11 ਨੂੰ ਹੋਵੇਗਾ ਡੀਐਸਪੀ ਭੁਲੱਥ ਦਫ਼ਤਰ ਦਾ ਘਿਰਾਓ: ਜ਼ੋਨ ਨਡਾਲਾ
ਨਡਾਲਾ, 5 ਅਗਸਤ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜੋਨ ਪ੍ਰਧਾਨ ਬਲਾਕਾ ਸਿੰਘ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਡੀਐਸਪੀ ਭੁਲੱਥ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ | ਇਸ ਤੋਂ ਬਾਅਦ ਵੀ ਜਥੇਬੰਦੀ ਦੇ ਨੁਮਾਇੰਦੇ ਕਈ ਵਾਰ ਸਬੰਧਿਤ ਅਧਿਕਾਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ, ਪਰ ਉਨ੍ਹਾਂ ਅਨੁਸਾਰ ਅਜੇ ਤੱਕ ਮਸਲਿਆਂ ਦਾ ਕੋਈ ਠੋਸ ਹੱਲ ਨਹੀਂ ਹੋਇਆ | ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ 11 ਅਗਸਤ ਨੂੰ ਸਵੇਰੇ 10 ਵਜੇ ਡੀਐਸਪੀ ਭੁਲੱਥ ਦੇ ਦਫ਼ਤਰ ਦਾ ਵੱਡੇ ਪੱਧਰ ‘ਤੇ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਮੰਗਾਂ ਅਤੇ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਬੰਧਿਤ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ, ਜ਼ਿਲ੍ਹਾ ਆਗੂ ਗੱਗੀ ਹਮੀਰਾ, ਜੋਨ ਪ੍ਰੈੱਸ ਸਕੱਤਰ ਅਰਵਿੰਦਰ ਸਿੰਘ, ਜੋਗਿੰਦਰ ਸਿੰਘ, ਨਿਸ਼ਾਨ ਸਿੰਘ, ਸ਼ਮਸ਼ੇਰ ਸਿੰਘ, ਦਰਸ਼ਨ ਸਿੰਘ, ਪ੍ਰੀਤਮ ਸਿੰਘ, ਬਲਦੇਵ ਸਿੰਘ, ਸਵਰਨ ਸਿੰਘ, ਮੇਹਰ ਸਿੰਘ, ਸੁਰਿੰਦਰ ਸਿੰਘ, ਹਰਮਨ ਸਿੰਘ, ਅਮਨਦੀਪ ਸਿੰਘ, ਮਲਕੀਤ ਸਿੰਘ, ਨਿਰਵੈਰ ਸਿੰਘ, ਬਲਦੇਵ ਸਿੰਘ ਪਿੰਕਾ ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਹਾਜ਼ਰ ਸਨ |
ਜ
ਜੁਡੀਸ਼ੀਅਲ ਚੌਕ ਭੁਲੱਥ ’ਚ ਟਰੈਫ਼ਿਕ ਸਮੱਸਿਆਵਾਂ ਕਰਕੇ ਲੋਕਾਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ
06-08-2026