06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਦਫ਼ਤਰੀ ਮੁਲਾਜ਼ਮਾਂ ਨੇ ਕੀਤੀ ਜ਼ਿਲ੍ਹੇ ਵਿਚ ਕਲਮ ਛੋੜ ਹੜਤਾਲ

ਕਪੂਰਥਲਾ, 5 ਅਗਸਤ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਵਿਚ ਕਲਮਛੋੜ ਹੜਤਾਲ ਕਰਕੇ ਦਫ਼ਤਰੀ ਕੰਮ ਠੱਪ ਰੱਖਿਆ | ਦਫ਼ਤਰੀ ਮੁਲਾਜ਼ਮਾਂ ਨੇ ਕਲਮਛੋੜ ਹੜਤਾਲ ਉਪਰੰਤ ਸੰਗਤ ਰਾਮ ਬਾਗੀ ਜ਼ਿਲ੍ਹਾ ਪ੍ਰਧਾਨ ਤੇ ਜ਼ੋਨਲ ਇੰਚਾਰਜ ਦੁਆਬਾ ਜ਼ੋਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਧਰਨਾ ਦਿੱਤਾ | ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ | ਦਫ਼ਤਰੀ ਮੁਲਾਜ਼ਮ ਮੰਗ ਕਰ ਰਹੇ ਸਨ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਤੇ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਦਾ ਹਿਮਾਚਲ ਪ੍ਰਦੇਸ਼ ਦੀ ਤਰਜ ‘ਤੇ ਮੁਕੰਮਲ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ ਤੇ ਇਸ ਸਬੰਧੀ 15 ਜਨਵਰੀ 2015 ਤੇ 17 ਜੁਲਾਈ 2020 ਦੇ ਪੱਤਰ ਰੱਦ ਕੀਤੇ ਜਾਣ | ਧਰਨੇ ਨੂੰ ਸੰਗਤ ਰਾਮ ਬਾਗੀ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਨਰਿੰਦਰ ਸਿੰਘ ਚੀਮਾ, ਯੂਨੀਅਨ ਦੇ ਜਨਰਲ ਸਕੱਤਰ ਸੁਖਜਿੰਦਰ ਸਿੰਘ, ਵਿੱਤ ਸਕੱਤਰ ਸਾਹਿਲ, ਖੇਤੀਬਾੜੀ ਵਿਭਾਗ ਦੇ ਪ੍ਰਧਾਨ ਮਨਦੀਪ ਸਿੰਘ, ਪੀ. ਡਬਲਯੂ.

ਗੱਲਬਾਤ ਕਰਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ | ਤਸਵੀਰ: ਰਘਬਿੰਦਰ ਸਿੰਘ 06-08-2026
ਕਪੂਰਥਲਾ, 5 ਅਗਸਤ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਵਿਚ ਕਲਮਛੋੜ ਹੜਤਾਲ ਕਰਕੇ ਦਫ਼ਤਰੀ ਕੰਮ ਠੱਪ ਰੱਖਿਆ | ਦਫ਼ਤਰੀ ਮੁਲਾਜ਼ਮਾਂ ਨੇ ਕਲਮਛੋੜ ਹੜਤਾਲ ਉਪਰੰਤ ਸੰਗਤ ਰਾਮ ਬਾਗੀ ਜ਼ਿਲ੍ਹਾ ਪ੍ਰਧਾਨ ਤੇ ਜ਼ੋਨਲ ਇੰਚਾਰਜ ਦੁਆਬਾ ਜ਼ੋਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਧਰਨਾ ਦਿੱਤਾ | ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ | ਦਫ਼ਤਰੀ ਮੁਲਾਜ਼ਮ ਮੰਗ ਕਰ ਰਹੇ ਸਨ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਤੇ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਦਾ ਹਿਮਾਚਲ ਪ੍ਰਦੇਸ਼ ਦੀ ਤਰਜ ‘ਤੇ ਮੁਕੰਮਲ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ ਤੇ ਇਸ ਸਬੰਧੀ 15 ਜਨਵਰੀ 2015 ਤੇ 17 ਜੁਲਾਈ 2020 ਦੇ ਪੱਤਰ ਰੱਦ ਕੀਤੇ ਜਾਣ | ਧਰਨੇ ਨੂੰ ਸੰਗਤ ਰਾਮ ਬਾਗੀ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਨਰਿੰਦਰ ਸਿੰਘ ਚੀਮਾ, ਯੂਨੀਅਨ ਦੇ ਜਨਰਲ ਸਕੱਤਰ ਸੁਖਜਿੰਦਰ ਸਿੰਘ, ਵਿੱਤ ਸਕੱਤਰ ਸਾਹਿਲ, ਖੇਤੀਬਾੜੀ ਵਿਭਾਗ ਦੇ ਪ੍ਰਧਾਨ ਮਨਦੀਪ ਸਿੰਘ, ਪੀ.ਡਬਲਯੂ.ਡੀ. ਵਿਭਾਗ ਦੇ ਪ੍ਰਧਾਨ ਨਿਸ਼ਾਂਤ ਸਿੰਘ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ, ਖਜ਼ਾਨਾ ਵਿਭਾਗ ਦੇ ਮੁਲਾਜ਼ਮਾਂ ਦੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਜੈਮਲ ਸਿੰਘ, ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਉਂਕਾਰ ਸਿੰਘ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ‘ਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਬੁਲਾਰਿਆਂ ਨੇ ਕਿਹਾ ਕਿ ਯੂਨੀਅਨ ਦੇ ਸੱਦੇ ‘ਤੇ ਦਫ਼ਤਰੀ ਮੁਲਾਜ਼ਮ 6 ਅਗਸਤ ਨੂੰ ਵੀ ਕਲਮ ਛੋੜ ਹੜਤਾਲ ਕਰਨਗੇ, ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਦੇਣ ਲਈ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਅਗਲਾ ਸੰਘਰਸ਼ ਛੇੜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਮੇਤ ਉਨ੍ਹਾਂ ਦੀਆਂ ਹੋਰ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਆਪ ਦੇ ਆਗੂ ਤੇ ਸਰਕਾਰ ਸਭ ਕੁੱਝ ਭੁੱਲ ਗਈ ਹੈ ਜਿਸ ਕਾਰਨ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹੋਏ ਹਨ | ਸੰਗਤ ਰਾਮ ਬਾਗੀ ਨੇ ਦੱਸਿਆ ਕਿ ਦਫ਼ਤਰੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਦੌਰਾਨ ਸਿਵਲ ਹਸਪਤਾਲ ਕਪੂਰਥਲਾ ਦੀ ਐਸ.ਐਮ.ਓ. ਨੇ ਕਥਿਤ ਤੌਰ ‘ਤੇ ਧੱਕੇ ਨਾਲ ਆਪਣੇ ਮੁਲਾਜ਼ਮਾਂ ਤੋਂ ਕੰਮ ਕਰਵਾਉਣ ਦੀ ਕੋਸ਼ਿਸ਼ ਕੀਤੀ, ਜਦੋਂ ਜਥੇਬੰਦੀ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਯੂਨੀਅਨ ਆਗੂਆਂ ਨੇ ਮੌਕੇ ‘ਤੇ ਪੁੱਜ ਕੇ ਐਸ.ਐਮ.ਓ. ਵਿਰੁੱਧ ਨਾਅਰੇਬਾਜ਼ੀ ਕੀਤੀ | ਜਿਸ ਪਿੱਛੋਂ ਮੁਲਾਜ਼ਮਾਂ ਨੇ ਦਫ਼ਤਰੀ ਕੰਮ ਠੱਪ ਕਰ ਦਿੱਤਾ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਨੇ ਮੁਲਾਜ਼ਮਾਂ ਦੇ ਸੰਘਰਸ਼ ਤਾਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ ਤੇ ਸਬੰਧਿਤ ਅਧਿਕਾਰੀ ਦੇ ਦਫ਼ਤਰ ਮੂਹਰੇ ਉਨ੍ਹਾਂ ਦੇ ਪੁਤਲੇ ਜਲਾਏ ਜਾਣਗੇ | ਉਨ੍ਹਾਂ ਕਿਹਾ ਕਿ 6 ਅਗਸਤ ਨੂੰ ਮੁਲਾਜ਼ਮ ਕਲਮ ਛੋੜ ਹੜਤਾਲ ਕਰਕੇ 10:30 ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੱਢਣਗੇ | ਵਰਨਣਯੋਗ ਹੈ ਕਿ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਹੜਤਾਲ ਕਾਰਨ ਦਫ਼ਤਰੀ ਕੰਮ ਠੱਪ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ |
ਪਿਛਲੀ ਖ਼ਬਰ 11 ਨੂੰ ਹੋਵੇਗਾ ਡੀਐਸਪੀ ਭੁਲੱਥ ਦਫ਼ਤਰ ਦਾ ਘਿਰਾਓ: ਜ਼ੋਨ ਨਡਾਲਾ ਅਗਲੀ ਖ਼ਬਰ ਤੇਲ ’ਚ ਮਿਲਾਵਟ, ਪੈਟਰੋਲ ਤੇ ਡੀਜ਼ਲ ਦੀ ਗੈਰਕਾਨੂੰਨੀ ਵਿਕਰੀ ਰੋਕਣ ਲਈ ਜ਼ਿਲ੍ਹੇ ਵਿਚਲੇ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।