ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ
ਫਗਵਾੜਾ, 3 ਅਗਸਤ (ਚਾਨਾ)- ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਮਹੇੜੂ ਸਕੂਲ ਲਾਗਿਉਂ ਵਰੁਣ ਪਾਲ ਪੁੱਤਰ ਕਮਲ ਕਿਸ਼ੋਰ ਵਾਸੀ ਮੁਹੱਲਾ ਰਾਮਪੁਰਾ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ |
ਅਜੀਤ ਡੈਸਕ
04-08-2026