04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਕਾਮ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਕਾਲਜ ਦੀ ਵਿਦਿਆਰਥਣ ਹਰਲੀਨ ਕੌਰ ਪਹਿਲੇ ਸਥਾਨ ’ ਤੇ ਰਹੀ

ਕਪੂਰਥਲਾ, 3 ਅਗਸਤ (ਵਿ. ਪ੍ਰ.)

ਅਜੀਤ ਡੈਸਕ 04-08-2026
ਕਪੂਰਥਲਾ, 3 ਅਗਸਤ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਕਾਮ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਮਰਸ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਦੱਸਿਆ ਕਿ ਬੀ.ਕਾਮ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਲੀਨ ਕੌਰ 7.23 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲੇ, ਕੋਮਲਪ੍ਰੀਤ ਕੌਰ 7.06 ਸੀ.ਜੀ.ਪੀ.ਏ. ਲੈ ਕੇ ਦੂਜੇ ਤੇ ਕਮਲਪ੍ਰੀਤ ਕੌਰ 7.4 ਸੀ.ਜੀ.ਪੀ.ਏ. ਲੈ ਕੇ ਤੀਜੇ ਸਥਾਨ ‘ਤੇ ਰਹੀ | ਉਨ੍ਹਾਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ ਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਸੰਭਵ ਹੋਇਆ ਹੈ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਮੁਬਾਰਕਬਾਦ ਦਿੱਤੀ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਵਿਦਿਆਰਥਣਾਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੀਆਂ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।