ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ
ਬਾਬਾ ਦੀਪ ਸਿੰਘ ਨਗਰ ਤੋਂ ਪ੍ਰਵਾਸੀ ਮਜ਼ਦੂਰ ਪਰਿਵਾਰਾਂ ਦੇ 2 ਲੜਕੀਆਂ ਸਮੇਤ 3 ਬੱਚੇ ਹੋਏ ਲਾਪਤਾ
ਕਪੂਰਥਲਾ, 3 ਅਗਸਤ (ਅਮਰਜੀਤ ਸਿੰਘ ਸਡਾਨਾ)-ਬਾਬਾ ਦੀਪ ਸਿੰਘ ਨਗਰ ਤੋਂ ਦੋ ਲੜਕੀਆਂ ਸਮੇਤ ਤਿੰਨ ਨਾਬਾਲਗ ਬੱਚਿਆਂ ਦੇ ਕਥਿਤ ਤੌਰ ‘ਤੇ ਲਾਪਤਾ ਹੋਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਕਾਰਵਾਈ ਆਰੰਭ ਕਰ ਦਿੱਤੀ ਹੈ, ਜਦਕਿ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ . ਐਸ.
ਕਪੂਰਥਲਾ, 3 ਅਗਸਤ (ਅਮਰਜੀਤ ਸਿੰਘ ਸਡਾਨਾ)-ਬਾਬਾ ਦੀਪ ਸਿੰਘ ਨਗਰ ਤੋਂ ਦੋ ਲੜਕੀਆਂ ਸਮੇਤ ਤਿੰਨ ਨਾਬਾਲਗ ਬੱਚਿਆਂ ਦੇ ਕਥਿਤ ਤੌਰ ‘ਤੇ ਲਾਪਤਾ ਹੋਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਕਾਰਵਾਈ ਆਰੰਭ ਕਰ ਦਿੱਤੀ ਹੈ, ਜਦਕਿ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ . ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤਹਿਤ ਥਾਣਾ ਸਿਟੀ ਵਿਖੇ ਕੇਸ ਦਰਜ ਕਰਨ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਤੇ ਬੱਚਿਆਂ ਦੇ ਘਰਾਂ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵੀ ਖੰਘਾਲੇ ਜਾ ਰਹੇ ਹਨ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਸ਼ਾਮ ਬੱਚੇ ਗਲੀ ਵਿਚ ਖੇਡ ਰਹੇ ਸਨ ਤੇ ਕੁੱਝ ਦੇਰ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਦੇਖਿਆ ਤਾਂ ਉਹ ਗਲੀ ਵਿਚ ਮੌਜੂਦ ਨਹੀਂ ਸਨ ਤੇ ਉਨ੍ਹਾਂ ਦੀ ਭਾਲ ਆਰੰਭ ਕੀਤੀ ਗਈ | ਇਹ ਵੀ ਪਤਾ ਲੱਗਾ ਹੈ ਕਿ ਇਹ ਬੱਚੇ ਸਕੂਲ ਨਹੀਂ ਜਾਂਦੇ ਸਨ ਤੇ ਪਰਿਵਾਰ ਨਾਲ ਘਰੇਲੂ ਕੰਮਕਾਜ ਵਿਚ ਹੀ ਮਦਦ ਕਰਦੇ ਸਨ | ਤਿੰਨੋ ਬੱਚੇ ਵੱਖ-ਵੱਖ ਪਰਿਵਾਰਾਂ ਨਾਲ ਸਬੰਧਿਤ ਹਨ ਤੇ ਉਨ੍ਹਾਂ ਦਾ ਇਕੋ ਸਮੇਂ ਗਾਇਬ ਹੋਣਾ ਵੀ ਭੇਦ ਬਣਿਆ ਹੋਇਆ ਹੈ | ਇਸ ਸਬੰਧੀ ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਨੇ ਦੱਸਿਆ ਕਿ ਇਹ ਬੱਚੇ ਪ੍ਰਵਾਸੀ ਮਜ਼ਦੂਰ ਪਰਿਵਾਰਾਂ ਨਾਲ ਸਬੰਧਿਤ ਹਨ, ਇਕ ਲੜਕੀ ਦੀ ਉਮਰ 16 ਸਾਲ, ਦੂਸਰੀ ਲੜਕੀ ਦੀ ਉਮਰ 13 ਸਾਲ ਤੇ ਇਕ ਲੜਕੇ ਦੀ ਉਮਰ 9 ਸਾਲ ਹੈ | ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਰਵਾਨਾ ਕੀਤੀਆਂ ਗਈਆਂ ਹਨ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੇ ਆਧਾਰ ‘ਤੇ ਵੀ ਬੱਚਿਆਂ ਨੂੰ ਲੱਭਣ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਜਲਦੀ ਹੀ ਬੱਚੇ ਲੱਭ ਲਏ ਜਾਣਗੇ |