ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਸੁਲਤਾਨਪੁਰ ਲੋਧੀ, 3 ਅਗਸਤ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਵਿੱਦਿਅਕ ਸੈਸ਼ਨ 2026-2027 ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਭਾਈ ਅਮਨਦੀਪ ਸਿੰਘ ਅਤੇ ਭਾਈ ਕਸ਼ਮੀਰ ਸਿੰਘ ਵੱਲੋਂ ਪਾਠ ਦੀ ਸੇਵਾ ਨਿਭਾਈ ਗਈ | ਪਾਠ ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਦੁਆਰਾ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਵਿਚ ਸਾਉਣ ਮਹੀਨੇ ਦੀ ਬਾਣੀ ਵਿਚੋਂ ਸ਼ਬਦਾਂ ਦਾ ਗਾਇਨ ਕੀਤਾ ਗਿਆ | ਉਪਰੰਤ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ ਨੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦੇਣ ਦੇ ਨਾਲ ਨਾਲ ਜ਼ਿੰਦਗੀ ‘ਚ ਸਬਰ ਤੇ ਸੰਤੋਖ ਤੋਂ ਕੰਮ ਲੈ ਕੇ ਉੱਚ ਮੁਕਾਮ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਕਾਲਜ ਦੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ, ਹਰਨਿਆਮਤ ਕੌਰ ਮੈਂਬਰ ਕਾਲਜ ਮੈਨੇਜਿੰਗ ਕਮੇਟੀ ਅਤੇ ਨੰਦ ਸਿੰਘ ਮੈਂਬਰ ਕਾਲਜ ਮੈਨੇਜਿੰਗ ਕਮੇਟੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਯੂਨੀਵਰਸਿਟੀ ਵਿਚੋਂ ਮੈਰਿਟ ਪੁਜ਼ੀਸ਼ਨ ਹਾਸਲ ਕਰਨ ਵਾਲੀਆਂ ਕਾਲਜ ਦੀਆਂ ਵਿਦਿਆਰਥਣਾਂ ਬੀ.
ਗ
ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਸੈਸ਼ਨ ਦੀ ਆਰੰਭਤਾ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਹਾਜ਼ਰ ਇੰਜ: ਸਵਰਨ ਸਿੰਘ ਪ੍ਰਧਾਨ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ ਤੇ ਹੋਰ ਸਟਾਫ਼ | ਤਸਵੀਰ: ਲਾਡੀ ਸਟੂਡੀਓ
04-08-2026
ਸੁਲਤਾਨਪੁਰ ਲੋਧੀ, 3 ਅਗਸਤ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਵਿੱਦਿਅਕ ਸੈਸ਼ਨ 2026-2027 ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਭਾਈ ਅਮਨਦੀਪ ਸਿੰਘ ਅਤੇ ਭਾਈ ਕਸ਼ਮੀਰ ਸਿੰਘ ਵੱਲੋਂ ਪਾਠ ਦੀ ਸੇਵਾ ਨਿਭਾਈ ਗਈ | ਪਾਠ ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੇ ਮੁਖੀ ਪ੍ਰੋ.ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਦੁਆਰਾ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਵਿਚ ਸਾਉਣ ਮਹੀਨੇ ਦੀ ਬਾਣੀ ਵਿਚੋਂ ਸ਼ਬਦਾਂ ਦਾ ਗਾਇਨ ਕੀਤਾ ਗਿਆ | ਉਪਰੰਤ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ ਨੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦੇਣ ਦੇ ਨਾਲ ਨਾਲ ਜ਼ਿੰਦਗੀ ‘ਚ ਸਬਰ ਤੇ ਸੰਤੋਖ ਤੋਂ ਕੰਮ ਲੈ ਕੇ ਉੱਚ ਮੁਕਾਮ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਕਾਲਜ ਦੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ, ਹਰਨਿਆਮਤ ਕੌਰ ਮੈਂਬਰ ਕਾਲਜ ਮੈਨੇਜਿੰਗ ਕਮੇਟੀ ਅਤੇ ਨੰਦ ਸਿੰਘ ਮੈਂਬਰ ਕਾਲਜ ਮੈਨੇਜਿੰਗ ਕਮੇਟੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਯੂਨੀਵਰਸਿਟੀ ਵਿਚੋਂ ਮੈਰਿਟ ਪੁਜ਼ੀਸ਼ਨ ਹਾਸਲ ਕਰਨ ਵਾਲੀਆਂ ਕਾਲਜ ਦੀਆਂ ਵਿਦਿਆਰਥਣਾਂ ਬੀ.ਸੀ.ਏ ਭਾਗ ਤੀਜਾ ਦੀ ਵਿਦਿਆਰਥਣ ਕਰਮਜੋਤ ਕੌਰ ਅਤੇ ਐਮ.ਐਸ ਈ ਭਾਗ ਦੂਜਾ ਦੀ ਵਿਦਿਆਰਥਣ ਰੁਪਿੰਦਰ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਮੰਚ ਦਾ ਸੰਚਾਲਨ ਪ੍ਰੋ. ਅਰਸ਼ਪ੍ਰੀਤ ਕੌਰ ਵੱਲੋਂ ਕੀਤਾ ਗਿਆ | ਸਮਾਗਮ ਦੌਰਾਨ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ‘ ਚ ਉਚੇਰੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਆ ਅਤੇ ਨਾਲ ਹੀ ਉਨ੍ਹਾਂ ਨੇ ਪ੍ਰੀਖਿਆ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਇਸ ਸਮਾਗਮ ਵਿਚ ਸ੍ਰੀਮਤੀ ਨਿਧੀ ਸੰਗੋਤਰਾ ਪਿ੍ੰਸੀਪਲ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ, ਪ੍ਰੋ. ਸੁਖਪਾਲ ਸਿੰਘ ਕੋਆਰਡੀਨੇਟਰ ਲੜਕੀਆਂ ਵਿੰਗ, ਡਾ. ਮਨੀ ਛਾਬੜਾ ਮੁਖੀ ਕਾਮਰਸ ਵਿਭਾਗ, ਪ੍ਰੋ.ਰਾਜਦੀਪ ਕੌਰ ਜੋਸਨ ਮੁਖੀ ਪੰਜਾਬੀ ਅਤੇ ਆਰਟਸ ਵਿਭਾਗ, ਪ੍ਰੋ. ਰਾਜਪ੍ਰੀਤ ਕੌਰ ਮੁਖੀ ਕੰਪਿਊਟਰ ਵਿਭਾਗ,ਪ੍ਰੋ. ਜੁਗਰਾਜ ਸਿੰਘ, ਪ੍ਰੋ. ਸਰਬਜੀਤ ਕੌਰ, ਪ੍ਰੋ. ਸ਼ਿਲਪਾ, ਪ੍ਰੋ. ਇਸ਼ਿਤਾ ਸ਼ਰਮਾ, ਪ੍ਰੋ. ਨਿਵਿਆ ਸ਼ਰਮਾ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਸੰਦੀਪ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਹਰਜਾਪ ਸਿੰਘ, ਪ੍ਰੋ. ਹਰਦੀਸ਼ ਕੌਰ, ਪ੍ਰੋ ਪ੍ਰਵੀਨ ਕੌਰ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ.ਹਰਪ੍ਰੀਤ ਕੌਰ, ਪ੍ਰੋ. ਰਮਨ, ਪ੍ਰੋ. ਨਵਦੀਪ ਕੌਰ, ਸ੍ਰੀਮਤੀ ਰਾਜਕੁਮਾਰੀ, ਮਿਸ ਸ਼ਰਨਜੀਤ ਕੌਰ, ਰਜਿੰਦਰ ਸਿੰਘ ਅਤੇ ਰਾਮਵੀਰ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |