪੁਰੀ ਵਲੋਂ ਜਵਾਹਰ ਨਵੋਦਿਆ ਵਿਦਿਆਲਿਆ ਲਈ ਦਾਖਲਾ ਪ੍ਰੀਖਿਆ ਦੀ ਤਿਆਰੀ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਹਰ ਐਤਵਾਰ ਅਤੇ ਸਰਕਾਰੀ ਛੁੱਟੀ ਵਾਲੇ ਦਿਨ ਵਿਦਿਆਰਥੀਆਂ ਨੂੰ ਮੁਫ਼ਤ ਵਿਸ਼ੇਸ਼ ਕੋਚਿੰਗ ਕਲਾਸਾਂ ਰਾਹੀਂ ਪ੍ਰੀਖਿਆ ਦੇਣ ਲਈ ਤਿਆਰ ਕੀਤਾ ਜਾ ਰਿਹਾ ਹੈ | ਇਨ੍ਹਾਂ ਕਲਾਸਾਂ ਵਿਚ ਵਿਦਿਆਰਥੀਆਂ ਨੂੰ ਗਣਿਤ, ਮਾਨਸਿਕ ਯੋਗਤਾ, ਭਾਸ਼ਾ ਅਤੇ ਪਿਛਲੇ ਸਾਲਾਂ ਦੇ ਪ੍ਰਸ਼ਨ ਪੱਤਰਾਂ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ ਤੇ ਵੱਖ-ਵੱਖ ਨੁਕਤਿਆਂ ਸਬੰਧੀ ਵੀ ਅਧਿਆਪਕਾ ਰਚਨਾ ਪੁਰੀ ਵਲੋਂ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ ਜਾਂਦਾ ਹੈ ਤਾਂ ਜੋ ਪੇਂਡੂ ਖੇਤਰਾਂ ਦੇ ਹੋਣਹਾਰ ਬੱਚਿਆਂ ਨੰੂ ਨਵੋਦਿਆ ਵਿਦਿਆਲਾ ਵਿਚ ਦਾਖਲਾ ਲੈਣ ਦਾ ਚੰਗਾ ਮੌਕਾ ਮਿਲ ਸਕੇ | ਰਚਨਾ ਪੁਰੀ ਨੇ ਦੱਸਿਆ ਕਿ ਇਹ ਕੋਚਿੰਗ ਪੂਰੀ ਤਰ੍ਹਾਂ ਮੁਫ਼ਤ ਹੈ ਤੇ ਦਾਖਲਾ ਲੈਣ ਲਈ ਯੋਗ ਵਿਦਿਆਰਥੀ ਭਾਵੇਂ ਉਹ ਕਿਸੇ ਵੀ ਸਰਕਾਰੀ ਜਾਂ ਨਿੱਜੀ ਸਕੂਲ ਦੇ ਹੋਣ ਇਹ ਕੋਚਿੰਗ ਪ੍ਰਾਪਤ ਕਰ ਸਕਦੇ ਹਨ | ਇਸ ਉਪਰਾਲੇ ਨੂੰ ਸੈਂਟਰ ਹੈੱਡ ਟੀਚਰ ਜੈਮਲ ਸਿੰਘ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਇਲਾਕੇ ਦੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੁਫ਼ਤ ਕੋਚਿੰਗ ਕਲਾਸਾਂ ਦਾ ਲਾਭ ਲੈਣ |

ਅਜੀਤ ਡੈਸਕ 03-08-2026

ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪੰਜਾਬ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ -ਇੰਜ. ਸਵਰਨ ਸਿੰਘ ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ, ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।