05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਾਂ ਅੰਬੇ ਗਰਲਜ਼ ਸਕੂਲ ਭਾਣੋਕੀ ਵਿਖੇ ਹਰਿਆਲੀ ਮਿਸ਼ਨ ਤਹਿਤ ਬੂਟੇ ਲਗਾਏ

ਫਗਵਾੜਾ, 4 ਅਗਸਤ (ਹਰਜੋਤ ਸਿੰਘ ਚਾਨਾ)- ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਵਿਖੇ ਵਾਤਾਵਰਨ ਦੀ ਸੁਰੱਖਿਆ ਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਰੁੱਖ ਲਗਾਓ’ ਮੁਹਿੰਮ ਸਕੂਲ ਪਿ੍ੰਸੀਪਲ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਆਰੰਭੀ ਗਈ | ਇਸ ਦੌਰਾਨ ਸਕੂਲ ਦੇ ਵਿਹੜੇ ਤੇ ਆਲੇ ਦੁਆਲੇ ਵੱਡੀ ਗਿਣਤੀ ‘ਚ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ | ਪਿ੍ੰ. ਕੁਲਵਿੰਦਰ ਕੌਰ ਨੇ ਦੱਸਿਆ ਕਿ ਪਿੱਪਲ, ਨਿੰਮ ਤੋਂ ਇਲਾਵਾ ਕਈ ਤਰ੍ਹਾਂ ਦੇ ਫੁੱਲਾਂ ਵਾਲੇ ਤੇ ਫਲਦਾਰ ਬੂਟੇ ਲਗਾਏ ਗਏ ਹਨ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਨਮੋਲ ਆਧਾਰ ਹਨ ਤੇ ਸ਼ੁੱਧ ਹਵਾ, ਸਾਫ਼ ਵਾਤਾਵਰਨ ਅਤੇ ਕੁਦਰਤੀ ਸੰਤੁਲਨ ਬਣਾਈ ਰੱਖਣ ਲਈ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ | ਸਕੂਲ ਪ੍ਰਬੰਧਕ ਕਮੇਟੀ, ਵਾਈਸ ਚੇਅਰਮੈਨ ਕੇ.

ਅਜੀਤ ਡੈਸਕ 05-08-2026
ਫਗਵਾੜਾ, 4 ਅਗਸਤ (ਹਰਜੋਤ ਸਿੰਘ ਚਾਨਾ)- ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਵਿਖੇ ਵਾਤਾਵਰਨ ਦੀ ਸੁਰੱਖਿਆ ਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਰੁੱਖ ਲਗਾਓ’ ਮੁਹਿੰਮ ਸਕੂਲ ਪਿ੍ੰਸੀਪਲ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਆਰੰਭੀ ਗਈ | ਇਸ ਦੌਰਾਨ ਸਕੂਲ ਦੇ ਵਿਹੜੇ ਤੇ ਆਲੇ ਦੁਆਲੇ ਵੱਡੀ ਗਿਣਤੀ ‘ਚ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ | ਪਿ੍ੰ. ਕੁਲਵਿੰਦਰ ਕੌਰ ਨੇ ਦੱਸਿਆ ਕਿ ਪਿੱਪਲ, ਨਿੰਮ ਤੋਂ ਇਲਾਵਾ ਕਈ ਤਰ੍ਹਾਂ ਦੇ ਫੁੱਲਾਂ ਵਾਲੇ ਤੇ ਫਲਦਾਰ ਬੂਟੇ ਲਗਾਏ ਗਏ ਹਨ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਨਮੋਲ ਆਧਾਰ ਹਨ ਤੇ ਸ਼ੁੱਧ ਹਵਾ, ਸਾਫ਼ ਵਾਤਾਵਰਨ ਅਤੇ ਕੁਦਰਤੀ ਸੰਤੁਲਨ ਬਣਾਈ ਰੱਖਣ ਲਈ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ | ਸਕੂਲ ਪ੍ਰਬੰਧਕ ਕਮੇਟੀ, ਵਾਈਸ ਚੇਅਰਮੈਨ ਕੇ.ਕੇ. ਸਰਦਾਨਾ, ਪ੍ਰਧਾਨ ਸੁਦਾਗਰ ਸਿੰਘ ਅਤੇ ਸਕੱਤਰ ਅਵਤਾਰ ਸਿੰਘ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਸਮੇਂ ਵਿਚ ਵੀ ਵਾਤਾਵਰਨ ਸੁਰੱਖਿਆ ਨੂੰ ਸਮਰਪਿਤ ਅਜਿਹੇ ਪ੍ਰੋਗਰਾਮ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ |
ਪਿਛਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਰੋਇਲ ਬੰਦਗੀ ਵਲੋਂ ਬੂਟੇ ਲਗਵਾਉਣ ਦੀ ਸ਼ੁਰੂਆਤ ਅਗਲੀ ਖ਼ਬਰ ਕਲਸ਼ ਵੰਦਨ ਯਾਤਰਾ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਕਾਸ਼ੀ ਦੀ ਪਵਿੱਤਰ ਮਿੱਟੀ ਲੈ ਕੇ ਪਿੰਡ ਕਾਲਾ ਸੰਘਿਆਂ ਪਹੁੰਚੀ ਸੈਂਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।