06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਤੇਲ ’ਚ ਮਿਲਾਵਟ, ਪੈਟਰੋਲ ਤੇ ਡੀਜ਼ਲ ਦੀ ਗੈਰਕਾਨੂੰਨੀ ਵਿਕਰੀ ਰੋਕਣ ਲਈ ਜ਼ਿਲ੍ਹੇ ਵਿਚਲੇ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇ-ਅਕਾਸ਼ ਬਾਂਸਲ

ਕਪੂਰਥਲਾ, 5 ਅਗਸਤ (ਅਮਰਜੀਤ ਕੋਮਲ)-ਤੇਲ ਵਿਚ ਮਿਲਾਵਟ, ਪੈਟਰੋਲ ਤੇ ਡੀਜ਼ਲ ਦੀ ਗੈਰਾਕਾਨੂੰਨੀ ਵਿੱਕਰੀ ਨੂੰ ਰੋਕਣ ਲਈ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਦ ਅਚਨਚੇਤ ਚੈਕਿੰਗ ਕੀਤੀ ਜਾਵੇ | ਇਹ ਗੱਲ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ, ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਨੁਮਾਇੰਦਿਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਵਿਭਾਗਾਂ ਨੂੰ ਮਿਲਾਵਟ ਦਾ ਪਤਾ ਲਗਾਉਣ ਲਈ ਰਿਟੇਲ, ਆਊਟਲੇਟਾਂ ਤੋਂ ਪੈਟਰੋਲ/ਡੀਜ਼ਲ ਦੇ ਸੈਂਪਲ ਲੈਣ ਵਾਸਤੇ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਤੇਲ ਦੀ ਮਿਲਾਵਟ ਪਰਖਣ ਤੋਂ ਬਾਅਦ ਟੀਮਾਂ ਨੂੰ ਸਟਾਕ ਰਿਕਾਰਡ ਤੇ ਸਟੋਰਜ ਸਹੂਲਤਾਂ ਦੀ ਪੜਤਾਲ ਕਰਨ ਅਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਅਣਅਧਿਕਾਰਤ ਜਾਂ ਗੈਰ ਕਾਨੂੰਨੀ ਵਿੱਕਰੀ ਦੇ ਮਾਮਲਿਆਂ ਦੀ ਪਹਿਚਾਣ ਕਰਨ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੋਬਾਈਲ ਡਿਸਪੈਂਸਰਾਂ ਜਾਂ ਕਿਸੇ ਹੋਰ ਗੈਰ ਕਾਨੂੰਨੀ ਤਰੀਕੇ ਨਾਲ ਤੇਲ ਦੀ ਅਣਅਧਿਕਾਰਤ ਵਿੱਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ | ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੈਟਰੋਲੀਅਮ ਪਦਾਰਥਾਂ ਦੀ ਵਿੱਕਰੀ ਨਾਲ ਸਬੰਧਿਤ ਸਾਰੇ ਕਾਨੂੰਨੀ ਅਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਤੇਲ ਵਿਚ ਮਿਲਾਵਟ ਅਤੇ ਪੈਟਰੋਲੀਅਮ ਪਦਾਰਥਾਂ ਦੀ ਗੈਰ ਕਾਨੂੰਨੀ ਵਿੱਕਰੀ ਨਾ ਕੇਵਲ ਕਾਨੂੰਨ ਦੀ ਉਲੰਘਣਾ ਹੈ ਬਲਕਿ ਜਨਤਕ ਸੁਰੱਖਿਆ ਤੇ ਖ਼ਪਤਕਾਰ ਦੇ ਹਿੱਤਾਂ ਲਈ ਵੀ ਇਕ ਗੰਭੀਰ ਖ਼ਤਰਾ ਹੈ | ਇਸ ਲਈ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੀ ਕਿਸੇ ਵੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ਵਿਚ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਜਸਜੀਤ ਕੌਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ 131 ਪੈਟਰੋਲ ਪੰਪ ਚੱਲ ਰਹੇ ਹਨ ਤੇ ਨਿਰਧਾਰਿਤ ਮਾਪਦੰਡਾਂ ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਇਨ੍ਹਾਂ ਆਊਟਲੇਟਾਂ ਦੀ ਅਚਨਚੇਤ ਚੈਕਿੰਗ ਕਰਨ ਲਈ ਸਮਰਪਿਤ ਟੀਮਾਂ ਗਠਿਤ ਕੀਤੀਆਂ ਜਾਣਗੀਆਂ |

ਆਮ ਸਹਿਮਤੀ ਬਣਾਉਣ ਲਈ ਅਚੀਵਰਜ਼ ਗਰੁੁੱਪ ਦੀਆਂ ਕੋਸ਼ਿਸ਼ਾਂ ਜਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਵਿਭਾਗ ਦੇ ਅਧਿਕਾਰੀਆਂ ਤੇ ਆਇਲ ਕਾਰਪੋਰੇਸ਼ਨ ਦੇ ਨੁਮਾਇੰਦਿਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ | ਅਜੀਤ ਤਸਵੀਰ 06-08-2026
ਕਪੂਰਥਲਾ, 5 ਅਗਸਤ (ਅਮਰਜੀਤ ਕੋਮਲ)-ਤੇਲ ਵਿਚ ਮਿਲਾਵਟ, ਪੈਟਰੋਲ ਤੇ ਡੀਜ਼ਲ ਦੀ ਗੈਰਾਕਾਨੂੰਨੀ ਵਿੱਕਰੀ ਨੂੰ ਰੋਕਣ ਲਈ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਦ ਅਚਨਚੇਤ ਚੈਕਿੰਗ ਕੀਤੀ ਜਾਵੇ | ਇਹ ਗੱਲ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ, ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਨੁਮਾਇੰਦਿਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਵਿਭਾਗਾਂ ਨੂੰ ਮਿਲਾਵਟ ਦਾ ਪਤਾ ਲਗਾਉਣ ਲਈ ਰਿਟੇਲ, ਆਊਟਲੇਟਾਂ ਤੋਂ ਪੈਟਰੋਲ/ਡੀਜ਼ਲ ਦੇ ਸੈਂਪਲ ਲੈਣ ਵਾਸਤੇ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਤੇਲ ਦੀ ਮਿਲਾਵਟ ਪਰਖਣ ਤੋਂ ਬਾਅਦ ਟੀਮਾਂ ਨੂੰ ਸਟਾਕ ਰਿਕਾਰਡ ਤੇ ਸਟੋਰਜ ਸਹੂਲਤਾਂ ਦੀ ਪੜਤਾਲ ਕਰਨ ਅਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਅਣਅਧਿਕਾਰਤ ਜਾਂ ਗੈਰ ਕਾਨੂੰਨੀ ਵਿੱਕਰੀ ਦੇ ਮਾਮਲਿਆਂ ਦੀ ਪਹਿਚਾਣ ਕਰਨ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੋਬਾਈਲ ਡਿਸਪੈਂਸਰਾਂ ਜਾਂ ਕਿਸੇ ਹੋਰ ਗੈਰ ਕਾਨੂੰਨੀ ਤਰੀਕੇ ਨਾਲ ਤੇਲ ਦੀ ਅਣਅਧਿਕਾਰਤ ਵਿੱਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ | ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੈਟਰੋਲੀਅਮ ਪਦਾਰਥਾਂ ਦੀ ਵਿੱਕਰੀ ਨਾਲ ਸਬੰਧਿਤ ਸਾਰੇ ਕਾਨੂੰਨੀ ਅਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਤੇਲ ਵਿਚ ਮਿਲਾਵਟ ਅਤੇ ਪੈਟਰੋਲੀਅਮ ਪਦਾਰਥਾਂ ਦੀ ਗੈਰ ਕਾਨੂੰਨੀ ਵਿੱਕਰੀ ਨਾ ਕੇਵਲ ਕਾਨੂੰਨ ਦੀ ਉਲੰਘਣਾ ਹੈ ਬਲਕਿ ਜਨਤਕ ਸੁਰੱਖਿਆ ਤੇ ਖ਼ਪਤਕਾਰ ਦੇ ਹਿੱਤਾਂ ਲਈ ਵੀ ਇਕ ਗੰਭੀਰ ਖ਼ਤਰਾ ਹੈ | ਇਸ ਲਈ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੀ ਕਿਸੇ ਵੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ਵਿਚ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਜਸਜੀਤ ਕੌਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ 131 ਪੈਟਰੋਲ ਪੰਪ ਚੱਲ ਰਹੇ ਹਨ ਤੇ ਨਿਰਧਾਰਿਤ ਮਾਪਦੰਡਾਂ ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਇਨ੍ਹਾਂ ਆਊਟਲੇਟਾਂ ਦੀ ਅਚਨਚੇਤ ਚੈਕਿੰਗ ਕਰਨ ਲਈ ਸਮਰਪਿਤ ਟੀਮਾਂ ਗਠਿਤ ਕੀਤੀਆਂ ਜਾਣਗੀਆਂ |
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਦਫ਼ਤਰੀ ਮੁਲਾਜ਼ਮਾਂ ਨੇ ਕੀਤੀ ਜ਼ਿਲ੍ਹੇ ਵਿਚ ਕਲਮ ਛੋੜ ਹੜਤਾਲ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।